Punjab News: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਓਲਡ ਏਜ ਹੋਮ ਦੀ ਸਕੀਮ ਤਹਿਤ ਬਿਰਧ ਆਸ਼ਰਮ ਮਾਨਸਾ ਤੇ ਬਰਨਾਲਾ ਦੀ ਉਸਾਰੀ ਲਈ ਚਾਲੂ ਵਿੱਤੀ ਸਾਲ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
Trending Photos
Punjab News: ਪੰਜਾਬ ਸਰਕਾਰ ਵੱਲੋਂ ਬਿਰਧ ਆਸ਼ਰਮ ਮਾਨਸਾ ਤੇ ਬਰਨਾਲਾ ਦੀ ਉਸਾਰੀ ਲਈ ਚਾਲੂ ਵਿੱਤੀ ਸਾਲ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਓਲਡ ਏਜ ਹੋਮ ਦੀ ਸਕੀਮ ਚਲਾਈ ਜਾ ਰਹੀ ਹੈ। ਮਾਤਾ-ਪਿਤਾ ਤੇ ਸੀਨੀਅਰ ਸਿਟੀਜ਼ਨਜ਼ ਐਕਟ, 2007 ਦੀ ਧਾਰਾ-19 ਅਧੀਨ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਸਿਟੀਜ਼ਨ ਹੋਮ ਬਣਾਏ ਜਾਣੇ ਹਨ।
ਇਸ ਐਕਟ ਤਹਿਤ ਬੇਸਹਾਰਾ ਬਜ਼ੁਰਗ ਨਾਗਰਿਕਾਂ ਲਈ ਬਿਰਧ ਆਸ਼ਰਮ ਦਾ ਪ੍ਰਬੰਧ ਕਰਨ ਤੇ ਲੋੜਵੰਦ ਬਜ਼ੁਰਗਾਂ ਤੇ ਕਮਜ਼ੋਰਾਂ ਨੂੰ ਆਸਰਾ ਦੇਣ ਦੀ ਵਿਵਸਥਾ ਹੈ, ਬਜ਼ੁਰਗਾਂ ਦੀ ਦੇਖਭਾਲ ਕਰਨ ਤੋਂ ਇਲਾਵਾ ਇਨ੍ਹਾਂ ਨੂੰ ਭੋਜਨ, ਕੱਪੜਾ, ਰਿਹਾਇਸ਼ ਤੇ ਡਾਕਟਰੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਬੁੱਢੇ ਲੋਕਾਂ ਨੂੰ ਮੁਫ਼ਤ ਵਿੱਚ ਜਾਣ ਦਾ ਪ੍ਰਬੰਧ ਹੈ।
ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿੱਚ ਬਣਨ ਵਾਲੇ 3.5 ਏਕੜ (29353 ਵਰਗ ਗਜ਼) ਦੀ ਸਮਰੱਥਾ ਵਾਲੇ ਬਿਰਧ ਆਸ਼ਰਮ ਵਿੱਚ 72 ਲਾਭਪਾਤਰੀਆਂ ਲਈ 24 ਕਮਰਿਆਂ ਦਾ ਪ੍ਰਬੰਧ ਹੈ। ਇਸ ਦਾ 60 ਫੀਸਦੀ ਕੰਮ ਪੂਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਬਰਨਾਲਾ ਜ਼ਿਲ੍ਹੇ ਵਿੱਚ ਬਣਨ ਵਾਲੇ 26 ਕਨਾਲ 17 ਮਰਲੇ (31827 ਵਰਗ ਗਜ਼) ਸੀਨੀਅਰ ਸਿਟੀਜ਼ਨ ਹੋਮ ਵਿੱਚ 72 ਲਾਭਪਾਤਰੀਆਂ ਲਈ 24 ਕਮਰਿਆਂ ਦਾ ਪ੍ਰਬੰਧ ਹੈ। ਇਸ ਬਿਰਧ ਆਸ਼ਰਮ ਦਾ 82 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : International Youth Day 2023: CM ਭਗਵੰਤ ਮਾਨ ਨੇ ਟਵੀਟ ਕਰ ਅੰਤਰਰਾਸ਼ਟਰੀ ਯੁਵਾ ਦਿਵਸ ਦੀਆਂ ਦਿੱਤੀਆਂ ਵਧਾਈਆਂ, ਕਹੀ ਇਹ ਗੱਲ
ਇਨ੍ਹਾਂ ਬਿਰਧ ਆਸ਼ਰਮਾਂ ਵਿੱਚ ਬਜ਼ੁਰਗਾਂ ਲਈ ਅਨੁਕੂਲ ਮਾਹੌਲ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾਣਗੇ, ਤਾਂ ਜੋ ਬਜ਼ੁਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਿਰਧ ਆਸ਼ਰਮ ਮਾਨਸਾ ਅਤੇ ਬਰਨਾਲਾ ਦੇ ਕੰਮਾਂ ਵਿੱਚ ਪਾਰਦਰਸ਼ਤਾ ਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਫੰਡਾਂ ਦੀ ਸੁਚੱਜੀ ਅਤੇ ਪ੍ਰਭਾਵਸ਼ਾਲੀ ਵਰਤੋਂ ਕਰਨ।
ਇਹ ਵੀ ਪੜ੍ਹੋ : Raghav Chadha News: ਰਾਘਵ ਚੱਢਾ ਨੇ ਬਦਲਿਆ ਟਵਿੱਟਰ ਬਾਇਓ - "ਭਾਰਤ ਦਾ ਸਸਪੈਂਡਡ ਸੰਸਦ ਮੈਂਬਰ"