Election Commission Action: ਭਾਰਤੀ ਚੋਣ ਕਮਿਸ਼ਨ ਨੇ ਇੱਕ ਸ਼ਿਕਾਇਤ ਦੇ ਆਧਾਰ ਉਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ।
Trending Photos
Election Commission Action: ਭਾਰਤੀ ਚੋਣ ਕਮਿਸ਼ਨ ਨੇ ਇੱਕ ਸ਼ਿਕਾਇਤ ਦੇ ਆਧਾਰ ਉਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਰੀ ਹੋਏ ਪੱਤਰ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ, ਜੋ ਕਿ ਉਨ੍ਹਾਂ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ।
ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਕਿਤੇ ਬਾਹਰ ਲਗਾਇਆ ਜਾਵੇ ਜੋ ਕਿ ਜਲੰਧਰ ਲੋਕ ਸਭਾ ਹਲਕੇ ਵਿੱਚ ਨਾ ਹੋਵੇ। ਜਲੰਧਰ ਦਾ ਨਵਾਂ ਡਿਪਟੀ ਕਮਿਸ਼ਨਰ ਤਾਇਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Amritpal News: ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਸਮੇਤ 10 ਸਾਥੀਆਂ 'ਤੇ ਪੰਜਾਬ ਸਰਕਾਰ ਨੇ ਨਵਾਂ NSA ਲਗਾਇਆ
ਇਸ ਤਰ੍ਹਾਂ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ ਤੇ ਇਹ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ ਕਿ ਨਵੀਂ ਤਾਇਨਾਤੀ ਵਾਲੇ ਜ਼ਿਲ੍ਹੇ ਮੌਜੂਦਾ ਤਾਇਨਾਤੀ ਵਾਲੇ ਜ਼ਿਲ੍ਹੇ ਜਾਂ ਲੋਕ ਸਭਾ ਸੀਟ ਅਧੀਨ ਨਾ ਆਉਂਦੇ ਹੋਣ। ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾਮੁਕਤ ਹੋ ਰਹੇ ਹਨ। ਦੋਵਾਂ ਥਾਂਵਾਂ ਉਤੇ ਨਵੇਂ ਅਧਿਕਾਰੀਆਂ ਦੀ ਤਾਇਨਾਤੀ ਲਈ ਕਮਿਸ਼ਨ ਨੇ 3-3 ਨਾਂਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ।
ਇਸ ਤੋਂ ਪਹਿਲਾਂ ਬੀਤੇ ਦਿਨ ਚੋਣ ਕਮਿਸ਼ਨ ਨੇ ਅੱਜ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦਾ ਹੁਕਮ ਦਿੱਤਾ ਸੀ। ਕਮਿਸ਼ਨ ਨੇ ਪੱਛਮੀ ਬੰਗਾਲ ਦੇ ਡੀਜੀਪੀ ਰਾਜੀਵ ਕੁਮਾਰ ਨੂੰ ਹਟਾਉਣ ਦਾ ਵੀ ਹੁਕਮ ਦਿੱਤਾ ਸੀ ਅਤੇ ਨਾਲ ਹੀ ਮਿਜ਼ੋਰਮ ਤੇ ਹਿਮਾਚਲ ਪ੍ਰਦੇਸ਼ ਦੇ ਆਮ ਪ੍ਰਸ਼ਾਸਨ ਵਿਭਾਗ ਦੇ ਸਕੱਤਰਾਂ ਨੂੰ ਹਟਾ ਦਿੱਤਾ ਗਿਆ ਸੀ। ਕਮਿਸ਼ਨ ਨੇ ਸਾਰੀਆਂ ਸੂਬਾ ਸਰਕਾਰਾਂ ਨੂੰ ਹਦਾਇਤ ਕੀਤੀ ਹੈ ਕਿ ਚੋਣਾਂ ਨਾਲ ਸਬੰਧਤ ਕੰਮਾਂ ਨਾਲ ਜੁੜੇ ਸਾਰੇ ਅਧਿਕਾਰੀਆਂ, ਜਿਨ੍ਹਾਂ ਨੇ ਆਪਣੇ ਗ੍ਰਹਿ ਜ਼ਿਲਿ੍ਹਆਂ ’ਚ ਤਿੰਨ ਸਾਲ ਮੁਕੰਮਲ ਕਰ ਲਏ ਹਨ, ਦੇ ਤਬਾਦਲੇ ਕੀਤੇ ਜਾਣ।
ਇਹ ਵੀ ਪੜ੍ਹੋ : NRI Voting Rights: ਐਨਆਰਆਈ ਨੂੰ ਵੋਟ ਪਾਉਣ ਦਾ ਅਧਿਕਾਰ ਜਾਂ ਨਹੀਂ; ਚੋਣ ਕਮਿਸ਼ਨ ਨੇ ਕੀ ਰੱਖੀ ਹੈ ਵਿਵਸਥਾ