Amritsar News: ਨਸ਼ਾ ਤਸਕਰ ਲੱਖਾ ਗ੍ਰਿਫ਼ਤਾਰ; ਪੁਲਿਸ ਨੇ 35 ਕਰੋੜ ਦੀ ਹੈਰੋਇਨ ਬਰਾਮਦ
Advertisement
Article Detail0/zeephh/zeephh2317644

Amritsar News: ਨਸ਼ਾ ਤਸਕਰ ਲੱਖਾ ਗ੍ਰਿਫ਼ਤਾਰ; ਪੁਲਿਸ ਨੇ 35 ਕਰੋੜ ਦੀ ਹੈਰੋਇਨ ਬਰਾਮਦ

Amritsar News:  ਸਰਹੱਦ ਪਾਰ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

Amritsar News: ਨਸ਼ਾ ਤਸਕਰ ਲੱਖਾ ਗ੍ਰਿਫ਼ਤਾਰ; ਪੁਲਿਸ ਨੇ 35 ਕਰੋੜ ਦੀ ਹੈਰੋਇਨ ਬਰਾਮਦ

Amritsar News: ਪੰਜਾਬ ਦੀ ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸਰਹੱਦ ਪਾਰ ਤਸਕਰ ਲਖਵਿੰਦਰ ਸਿੰਘ ਉਰਫ਼ ਲੱਖਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਨੇ ਨਵੇਂ ਕਾਨੂੰਨ ਅਤੇ ਨਿਯਮਾਂ ਤਹਿਤ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਦੀ ਵੀਡੀਓਗ੍ਰਾਫੀ ਕਰ ਲਈ ਹੈ ਤੇ ਨਵੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਜਾਰੀ ਸੂਚਨਾ ਮੁਤਾਬਕ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਲਖਵਿੰਦਰ ਉਰਫ਼ ਲੱਖਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪਾਕਿਸਤਾਨ ਸਥਿਤ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਤੋਂ ਲਗਾਤਾਰ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ।

ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਦੇ ਸਾਬਕਾ SHO-ASI ਦੀ ਆਡੀਓ ਹੋਈ ਵਾਇਰਲ

ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਤਰਨਤਾਰਨ ਦੇ ਖੇਮਕਰਨ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਕੀਮਤ 35 ਕਰੋੜ ਰੁਪਏ ਦੱਸੀ ਜਾ ਰਹੀ ਹੈ। ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਪਿਛੜੇ ਅਤੇ ਅੱਗੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

ਫਿਲਹਾਲ ਪੁਲਿਸ ਨੇ ਨਵੇਂ ਕਾਨੂੰਨ ਅਤੇ ਨਿਯਮਾਂ ਤਹਿਤ ਕਾਰਵਾਈ ਕਰਦੇ ਹੋਏ ਮੁਲਜ਼ਮਾਂ ਦੀ ਵੀਡੀਓਗ੍ਰਾਫੀ ਕਰ ਲਈ ਹੈ ਅਤੇ ਨਵੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਲਖਵਿੰਦਰ ਲੱਖਾ ਨੂੰ ਖੇਮਕਰਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਹ ਖੇਪ ਲੈ ਕੇ ਅੰਮ੍ਰਿਤਸਰ ਆ ਰਿਹਾ ਸੀ।

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਜਾਰੀ ਸੂਚਨਾ ਅਨੁਸਾਰ ਪਹਿਲੇ ਮਾਮਲੇ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲਖਵਿੰਦਰ ਉਰਫ਼ ਲੱਖਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪਾਕਿਸਤਾਨ ਸਥਿਤ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਤੋਂ ਲਗਾਤਾਰ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ।

ਜਦੋਂਕਿ ਦੂਜੇ ਮਾਮਲੇ ਵਿੱਚ ਸਰਹੱਦੀ ਪਿੰਡ ਰਣੀਕੇ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਗਈ ਖੇਪ ਲੈ ਕੇ ਪੁੱਜੇ ਸਨ।

ਇਹ ਵੀ ਪੜ੍ਹੋ:  Mohali Fraud News: ਮੋਹਾਲੀ OMAX ਐਨਕਲੇਵ ਦੇ ਮਾਲਕ ਤੇ ਦੋ ਮੈਨੇਜਰਾਂ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ
 

Trending news