ਬਾਬਾ ਫਰੀਦ ਯੂਨੀਵਰਸਟੀ ਆਫ ਹੈਲਥ ਸ਼ਾਇੰਸਿਜ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਵੱਲੋਂ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਡਾ. ਅਵਨੀਸ਼ ਕੁਮਾਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਦਾ ਆਰਜੀ ਤੌਰ 'ਤੇ ਵਾਈਸ ਚਾਂਸਲਰ ਲਗਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਪੁਰਾਣੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਦਾ ਸਿਹਤ ਮੰਤਰੀ ਜੌੜਾਮਾਜਰਾ ਨਾਲ ਵਿਵਾਦ ਹੋ ਗਿਆ ਸੀ,ਜਿਸਤੋਂ ਬਾਅਦ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ।
Trending Photos
ਚੰਡੀਗੜ੍ਹ- ਬਾਬਾ ਫਰੀਦ ਯੂਨੀਵਰਸਟੀ ਆਫ ਹੈਲਥ ਸ਼ਾਇੰਸਿਜ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਕੀਤੇ ਗਏ ਮਾੜੇ ਵਤੀਰੇ ਦੇ ਕਾਰਨ ਅਸਤੀਫਾ ਦੇ ਦਿੱਤਾ ਗਿਆ ਸੀ। ਜਿਸਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਖੂਬ ਗਰਮਾਈ ਅਤੇ ਡਾਕਟਰ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦਾ ਵਿਰੋਧ ਵੀ ਕੀਤਾ ਗਿਆ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡਾ. ਰਾਜ ਬਹਾਦੁਰ ਨੂੰ ਮਨਾਉਣ ਦੀ ਕੋਸ਼ਿਸ ਕੀਤੀ ਗਈ, ਪਰ ਅਸਫਲ ਰਹੇ। ਜਿਸ ਤੋਂ ਬਾਅਦ ਕੁਝ ਦਿਨ ਪਹਿਲਾ ਹੀ ਮੁੱਖ ਮੰਤਰੀ ਵੱਲੋਂ ਬਾਬਾ ਫਰੀਦ ਯੂਨੀਵਰਸਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਸੀ।
ਆਰਜੀ ਤੌਰ 'ਤੇ ਵਾਈਸ ਚਾਂਸਲਰ
ਡਾ. ਰਾਜ ਬਹਾਦੁਰ ਵੱਲੋਂ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਡਾ. ਅਵਨੀਸ਼ ਕੁਮਾਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਦਾ ਆਰਜੀ ਤੌਰ 'ਤੇ ਵਾਈਸ ਚਾਂਸਲਰ ਲਗਾਇਆ ਗਿਆ ਹੈ।
ਕੀ ਸੀ ਵਿਵਾਦ?
ਜ਼ਿਕਰਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ’ਚ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅਚਾਨਕ ਦੌਰਾ ਕੀਤਾ ਗਿਆ ਸੀ। ਇਸ ਦੌਰਾਨ ਜਿੱਥੇ ਹੋਰ ਬਹੁਤ ਸਾਰੀਆਂ ਕਮੀਆਂ ਸਾਹਮਣੇ ਆਈਆਂ ਸਨ, ਉੱਥੇ ਹਸਪਤਾਲ ਦੇ ਚਮੜੀ ਵਿਭਾਗ ਵਿਚ ਲੱਗੇ ਬੈੱਡਾਂ ਦੇ ਗਲੇ ਸੜੇ ਗੱਦਿਆਂ ਨੂੰ ਵੇਖ ਕੇ ਸਿਹਤ ਮੰਤਰੀ ਵੱਲੋਂ ਆਪਣੇ ਗੁੱਸੇ ਨੂੰ ਨਾ ਰੋਕੇ ਜਾਣ ਦੀ ਸੂਰਤ ਵਿੱਚ ਮੌਕੇ ’ਤੇ ਮੌਜੂਦ ਵੀ.ਸੀ ਡਾ. ਰਾਜ ਬਹਾਦਰ ਨੂੰ ਉਸੇ ਗਲੇ ਸੜੇ ਗੱਦੇ ’ਤੇ ਲਿਟਾ ਦਿੱਤਾ ਗਿਆ ਸੀ। ਇਸ ਕਾਰਵਾਈ ਨੂੰ ਸਹਿਣ ਨਾ ਕਰਦਿਆਂ ਵਾਈਸ ਚਾਂਸਲਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।