Punjab Weather: ਪੰਜਾਬ 'ਚ ਸੰਘਣੀ ਧੁੰਦ ਕਾਰਨ ਆਵਾਜਾਈ ਦੀ ਰਫ਼ਤਾਰ ਹੋਈ ਹੌਲੀ
Advertisement
Article Detail0/zeephh/zeephh2032201

Punjab Weather: ਪੰਜਾਬ 'ਚ ਸੰਘਣੀ ਧੁੰਦ ਕਾਰਨ ਆਵਾਜਾਈ ਦੀ ਰਫ਼ਤਾਰ ਹੋਈ ਹੌਲੀ

Punjab Weather: ਪੰਜਾਬ ਵਿੱਚ ਅੱਤ ਦੀ ਠੰਢ ਅਤੇ ਧੁੰਦ ਦੇ ਕਹਿਰ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ।

Punjab Weather: ਪੰਜਾਬ 'ਚ ਸੰਘਣੀ ਧੁੰਦ ਕਾਰਨ ਆਵਾਜਾਈ ਦੀ ਰਫ਼ਤਾਰ ਹੋਈ ਹੌਲੀ

Punjab Weather: ਧੁੰਦ ਕਾਰਨ ਪੰਜਾਬ 'ਚ ਨਿੱਤ ਦਿਨ ਸੜਕ ਹਾਦਸੇ ਦੇਖਣ ਨੂੰ ਮਿਲ ਰਹੇ ਹਨ, ਜਿਸ ਕਾਰਨ ਸੂਬੇ ਦੇ ਮੁੱਖ ਮੰਤਰੀ ਵਲੋਂ ਪਹਿਲਾਂ ਹੀ ਸੂਬੇ ਦੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਧੁੰਦ ਦੀ ਇਹ ਚਾਦਰ ਪਠਾਨਕੋਟ 'ਚ ਵੀ ਦੇਖਣ ਨੂੰ ਮਿਲੀ, ਜਿਸ ਕਾਰਨ ਵਾਹਨਾਂ ਦੀ ਰਫਤਾਰ ਕਾਫੀ ਹੌਲੀ ਹੋ ਗਈ ਹੈ।

ਧੁੰਦ ਕਾਰਨ ਵਿਜ਼ੀਬਿਲਟੀ ਘੱਟ ਹੋਣ ਕਾਰਨ ਰਫ਼ਤਾਰ ਮੱਠੀ ਹੁੰਦੀ ਜਾਪਦੀ ਹੈ। ਇਸ ਸਬੰਧੀ ਜਦੋਂ ਸਥਾਨਕ ਲੋਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਸਰਦੀ ਦੀ ਪਹਿਲੀ ਧੁੰਦ ਪੈ ਗਈ ਹੈ, ਜਿਸ ਕਾਰਨ ਮੌਸਮ ਠੰਢਾ ਹੋ ਗਿਆ ਹੈ ਅਤੇ ਧੁੰਦ ਵਧ ਗਈ ਹੈ। ਇਸ ਕਾਰਨ ਵਿਜ਼ੀਬਿਲਟੀ ਵੀ ਘੱਟ ਗਈ ਹੈ ਜਿਸ ਕਾਰਨ ਵਾਹਨਾਂ ਦੀ ਰਫਤਾਰ ਵੀ ਘੱਟ ਗਈ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਹੋਰ ਲੋਕਾਂ ਨੂੰ ਵੀ ਵਾਹਨ ਧਿਆਨ ਨਾਲ ਚਲਾਉਣ ਦੀ ਅਪੀਲ ਕੀਤੀ ਤਾਂ ਜੋ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ।

ਪਿਛਲੇ ਕੁਝ ਦਿਨਾਂ ਤੋਂ ਪਟਿਆਲਾ ਅਤੇ ਆਸ ਪਾਸ ਇਲਾਕਿਆਂ ਵਿੱਚ ਠੰਢ ਤੇ ਧੁੰਦ ਦਾ ਕਹਿਰ ਜਾਰੀ ਹੈ। ਲੋਕ ਠੰਢ ਤੋਂ ਬਚਣ ਲਈ ਗਰਮ ਕੱਪੜੇ ਤੇ ਅੱਗ ਦਾ ਇਸਤੇਮਾਲ ਕਰ ਰਹੇ ਹਨ। ਪਟਿਆਲਾ ਵਿੱਚ 7 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ ਹੈ। ਪਟਿਆਲਾ ਡਿਪਟੀ ਕਮਿਸ਼ਨਰ ਵੱਲੋਂ ਵੀ ਇਨ੍ਹਾਂ ਦਿਨਾਂ ਵਿੱਚ ਸਵੇਰੇ ਸਵੇਰੇ ਹਾਈਵੇ ਉਤੇ ਸਫ਼ਰ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਧੁੰਦ ਦਾ ਪ੍ਰਕੋਪ ਲਗਾਤਾਰ ਜਾਰੀ। ਧੁੰਦ ਕਾਰਨ ਲੋਕਾਂ ਨੂੰ ਸਫਰ ਕਰਨ ਵਿੱਚ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਜ਼ੀਰੋ ਵਿਜ਼ੀਬਿਲਟੀ, ਪਟਿਆਲਾ ਵਿੱਚ 10 ਮੀਟਰ ਅਤੇ ਬਠਿੰਡਾ, ਆਦਮਪੁਰ ਅਤੇ ਹਲਵਾਰਾ ਵਿੱਚ 50 ਮੀਟਰ ਤੋਂ ਘੱਟ ਵਿਜ਼ੀਬਿਲਟੀ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਰੈੱਡ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ 16 ਜ਼ਿਲ੍ਹਿਆਂ ਅੰਮਿ੍ਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ 'ਚ ਸਵੇਰੇ ਅਤੇ ਸ਼ਾਮ ਨੂੰ ਬਹੁਤ ਸੰਘਣੀ ਧੁੰਦ ਛਾਈ ਰਹੇਗੀ | ਅਤੇ ਪਟਿਆਲਾ। ਜਦੋਂ ਕਿ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 5.2 ਡਿਗਰੀ ਦੇ ਨਾਲ ਪੰਜਾਬ ਦਾ ਸਭ ਤੋਂ ਠੰਡਾ ਰਿਹਾ। ਲੁਧਿਆਣਾ ਵਿੱਚ ਤਾਪਮਾਨ ਆਮ ਨਾਲੋਂ 0.1 ਡਿਗਰੀ ਘੱਟ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : Delhi Weather Update News: ਦਿੱਲੀ 'ਚ ਵਿਛੀ ਸੰਘਣੀ ਧੁੰਦ ਦੀ ਚਾਦਰ , ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ

Trending news