Punjab News: ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
Advertisement
Article Detail0/zeephh/zeephh1950610

Punjab News: ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Punjab News: ਵਿਜੀਲੈਂਸ ਵੱਲੋਂ ਪੀ.ਐਸ.ਪੀ.ਸੀ.ਐਲ. ਦਫ਼ਤਰ ਪਟਿਆਲਾ ਵਿੱਚ ਤਾਇਨਾਤ ਸ਼ਿਕਾਇਤ ਰਤਾ ਲੜਕੇ (ਸੀ.ਐਚ.ਬੀ.) ਕੁਲਵੰਤ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

Punjab News: ਰਿਸ਼ਵਤ ਲੈਂਦਾ ਬਿਜਲੀ ਮੁਲਾਜ਼ਮ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Punjab News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪੀ.ਐਸ.ਪੀ.ਸੀ.ਐਲ. ਦਫ਼ਤਰ ਪਟਿਆਲਾ ਵਿੱਚ ਤਾਇਨਾਤ ਸ਼ਿਕਾਇਤ ਰਤਾ ਲੜਕੇ (ਸੀ.ਐਚ.ਬੀ.) ਕੁਲਵੰਤ ਸਿੰਘ ਨੂੰ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਬਿਜਲੀ ਮੁਲਾਜ਼ਮ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੂਲਰ ਦੇ ਵਸਨੀਕ ਜਸਵੀਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਕਾਬੂ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਤੱਕ ਪਹੁੰਚ ਕਰਕੇ ਦੋਸ਼ ਲਾਇਆ ਕਿ ਜੂਨੀਅਰ ਇੰਜੀਨੀਅਰ ਦਵਿੰਦਰ ਸਿੰਘ ਤੇ ਉਕਤ ਸੀ.ਐਚ.ਬੀ. ਕੁਲਵੰਤ ਸਿੰਘ ਉਸ ਨੂੰ ਪ੍ਰਵਾਨਿਤ ਹੱਦ ਤੋਂ ਵੱਧ ਘਰੇਲੂ ਬਿਜਲੀ ਦੇ ਲੋਡ ਸਬੰਧੀ ਧਮਕੀਆਂ ਦੇ ਰਿਹਾ ਹੈ ਤੇ ਇਸ ਸਬੰਧੀ ਜੁਰਮਾਨੇ ਤੋਂ ਬਚਣ ਲਈ 8000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ : Batala Stubble Burning: ਬਟਾਲਾ 'ਚ ਕਿਸਾਨ ਨੇ ਪਰਾਲੀ ਨੂੰ ਲਗਾਈ ਅੱਗ, ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੇ ਖੇਤੀਬਾੜੀ ਅਧਿਕਾਰੀ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਕਥਿਤ ਦੋਸ਼ੀ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 8000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦਵਿੰਦਰ ਸਿੰਘ ਜੇਈ ਤੇ ਕੁਲਵੰਤ ਸਿੰਘ ਸੀ.ਐਚ.ਬੀ. ਉਸ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੂਜੇ ਸਹਿ ਦੋਸ਼ੀ ਜੇਈ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

ਅਧਿਕਾਰੀਆਂ ਨੇ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟਾਰੀਆਂ ਵਿਰੁੱਧ ਭਵਿੱਖ ਵਿੱਚ ਵੀ ਮੁਹਿੰਮ ਜਾਰੀ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਿਸ਼ਵਤ ਖੋਰਾਂ ਖਿਲਾਫ਼ ਵੱਡੇ ਪੱਧਰ ਉਤੇ ਕਾਰਵਾਈ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : Punjab DC Office Strike: ਅੱਜ ਤੋਂ DC ਦਫ਼ਤਰਾਂ ‘ਚ ਨਹੀਂ ਹੋਵੇਗਾ ਕੰਮ, ਮੁਲਾਜ਼ਮ ਕਲਮ ਛੋੜ ਹੜਤਾਲ ‘ਤੇ ਰਹਿਣਗੇ

Trending news