ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ ’ਚ 1 ਲੱਖ ਦੇਸੀ ਘਿਓ ਦੇ ਦੀਵਿਆਂ ਨਾਲ ਹੋਵੇਗੀ ਦੀਪਮਾਲਾ
Advertisement
Article Detail0/zeephh/zeephh1409188

ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ ’ਚ 1 ਲੱਖ ਦੇਸੀ ਘਿਓ ਦੇ ਦੀਵਿਆਂ ਨਾਲ ਹੋਵੇਗੀ ਦੀਪਮਾਲਾ

ਹਰਿਮੰਦਰ ਸਾਹਿਬ ਵਿਖੇ ਬੰਦੀਛੋੜ ਦਿਵਸ ਅਤੇ ਦੀਵਾਲੀ ਮੌਕੇ 2 ਲੱਖ ਦੇਸੀ ਘਿਓ ਦੇ ਦੀਵਿਆਂ ਦੇ ਨਾਲ ਦੀਪਮਾਲਾ ਕੀਤੀ ਜਾਵੇਗੀ।

ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ ’ਚ 1 ਲੱਖ ਦੇਸੀ ਘਿਓ ਦੇ ਦੀਵਿਆਂ ਨਾਲ ਹੋਵੇਗੀ ਦੀਪਮਾਲਾ

ਚੰਡੀਗੜ੍ਹ: ‘ਦੀਵਾਲੀ ਕੀ ਰਾਤ ਦੀਵੇ ਬਾਲੀਅਨਿ’ ਗੁਰਬਾਣੀ ਦੀਆਂ ਤੁਕਾਂ ਅਨੁਸਾਰ ਅੱਜ ਹਰਿਮੰਦਰ ਸਾਹਿਬ (Sri Harmandir Sahib) ਵਿਖੇ 2 ਲੱਖ ਦੇਸੀ ਘਿਓ ਦੇ ਦੀਵਿਆਂ ਦੇ ਨਾਲ ਦੀਪਮਾਲਾ ਕੀਤੀ ਜਾਵੇਗੀ।

ਦੀਵਾਲੀ ਦੇ ਦਿਨ ਨੂੰ ਸਿੱਖਾਂ ਵਲੋਂ ‘ਬੰਦੀ ਛੋੜ ਦਿਵਸ’ ਦੇ ਰੂਪ ’ਚ ਮਨਾਇਆ ਜਾਂਦਾ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜ਼ਾਰਾ ਵੇਖਣ ਵਾਲਾ ਹੁੰਦਾ ਹੈ, ਜਿਸ ਦੇ ਚੱਲਦਿਆਂ ਵੱਡੀ ਗਿਣਤੀ ’ਚ ਇੱਕਠੀ ਹੋਈ ਦੀਵੇ ਬਾਲ ਕੇ ਖੁਸ਼ੀ ਦਾ ਇਜ਼ਹਾਰ ਕਰਦੀ ਹੈ। ਸਿੱਖ ਇਤਿਹਾਸ ਅਨੁਸਾਰ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਸਿੰਘ ਜੀ 52 ਬੰਦੀ ਰਾਜਪੂਤ ਰਾਜਿਆਂ ਨੂੰ ਰਿਹਾਅ ਕਰਵਾਉਣ ਉਪਰੰਤ ਅੰਮ੍ਰਿਤਸਰ ਪੁੱਜੇ ਸਨ। ਉਸ ਮੌਕੇ ਗੁਰੂ ਜੀ ਦੇ ਅੰਮ੍ਰਿਤਸਰ ਪੁੱਜਣ ’ਤੇ ਰਾਤ ਨੂੰ ਦੀਪ ਮਾਲਾ ਨਾਲ ਰੌਸ਼ਨੀ ਕਰ ਖੁਸ਼ੀ ਮਨਾਈ ਸੀ।

 

ਉਸ ਸਮੇਂ ਤੋਂ ਹੀ ਦੀਵਾਲੀ ਅਤੇ ਬੰਦੀਛੋੜ ਦਿਵਸ ਇੱਕੋ ਹੀ ਦਿਨ ਮਨਾਇਆ ਜਾਂਦਾ ਹੈ। ਦੀਵਾਲੀ ਦੀ ਰਾਤ ਸ੍ਰੀ ਹਰਿਮੰਦਿਰ ਸਾਹਿਬ ਇੰਨਾ ਖੂਬਸੂਰਤ ਢੰਗ ਨਾਲ ਸਜਾਇਆ ਜਾਂਦਾ ਹੈ ਕਿ ਅੰਮ੍ਰਿਤਸਰ ਦੀ ਦੀਵਾਲੀ ਵੇਖਣ ਲਈ ਦੂਰੋਂ-ਦੂਰੋਂ ਸੰਗਤ ਪਹੁੰਚਦੀ ਹੈ। ਇਸ ਵਾਰ ਵੀ ਲਗਭਗ 2 ਲੱਖ ਸ਼ਰਧਾਲੂਆਂ ਦੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੀ ਉਮੀਦ ਹੈ।

 

ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਰੰਗ-ਬਿਰੰਗੀ ਰੌਸ਼ਨੀ ਨਾਲ ਰੁਸ਼ਨਾਇਆ ਜਾਂਦਾ ਹੈ, ਜਿਸ ਨਾਲ ਸੋਨੇ ਦੇ ਬਣੇ ਮੰਦਿਰ ਦਾ ਸੁੰਦਰਤਾ ਨੂੰ ਚਾਰ ਚੰਨ ਲੱਗ ਜਾਂਦੇ ਹਨ। ਇਸ ਵਾਰ ਦੀਵਾਲੀ (Diwali -2022) ਮੌਕੇ 1 ਲੱਖ ਦੇਸੀ ਘਿਓ ਦੇ ਦੀਵੇ ਜਗਾਏ ਜਾਣਗੇ ਅਤੇ ਆਕਰਸ਼ਕ ਆਤਿਸ਼ਬਾਜ਼ੀ ਕੀਤੀ  ਜਾਵੇਗੀ, ਜਿਸ ਨੂੰ ਵੇਖਣ ਲਈ ਦੇਸ਼-ਵਿਦੇਸ਼ ਤੋਂ ਸੰਗਤ ਪਹੁੰਚਦੀ ਹੈ।

Trending news