Muktsar News: ਕੱਖਾਂਵਾਲੀ 'ਚ ਨਸ਼ਾ ਤਸਕਰ ਦੀ 67 ਲੱਖ ਰੁਪਏ ਦੀ ਪ੍ਰਾਪਰਟੀ ਸੀਲ
Advertisement
Article Detail0/zeephh/zeephh2066249

Muktsar News: ਕੱਖਾਂਵਾਲੀ 'ਚ ਨਸ਼ਾ ਤਸਕਰ ਦੀ 67 ਲੱਖ ਰੁਪਏ ਦੀ ਪ੍ਰਾਪਰਟੀ ਸੀਲ

Muktsar News: ਨਸ਼ੇ ਉਪਰ ਲਗਾਮ ਕੱਸਣ ਲਈ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ਉਤੇ ਮੁਹਿੰਮ ਵਿੱਢੀ ਹੋਈ ਹੈ। ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੱਖਾਂਵਾਲੀ ਦੇ ਨਸ਼ਾ ਤਸਕਰ ਦੇ ਘਰ ਨੂੰ ਸੀਲ ਕੀਤਾ ਗਿਆ ਹੈ।

Muktsar News: ਕੱਖਾਂਵਾਲੀ 'ਚ ਨਸ਼ਾ ਤਸਕਰ ਦੀ 67 ਲੱਖ ਰੁਪਏ ਦੀ ਪ੍ਰਾਪਰਟੀ ਸੀਲ

Muktsar News (ਅਨਮੋਲ ਸਿੰਘ ਵੜਿੰਗ): ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਗੌਰਵ ਯਾਦਵ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਭਾਗੀਰਥ ਸਿੰਘ ਮੀਨਾ ਆਈਪੀਐਸ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆ ਵੱਖ-ਵੱਖ ਟੀਮਾਂ ਬਣਾ ਕੇ ਜਿੱਥੇ ਨਾਕਾਬੰਦੀ ਕਰ ਕੇ ਸ਼ੱਕੀ ਅਨਸਰਾਂ ਦੇ ਟਿਕਾਣਿਆਂ ਉਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ ਉੱਥੇ ਹੀ ਪੁਲਿਸ ਟੀਮਾਂ ਵੱਲੋਂ ਪਿੰਡਾਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਂਦਿਆ ਨਸ਼ਿਆ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ ਅਤੇ ਨਾਲ ਹੀ ਨਸ਼ੇ ਵੇਚਣ ਵਾਲੇ ਸੌਦਾਗਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ।

ਇਸ ਤਹਿਤ ਹੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਨ੍ਹਾਂ ਨਸ਼ਾ ਤਸਕਰਾਂ ਖਿਲਾਫ ਐਨਡੀਪੀ ਐਸ ਐਕਟ ਦੇ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ, ਉਨ੍ਹਾਂ ਵੱਲੋਂ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ 68-ਐਫ ਅੇਨ.ਡੀ.ਪੀ.ਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜਿਆ ਜਾ ਰਿਹਾ ਹੈ।

ਇਸ ਤਹਿਤ ਹੀ ਜਸਪਾਲ ਸਿੰਘ ਡੀਐਸਪੀ ਲੰਬੀ ਦੀ ਨਿਗਰਾਨੀ ਹੇਠ ਇੰਸਪੈਕਟਰ ਮਨਿੰਦਰ ਸਿੰਘ ਮੁੱਖ ਅਫਸਰ ਥਾਣਾ ਕਿੱਲਿਆਂਵਾਲੀ ਵੱਲੋਂ ਪਿੰਡ ਕੱਖਾਂਵਾਲੀ ਦੇ ਨਸ਼ਾ ਤਸਕਰ ਦੇ ਘਰ ਨੂੰ ਸੀਲ ਕੀਤਾ ਗਿਆ ਹੈ। ਇਸ ਮੌਕੇ ਜਸਪਾਲ ਸਿੰਘ ਡੀਐਸਪੀ ਲੰਬੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਹਰਜੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਕੱਖਾਂਵਾਲੀ, ਜਿਸ ਦੇ ਖਿਲਾਫ ਮੁਕੱਦਮਾ ਨੰਬਰ 61 ਮਿਤੀ 16.03.2023 ਅ/ਧ 21ਬੀ/22/61 ਐਨ.ਡੀ.ਪੀ.ਐਸ ਐਕਟ ਥਾਣਾ ਲੰਬੀ ਵਿਖੇ ਦਰਜ ਹੈ ਜਿਸ ਵਿੱਚ ਇਸ ਕੋਲੋਂ ਨਸ਼ੇ ਬਰਾਮਦ ਹੋਏ ਸਨ।

ਹਰਜੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਕੱਖਾਂਵਾਲੀ ਵੱਲੋਂ ਨਸ਼ਾ ਤਸਕਰੀ ਕਰਕੇ ਬਣਾਈ ਪ੍ਰਾਪਰਟੀ ਗਈ ਹੈ। ਜਿਸ ਪ੍ਰਾਪਰਟੀ ਦੀ ਕੁੱਲ ਕੀਮਤ 67 ਲੱਖ ਰੁਪਏ ਬਣਦੀ ਹੈ, ਜਿਸ ਦੀ ਅਟੈਚਮੈਂਟ ਲਈ 68 ਐਫ ਐਨਡੀਪੀਐਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਭੇਜਿਆ ਸੀ। ਜਿਸ ਦੇ ਆਰਡਰ ਮੌਸੂਲ ਹੋਣ ਉਤੇ ਉਸਦੇ ਘਰ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਕਿ ਹੁਣ ਉਹ ਇਹ ਘਰ ਵੇਚ ਨਹੀਂ ਸਕੇਗਾ ਤੇ ਜਿਸਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਚੱਲੇਗਾ।

ਡੀਐਸਪੀ ਨੇ ਦੱਸਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤੁਸੀ ਇਸਦੀ ਜਾਣਕਾਰੀ ਸਾਡੇ ਹੈਲਪ ਲਾਈਨ ਨੰਬਰ 80549-42100 ਤੇ ਵੱਟਸਐਪ ਮੈਸੇਜ ਜਾਂ ਫੋਨ ਕਰਕੇ ਦੇ ਸਕਦੇ ਹੋ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : Chandigarh Mayor Elections Live: ਫਿਰ ਹਾਈਕੋਰਟ ਪਹੁੰਚਿਆ ਚੰਡੀਗੜ੍ਹ ਮੇਅਰ ਚੋਣਾਂ ਦਾ ਵਿਵਾਦ, AAP-ਕਾਂਗਰਸ ਨੇ ਪਟੀਸ਼ਨ ਕੀਤੀ ਦਾਇਰ

Trending news