Punjab News: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਨਹੀਂ ਵਧਾਈਆਂ ਜਾਣਗੀਆਂ।
Trending Photos
Punjab News: ਲੁਧਿਆਣਾ ਦੇ ਖੇਤੀਬਾੜੀ ਯੂਨੀਵਰਸਿਟੀ ਵਿੱਚ ਕੌਮੀ ਖੇਡਾਂ ਦਾ ਆਗਾਜ਼ ਹੋਇਆ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਇਨ੍ਹਾਂ ਖੇਡਾਂ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰ ਉਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੇ ਹੇਠ ਲਗਾਤਾਰ ਪੰਜਾਬ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਉਨ੍ਹਾਂ ਨੇ ਕੋਈ ਵੀ ਸਿਆਸੀ ਸਵਾਲ ਬੋਲਣ ਤੋਂ ਇਨਕਾਰ ਕਰ ਦਿੱਤਾ ਪਰ ਸਿੱਖਿਆ ਸਬੰਧੀ ਪੱਤਰਕਾਰਾਂ ਨੂੰ ਕਮੀਆਂ ਉਜਾਗਰ ਕਰਨ ਦੀ ਗੱਲ ਕਹੀ। ਇਸ ਮੌਕੇ ਗਿਆਸਪੁਰਾ ਸਕੂਲ ਵਿੱਚ 5200 ਤੋਂ ਵਧੇਰੇ ਵਿਦਿਆਰਥੀਆਂ ਦੇ ਹੋਣ ਸਬੰਧੀ ਕਮਰਿਆਂ ਦੀ ਆ ਰਹੀ ਦਿੱਕਤ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਕਲਾਸ ਰੂਮ ਵਧਾਉਣ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਸ਼ਹਿਰਾਂ ਵਿੱਚ ਜਗ੍ਹਾ ਘੱਟ ਹੁੰਦੀ ਹੈ ਜਦੋਂ ਕਿ ਪਿੰਡਾਂ ਵਿੱਚ ਕਾਫੀ ਜਗ੍ਹਾ ਹੁੰਦੀ ਹੈ। ਇਸ ਕਰਕੇ ਕੋਈ ਸਮੱਸਿਆ ਨਹੀਂ ਆਉਂਦੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਤੇ ਡਿਪਟੀ ਕਮਿਸ਼ਨਰ ਦੇ ਨਾਲ ਬੈਠਕ ਵੀ ਕੀਤੀ ਹੈ। ਨਿੱਜੀ ਸਕੂਲਾਂ ਦੀ ਤਰਜ ਉਤੇ ਸਰਕਾਰੀ ਸਕੂਲਾਂ ਦਾ ਨਿਰਮਾਣ ਕੀਤਾ ਜਾਵੇਗਾ ਤਾਂ ਜੋ ਸ਼ਹਿਰਾਂ 'ਚ ਬੱਚਿਆਂ ਨੂੰ ਕੋਈ ਸਮੱਸਿਆ ਨਾ ਆਵੇ।
ਇਸ ਦੌਰਾਨ ਉਨ੍ਹਾਂ ਛੁੱਟੀਆਂ ਨੂੰ ਵਧਾਉਣ ਸਬੰਧੀ ਵੀ ਕਿਹਾ ਕਿ ਲੋਕ ਸਭਾ ਚੋਣਾਂ ਆਉਣ ਕਰਕੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਫਰਵਰੀ ਮਹੀਨੇ ਵਿੱਚ ਹੀ ਸ਼ੁਰੂ ਹੋ ਜਾਣਗੀਆਂ। ਪਹਿਲਾਂ ਹੀ ਠੰਢ ਕਰਕੇ ਪੰਜਾਬ ਦੇ ਸਕੂਲਾਂ ਵਿੱਚ ਕਾਫੀ ਛੁੱਟੀਆਂ ਮਨਾਈਆਂ ਜਾ ਚੁੱਕੀਆਂ ਹਨ। ਇਸ ਕਰਕੇ ਹੋਰ ਛੁੱਟੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : Punjab News: ਪੰਜਾਬ ਦੇ ਇਸ ਸਰਕਾਰੀ ਸਕੂਲ ਵਿੱਚ ਦਾਖਲੇ ਲੈਣ ਲਈ ਬੱਚੇ ਚੱਲ ਰਹੇ ਹਨ ਵੇਟਿੰਗ 'ਚ, ਜਾਣੋ ਕੀ ਹੈ ਖਾਸੀਅਤ
ਉਨ੍ਹਾਂ ਨੇ ਕਿਹਾ ਇਸ ਨਾਲ ਬੱਚਿਆਂ ਦੀ ਪੜ੍ਹਾਈ ਉਤੇ ਮਾੜਾ ਅਸਰ ਪੈਂਦਾ ਹੈ ਕਿਉਂਕਿ ਚੋਣਾਂ ਕਰਕੇ ਇਸ ਵਾਰ ਫਰਵਰੀ ਵਿੱਚ ਹੀ ਪ੍ਰੀਖਿਆਵਾਂ ਲੈ ਲਈਆਂ ਜਾਣਗੀਆਂ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਮੈਰੀਟੋਰੀਅਸ ਸਕੂਲਾਂ ਲਈ ਤੇ ਸਕੂਲ ਆਫ ਐਮੀਨਸ ਲਈ ਇਕੱਠੇ ਹੀ ਐਂਟਰਨ ਟੈਸਟ ਲਏ ਜਾਣਗੇ ਅਤੇ ਉਨ੍ਹਾਂ ਦੇ ਆਧਾਰ ਉਤੇ ਹੀ ਫੀਸਾਂ ਵੀ ਨਿਰਧਾਰਿਤ ਹੋਣਗੀਆਂ।
ਇਹ ਵੀ ਪੜ੍ਹੋ : Chandigarh Traffic Advisory: ਸੰਘਣੀ ਧੁੰਦ ਵਿੱਚ ਘਰ 'ਚੋਂ ਨਿਕਲਣ ਪਹਿਲਾਂ ਚੰਡੀਗੜ੍ਹ ਵਾਸੀ ਪੜ੍ਹ ਲਵੋ ਇਹ ਖ਼ਬਰ