Trending Photos
Fazilka News: ਫਾਜ਼ਿਲਕਾ ਪੁਲਿਸ ਵੱਲੋਂ ਸ਼ਰਾਬ ਤੇ ਨਸ਼ਾ ਅਨਸਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਥਾਣਾ ਖੂਈਆਂ ਸਰਵਰ ਪੁਲਿਸ ਵੱਲੋਂ ਰਾਜਸਥਾਨ ਪੁਲਿਸ ਨਾਲ ਮਿਲ ਕੇ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਕਰੀਬ 50 ਹਜ਼ਾਰ ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤੀ ਗਈ ਹੈ।
ਰਾਜਸਥਾਨ ਤੇ ਪੰਜਾਬ ਦੀ ਹੱਦ ਨਾਲ ਲੱਗਦੀ ਗੰਗ ਕੈਨਾਲ ਤੇ ਇਸਦੇ ਆਸਪਾਸ ਦੇ ਏਰੀਆ ਵਿੱਚ ਨਾਜਾਇਜ਼ ਸ਼ਰਾਬ ਕਸ਼ੀਦ ਕਰਨ ਦੀ ਸੂਚਨਾ ਮਿਲਣ ਉਤੇ ਤੁਰੰਤ ਕਾਰਵਾਈ ਕਰਦੇ ਹੋਏ ਇੰਸਪੈਕਟਰ ਰਮਨ ਕੁਮਾਰ ਮੁੱਖ ਅਫਸਰ ਥਾਣਾ ਖੂਈਆਂ ਸਰਵਰ ਸਮੇਤ ਪੁਲਿਸ ਪਾਰਟੀ ਤੇ ਰਾਜਸਥਾਨ ਪੁਲਿਸ ਵੱਲੋਂ ਐਕਸਾਈਜ਼ ਇੰਸਪੈਕਟਰ ਖੂਈਆਂ ਸਰਵਰ ਦੀ ਹਾਜ਼ਰੀ ਵਿੱਚ ਗੰਗ ਕੈਨਾਲ ਤੇ ਇਸ ਦੇ ਆਸਪਾਸ ਦੇ ਏਰੀਆ ਵਿੱਚ ਸਰਚ ਮੁਹਿੰਮ ਚਲਾਈ ਗਈ।
ਇਹ ਵੀ ਪੜ੍ਹੋ : Guru Purnima 2024: ਕਿਉਂ ਮਨਾਈ ਜਾਂਦੀ ਹੈ ਗੁਰੂ ਪੂਰਨਿਮਾ ? ਜਾਣੋ ਮਹਤੱਵ ਤੇ ਆਪਣੇ ਗੁਰੂਆਂ ਨੂੰ ਭੇਜੋ ਇਹ ਸ਼ੁਭਕਾਮਨਾਵਾਂ
ਜਿਸ ਦੌਰਾਨ ਗੰਗ ਕੈਨਾਲ ਦੇ ਕੰਡਿਆਂ ਅਤੇ ਸੜਕ ਦੇ ਨਾਲ ਖੱਡੇ ਬਣਾ ਕੇ ਲੋਹੇ ਦੇ ਡਰੰਮਾਂ ਵਿੱਚ ਕੱਚੀ ਲਾਹਣ ਭਰ ਕੇ ਛੁਪਾਏ ਹੋਏ ਸਨ। ਜੋ ਕਰੀਬ 50 ਹਜ਼ਾਰ ਲੀਟਰ ਲਾਹਣ ਨੂੰ ਐਕਸਾਈਜ਼ ਇੰਸਪੈਕਟਰ ਦੀ ਹਾਜ਼ਰੀ ਵਿੱਚ ਨਸ਼ਟ ਕੀਤਾ ਗਿਆ ਹੈ। ਫਾਜ਼ਿਲਕਾ ਪੁਲਿਸ ਵੱਲੋਂ ਅਪੀਲ ਕੀਤੀ ਗਈ ਹੈ ਕਿ ਸ਼ਰਾਬ ਦੀ ਨਾਜਾਇਜ਼ ਤਸਕਰੀ ਕਰਨ ਅਤੇ ਕਸ਼ੀਦ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਰਾਜਸਥਾਨ ਪੁਲਿਸ ਤੇ ਫਾਜ਼ਿਲਕਾ ਪੁਲਿਸ ਵੱਲੋਂ ਸਾਂਝੇ ਸਰਚ ਆਪ੍ਰੇਸ਼ਨ ਚਲਾਏ ਜਾਣਗੇ।
ਇਹ ਵੀ ਪੜ੍ਹੋ : Ludhiana Buddha Nullah: ਲੁਧਿਆਣਾ ਬੁੱਢੇ ਦਰਿਆ ਦਾ ਜਾਇਜਾ ਲੈਣ ਆਏ ED ਦੇ ਸਾਬਕਾ ਡਿਪਟੀ ਡਾਇਰੈਕਟਰ, ਕਹੀ ਇਹ ਗੱਲ