Punjab News: ਪੰਜਾਬ 'ਚ ਹੋਵੇਗੀ ਈ ਵਿਧਾਨ ਸਭਾ ਟ੍ਰੇਨਿੰਗ; ਵਿਧਾਇਕ ਤੇ ਅਫ਼ਸਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ
Advertisement

Punjab News: ਪੰਜਾਬ 'ਚ ਹੋਵੇਗੀ ਈ ਵਿਧਾਨ ਸਭਾ ਟ੍ਰੇਨਿੰਗ; ਵਿਧਾਇਕ ਤੇ ਅਫ਼ਸਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ

Punjab News: ਪੰਜਾਬ ਵਿਧਾਨ ਸਭਾ ਹੁਣ ਬਿਲਕੁਲ ਕਾਗਜ਼ ਰਹਿਤ ਹੋ ਜਾਵੇਗੀ। ਪੰਜਾਬ ਸਰਕਾਰ ਨੇ ਵਾਤਾਵਰਨ ਪੱਖੀ ਵੱਡੀ ਪਹਿਲਕਦਮੀ ਕੀਤੀ ਹੈ।

Punjab News: ਪੰਜਾਬ 'ਚ ਹੋਵੇਗੀ ਈ ਵਿਧਾਨ ਸਭਾ ਟ੍ਰੇਨਿੰਗ; ਵਿਧਾਇਕ ਤੇ ਅਫ਼ਸਰਾਂ ਨੂੰ ਦਿੱਤੀ ਜਾਵੇਗੀ ਸਿਖਲਾਈ

Punjab News: ਸੂਬਾ ਸਰਕਾਰ ਈ ਵਿਧਾਨ ਸਭਾ ਟ੍ਰੇਨਿੰਗ ਕਰਵਾਉਣ ਜਾ ਰਹੀ ਹੈ। ਇਸ ਸਿਖਲਾਈ ਤਹਿਤ  21 ਤੇ 22 ਸਤੰਬਰ ਨੂੰ ਈ ਟ੍ਰੇਨਿੰਗ ਦਿੱਤੀ ਜਾਵੇਗੀ। ਪੰਜਾਬ ਦੇ ਵਿਧਾਇਕਾਂ ਤੇ ਅਫ਼ਸਰਾਂ ਨੂੰ ਈ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਮੰਤਰੀਆਂ ਦੇ ਸਕੱਤਰਾਂ ਨੂੰ ਵੀ ਇਹ ਈ ਵਿਧਾਨ ਸਭਾ ਟ੍ਰੇਨਿੰਗ ਦਿੱਤੀ ਜਾਵੇਗੀ।

ਕਾਬਿਲੇਗੌਰ ਹੈ ਕਿ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਸੀ ਕਿ ਵਾਤਾਵਰਣ ਪੱਖੀ ਕਦਮ ਪੁੱਟਦੇ ਹੋਏ ਜਲਦ ਹੀ ਵਿਧਾਨ ਸਭਾ ਦੀ ਸਮੁੱਚੀ ਕਾਰਵਾਈ ਕਾਗਜ਼ ਰਹਿਤ ਹੋ ਜਾਵੇਗੀ। ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਟੈਬਲੇਟ ਖਰੀਦਣ ਲਈ ਆਰਡਰ ਜਾਰੀ ਕਰ ਦਿੱਤਾ ਸੀ।

ਇਹ ਵੀ ਪੜ੍ਹੋ : Punjab Crime News: ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; ਭਾਰੀ ਅਸਲਾ ਬਰਾਮਦ

ਉਨ੍ਹਾਂ ਕਿਹਾ ਸੀ ਕਿ ਸਦਨ ਨਾਲ ਸਬੰਧਤ ਸਾਰੀ ਜਾਣਕਾਰੀ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ ਰਾਹੀਂ ਦਿੱਤੀ ਜਾਵੇਗੀ ਅਤੇ ਵਿਧਾਨ ਸਭਾ ਦੇ ਦਸਤਾਵੇਜ਼ ਇਲੈਕਟ੍ਰਾਨਿਕ ਤਰੀਕੇ ਨਾਲ ਪੇਸ਼ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਵਾਤਾਵਰਣ ਪੱਖੀ ਵੱਡਾ ਉਪਰਾਲਾ ਕਰਨ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਔਨਲਾਈਨ ਪ੍ਰਣਾਲੀ ਦੇ ਲਾਗੂ ਹੋਣ ਨਾਲ ਜਿੱਥੇ ਕਾਗਜ਼ ਦੀ ਵਰਤੋਂ ਘੱਟ ਕੇ ਜ਼ੀਰੋ ਹੋ ਜਾਵੇਗੀ, ਉਥੇ ਇਹ ਪ੍ਰਦੂਸ਼ਣ ਨੂੰ ਘਟਾਉਣ ਅਤੇ ਵਿਧਾਨ ਸਭਾ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਵਿੱਚ ਵੀ ਮਦਦ ਕਰੇਗਾ। 

ਸਦਨ ਦੀ ਸਾਰੀ ਕਾਰਵਾਈ ਇਲੈਕਟ੍ਰਾਨਿਕ ਸਾਧਨਾਂ ਰਾਹੀਂ ਚਲਾਈ ਜਾਵੇਗੀ। ਇਸ ਤੋਂ ਬਾਅਦ ਸਦਨ ਨਾਲ ਸਬੰਧਤ ਸਾਰੀ ਜਾਣਕਾਰੀ ਦਾ ਆਦਾਨ-ਪ੍ਰਦਾਨ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ ਰਾਹੀਂ ਕੀਤਾ ਜਾਵੇਗਾ ਅਤੇ ਸਦਨ ਦੇ ਮੇਜ਼ 'ਤੇ ਰੱਖੇ ਕਾਗਜ਼ਾਂ ਨੂੰ ਵੀ ਇਲੈਕਟ੍ਰਾਨਿਕ ਤਰੀਕੇ ਨਾਲ ਰੱਖਿਆ ਜਾਵੇਗਾ।

ਇਸ ਨਵੀਂ ਤਕਨੀਕ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਾਰੇ ਵਿਧਾਇਕਾਂ, ਵਿਧਾਨ ਸਭਾ ਦੇ ਅਫਸਰਾਂ ਅਤੇ ਮੰਤਰੀਆਂ ਦੇ ਸਕੱਤਰੇਤ ਨੂੰ ਸਿਖਲਾਈ ਦੇਣ ਦਾ ਫੈਸਲਾ ਲਿਆ ਹੈ ਤਾਂ ਕਿ ਕੰਮ ਦੌਰਾਨ ਕਿਸੇ ਵੀ ਪ੍ਰਕਾਰ ਦੀ ਕੋਈ ਦਿੱਕਤ ਨਾ ਆਵੇ। ਇਹ ਸਿਖਲਾਈ 21 ਅਤੇ 22 ਸਤੰਬਰ ਨੂੰ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ : Fazilka News: ਜਦੋਂ ਵਿਧਾਇਕ ਨਾਲ ਘੁੰਮ ਰਿਹਾ ਸੀ ਮੁਲਜ਼ਮ ਤਾਂ ਵਿਧਾਇਕ ਨੇ ਮੌਕੇ ’ਤੇ ਕੀਤਾ ਪੁਲਿਸ ਦੇ ਹਵਾਲੇ

Trending news