Bharat Bandh News: ਜਲੰਧਰ 'ਚ ਦਿਸਿਆ ਭਾਰਤ ਬੰਦ ਦਾ ਅਸਰ; ਬਸਪਾ ਨੇ ਪਠਾਨਕੋਟ 'ਚ ਲਗਾਇਆ ਧਰਨਾ
Advertisement
Article Detail0/zeephh/zeephh2393112

Bharat Bandh News: ਜਲੰਧਰ 'ਚ ਦਿਸਿਆ ਭਾਰਤ ਬੰਦ ਦਾ ਅਸਰ; ਬਸਪਾ ਨੇ ਪਠਾਨਕੋਟ 'ਚ ਲਗਾਇਆ ਧਰਨਾ

Bharat Bandh News: ਜਲੰਧਰ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਭਾਰਤ ਬੰਦ ਨੂੰ ਲੈ ਕੇ ਰਾਮਾਮੰਡੀ ਚੌਕ, ਬੂਟਾ ਪਿੰਡ ਚੌਕ, ਪਠਾਨਕੋਟ ਚੌਕ ਤੇ ਹੋਰ ਸਥਾਨਾਂ ਉਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Bharat Bandh News: ਜਲੰਧਰ 'ਚ ਦਿਸਿਆ ਭਾਰਤ ਬੰਦ ਦਾ ਅਸਰ; ਬਸਪਾ ਨੇ ਪਠਾਨਕੋਟ 'ਚ ਲਗਾਇਆ ਧਰਨਾ

Bharat Bandh News:  ਸੁਪਰੀਮ ਕੋਰਟ ਵੱਲੋਂ ਐੱਸਸੀ ਰਿਜ਼ਰਵੇਸ਼ਨ 'ਚ ਕ੍ਰੀਮੀ ਲੇਅਰ ਲਾਗੂ ਕਰਨ ਦੀ ਇਜਾਜ਼ਤ ਦੇ ਖਿਲਾਫ ਰਾਖਵਾਂਕਰਨ ਬਚਾਓ ਸੰਘਰਸ਼ ਸਮਿਤੀ ਵੱਲੋਂ ਉਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਬੁੱਧਵਾਰ ਨੂੰ 14 ਘੰਟੇ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਨੈਸ਼ਨਲ ਕਨਫੈਡਰੇਸ਼ਨ ਆਫ਼ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨ (ਐਨਏਸੀਡੀਏਓਆਰ) ਨੇ ਇਸ ਨੂੰ ਦਲਿਤਾਂ ਤੇ ਆਦਿਵਾਸੀਆਂ ਦੇ ਸੰਵਿਧਾਨਕ ਅਧਿਕਾਰਾਂ ਦੇ ਖ਼ਿਲਾਫ਼ ਦੱਸਿਆ ਹੈ। ਇਸ ਤਹਿਤ ਜਲੰਧਰ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਭਾਰਤ ਬੰਦ ਨੂੰ ਲੈ ਕੇ ਰਾਮਾਮੰਡੀ ਚੌਕ, ਬੂਟਾ ਪਿੰਡ ਚੌਕ, ਪਠਾਨਕੋਟ ਚੌਕ ਤੇ ਹੋਰ ਸਥਾਨਾਂ ਉਤੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਕਿਸੇ ਵੀ ਸੂਰਤ ਵਿੱਚ ਲੋਕਾਂ ਦੀਆਂ ਦੁਕਾਨਾਂ ਬੰਦ ਕਰਵਾਉਣ ਲਈ ਮਜਬੂਰ ਨਹੀਂ ਕਰਨਗੇ। ਲੋਕਾਂ ਦੇ ਕੰਮ ਜਾਰੀ ਰਹਿਣਗੇ ਅਤੇ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਬੰਦ ਨੂੰ ਲੈ ਕੇ ਜਲੰਧਰ ਜ਼ਿਲ੍ਹਾ ਪੁਲਿਸ ਚੌਕਸ ਹੈ। ਸ਼ਹਿਰ ਅਤੇ ਦਿਹਾਤੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਚੌਕ ਵਿੱਚ ਜਾਮ ਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਨੇ ਤੁਰੰਤ ਧਰਨਾ ਇੱਕ ਪਾਸੇ ਕਰ ਦਿੱਤਾ। ਪੰਜਾਬ ਜਲੰਧਰ ਬਹੁਜਨ ਸਮਾਜ ਪਾਰਟੀ ਦੇ ਸ਼ਹਿਰੀ ਪ੍ਰਧਾਨ ਸਲਵਿੰਦਰ ਕੁਮਾਰ ਅਤੇ ਸੀਨੀਅਰ ਆਗੂ ਜਗਦੀਸ਼ ਨੇ ਕਿਹਾ ਕਿ ਉਹ ਸ਼ਹਿਰ ਭਰ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਗੇ। ਅਸੀਂ SC ST ਰਾਖਵੇਂਕਰਨ ਸਬੰਧੀ ਲਏ ਫੈਸਲੇ ਦਾ ਵਿਰੋਧ ਕਰਦੇ ਹਾਂ। ਜਲੰਧਰ ਵਿੱਚ ਕਈ ਸਕੂਲਾਂ ਵੱਲੋਂ ਛੋਟੇ ਬੱਚਿਆਂ ਨੂੰ ਛੁੱਟੀਆਂ ਵੀ ਕਰ ਦਿੱਤੀਆਂ ਗਈਆਂ ਸਨ।

ਪੰਜਾਬ ਵਿੱਚ ਧਰਨੇ ਦਾ ਸਭ ਤੋਂ ਵੱਧ ਅਸਰ ਜਲੰਧਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ ਪਰ ਪ੍ਰਦਰਸ਼ਨ 'ਤੇ ਮੀਂਹ ਦਾ ਖਤਰਾ ਮੰਡਰਾ ਰਿਹਾ ਹੈ। ਕਿਉਂਕਿ ਜ਼ਿਲ੍ਹੇ ਵਿੱਚ ਸੰਘਣੇ ਬੱਦਲ ਹਨ। ਕਈ ਥਾਵਾਂ 'ਤੇ ਹਲਕੀ ਬਾਰਿਸ਼ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ 21 ਅਗਸਤ ਨੂੰ ਦੇਸ਼ ਭਰ ਵਿੱਚ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਅਸੀਂ ਇਸ ਦਾ ਪੂਰਾ ਸਮਰਥਨ ਕਰਦੇ ਹਾਂ। ਇਹ ਧਰਨਾ ਅੱਜ ਬਸਪਾ ਵੱਲੋਂ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਕੁਝ ਜਥੇਬੰਦੀਆਂ ਨੇ ਵੀ ਉਨ੍ਹਾਂ ਨਾਲ ਜੁੜਨ ਦਾ ਫੈਸਲਾ ਕੀਤਾ ਹੈ।

Trending news