Punjab Municipal Elections: ਪੰਜਾਬ ਵਿੱਚ ਹੋਣ ਜਾ ਰਹੀਆਂ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਨਿਯੁਕਤੀਆਂ ਕੀਤੀਆਂ ਹਨ।
Trending Photos
Punjab Municipal Elections: ਪੰਜਾਬ ਵਿੱਚ ਹੋਣ ਜਾ ਰਹੀਆਂ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਨਿਯੁਕਤੀਆਂ ਕੀਤੀਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਕਿਹਾ ਕਿ 21 ਦਸੰਬਰ ਨੂੰ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ 22 ਆਈਏਐਸ ਅਧਿਕਾਰੀਆਂ ਨੂੰ ਚੋਣ ਆਬਜ਼ਰਵਰ ਵਜੋਂ ਤਾਇਨਾਤ ਕੀਤਾ ਹੈ।
ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜ ਆਈਏਐਸ ਅਧਿਕਾਰੀ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ ਨਗਰ ਨਿਗਮਾਂ ਦੀਆਂ ਚੋਣਾਂ ਦੀ ਨਿਗਰਾਨੀ ਕਰਨਗੇ ਜਦਕਿ ਬਾਕੀ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀ ਨਿਗਰਾਨੀ ਕਰਨਗੇ।
ਬੁਲਾਰੇ ਨੇ ਦੱਸਿਆ ਕਿ ਆਬਜ਼ਰਵਰਾਂ ਨੂੰ ਚੋਣਾਂ ਨਾਲ ਸਬੰਧਤ ਸਾਰੇ ਪ੍ਰਬੰਧਾਂ ਅਤੇ ਲੋੜੀਂਦੀਆਂ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ 12 ਦਸੰਬਰ ਨੂੰ ਆਪਣੇ ਨਿਰਧਾਰਤ ਜ਼ਿਲ੍ਹਿਆਂ ਵਿੱਚ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਪੱਤਰਕਾਰਾਂ ਨੂੰ ਅੱਗੇ ਦੱਸਿਆ ਕਿ ਇਹ ਆਬਜ਼ਰਵਰ ਅਮਨ ਕਾਨੂੰਨ ਦੇ ਪ੍ਰਬੰਧਾਂ ਦੀ ਸਮੀਖਿਆ ਕਰਨਗੇ।
ਚੋਣ ਕਮਿਸ਼ਨ ਵੱਲੋਂ 22 ਆਈਏਐਸ ਅਧਿਕਾਰੀਆਂ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਪੰਜ ਨੂੰ ਨਗਰ ਨਿਗਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਦੋਂਕਿ ਬਾਕੀ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਵੀ ਅਬਜ਼ਰਵਰ ਤਾਇਨਾਤ ਕੀਤੇ ਗਏ ਹਨ।
ਅੱਜ ਹਰ ਕੋਈ ਆਪਣਾ ਫਰਜ਼ ਨਿਭਾਵੇਗਾ। ਕਮਿਸ਼ਨ ਵੱਲੋਂ ਉਸ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹ ਅਧਿਕਾਰੀ ਸਾਰੇ ਜ਼ਿਲ੍ਹਿਆਂ ਵਿੱਚ ਅਮਨ-ਕਾਨੂੰਨ, ਚੋਣ ਸਬੰਧੀ ਸ਼ਿਕਾਇਤਾਂ ਅਤੇ ਚੋਣ ਜ਼ਾਬਤੇ ਸਬੰਧੀ ਆਪਣੀ ਭੂਮਿਕਾ ਨਿਭਾਉਣਗੇ।
ਹੁਣ ਤੱਕ 170 ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਪੰਜਾਬ ਵਿੱਚ 9 ਦਸੰਬਰ ਤੋਂ ਨਾਮਜ਼ਦਗੀ ਪ੍ਰਕਿਰਿਆ ਚੱਲ ਰਹੀ ਹੈ ਪਰ ਹੁਣ ਤੱਕ ਪੰਜਾਬ ਭਰ ਵਿੱਚ 170 ਦੇ ਕਰੀਬ ਲੋਕ ਨਾਮਜ਼ਦਗੀ ਫਾਰਮ ਭਰ ਚੁੱਕੇ ਹਨ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਵੱਡੀ ਗਿਣਤੀ 'ਚ ਲੋਕ ਨਾਮਜ਼ਦਗੀ ਦਾਖਲ ਕਰਨ ਲਈ ਜਾਣਗੇ।
ਹਾਲਾਂਕਿ ਭਾਜਪਾ ਅਤੇ ਕਾਂਗਰਸ ਦਾ ਦੋਸ਼ ਹੈ ਕਿ ਐਨਓਸੀ ਲੈਣ ਵਿੱਚ ਦਿੱਕਤ ਆ ਰਹੀ ਹੈ। ਅਧਿਕਾਰੀ ਆਪਣੇ ਦਫ਼ਤਰਾਂ ਵਿੱਚ ਨਹੀਂ ਬੈਠੇ ਹਨ। ਹਾਲਾਂਕਿ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਜੇਕਰ ਤੁਸੀਂ ਹਲਫਨਾਮਾ ਦਿਓਗੇ ਤਾਂ ਸਵੀਕਾਰ ਕੀਤਾ ਜਾਵੇਗਾ।
5 ਸ਼ਹਿਰਾਂ 'ਚ ਵੋਟਿੰਗ 1 ਘੰਟਾ ਪਹਿਲਾਂ ਸ਼ੁਰੂ ਹੋਵੇਗੀ
ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ। ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ 32 ਹਜ਼ਾਰ ਵੋਟਰ ਹਨ। ਇਨ੍ਹਾਂ ਵਿੱਚੋਂ 19.50 ਲੱਖ ਮਰਦ ਅਤੇ 17 ਲੱਖ ਮਹਿਲਾ ਵੋਟਰ ਹਨ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਪਹਿਲਾਂ ਵੋਟਿੰਗ ਸ਼ਾਮ 8 ਤੋਂ 4 ਵਜੇ ਤੱਕ ਹੁੰਦੀ ਸੀ ਪਰ ਇਸ ਵਾਰ 1 ਘੰਟਾ ਹੋਰ ਵਧਾ ਦਿੱਤੀ ਗਈ ਹੈ।