Faridkot Encounter News: ਫਰੀਦਕੋਟ ਜ਼ਿਲ੍ਹੇ ਵਿੱਚ ਸੀਆਈਏ ਸਟਾਫ਼ ਵੱਲੋਂ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਸੀਆਈਏ ਸਟਾਫ਼ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ।
Trending Photos
Faridkot Encounter News (ਦੇਵ ਨੰਦ ਸ਼ਰਮਾ: ਫਰੀਦਕੋਟ ਜ਼ਿਲ੍ਹੇ ਵਿੱਚ ਸੀਆਈਏ ਸਟਾਫ਼ ਵੱਲੋਂ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਸੀਆਈਏ ਸਟਾਫ਼ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਸੀਆਈਏ ਸਟਾਫ਼ ਗੁਪਤ ਸੂਚਨਾ ਦੇ ਆਧਾਰ 'ਤੇ ਔਲਖ ਨੂੰ ਜਾਂਦੇ ਰਸਤੇ 'ਚ ਜ਼ਿਲ੍ਹੇ ਦੇ ਪਿੰਡ ਪੰਜਗਰਾਈਂ ਪਹੁੰਚਿਆ ਸੀ।
ਮੋਟਰ ਗੱਡੀ 'ਤੇ ਖੜ੍ਹੇ ਚਾਰ ਗੈਂਗਸਟਰਾਂ 'ਚੋਂ ਇਕ ਸੋਨੀਪਤ ਵਾਸੀ ਸੰਜੀਵ ਨੇ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ। ਸੀਆਈਏ ਸਟਾਫ ਨੇ ਜਵਾਬੀ ਕਾਰਵਾਈ ਕੀਤੀ। ਇਸ ਕਾਰਨ ਚਾਰ ਵਿੱਚੋਂ ਤਿੰਨ ਗੈਂਗਸਟਰਾਂ ਦੀਆਂ ਲੱਤਾਂ ਵਿੱਚ ਗੋਲੀ ਲੱਗੀ ਹੈ। ਜਦਕਿ ਇੱਕ ਫਰਾਰ ਹੋ ਗਿਆ। ਜ਼ਖਮੀ ਗੈਂਗਸਟਰਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਲਿਆਂਦਾ ਗਿਆ।
ਮੁਕਾਬਲੇ ਦੌਰਾਨ ਪੁਲਿਸ ਦੀ ਗੋਲੀ ਨਾਲ 3 ਗੈਂਗਸਟਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਸ਼ਨਿੱਚਰਵਾਰ ਦੁਪਹਿਰ ਪੰਜਗਰਾਈ ਨੇੜੇ ਫ਼ਰੀਦਕੋਟ ਸੀਆਈਏ ਸਟਾਫ਼ ਦੀ ਟੀਮ ਗੁਪਤ ਜਾਣਕਾਰੀ ਦੇ ਆਧਾਰ ਉਤੇ ਪੁੱਜੀ ਸੀ।
ਇਹ ਵੀ ਪੜ੍ਹੋ : Amritsar News: ਅੰਮ੍ਰਿਤਸਰ 'ਚ ਥਾਣੇ ਦੇ ਬਾਹਰ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ, 3 ਮਹੀਨੇ ਪਹਿਲਾਂ ਹੋਇਆ ਸੀ ਕਿਡਨੈਪ
ਉੱਥੇ ਕੁਝ ਲੋਕ ਸਨ ਜਿਨ੍ਹਾਂ ਨੇ ਪੁਲਿਸ ਟੀਮ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਤਿੰਨ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ। ਇਸ ਗੋਲੀਬਾਰੀ ਦੀ ਘਟਨਾ ਵਿੱਚ ਪੁਲਿਸ ਦੀ ਗੱਡੀ ਨੂੰ ਵੀ ਕਈ ਰਾਊਂਡ ਗੋਲੀਆਂ ਲੱਗੀਆਂ। ਹਾਲਾਂਕਿ ਜ਼ਖਮੀ ਗੈਂਗਸਟਰਾਂ 'ਚੋਂ ਇਕ ਦਾ ਸਬੰਧ ਹਰਿਆਣਾ ਰਾਜ ਨਾਲ ਦੱਸਿਆ ਜਾ ਰਿਹਾ ਹੈ।
ਫਰੀਦਕੋਟ ਜ਼ਿਲ੍ਹੇ ਦੇ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਡਾਕਟਰ ਦੀ ਸਲਾਹ ’ਤੇ ਮੁਲਜ਼ਮਾਂ ਦੇ ਬਿਆਨ ਦਰਜ ਕੀਤੇ ਜਾਣਗੇ ਕਿ ਉਹ ਮੌਕੇ ’ਤੇ ਕਿਉਂ ਮੌਜੂਦ ਸਨ ਅਤੇ ਉਨ੍ਹਾਂ ਨੇ ਪੁਲਿਸ ਟੀਮ ’ਤੇ ਅਚਾਨਕ ਗੋਲੀ ਕਿਉਂ ਚਲਾਈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : Sri Kiratpur Sahib: ਇੱਕ ਹਫ਼ਤਾ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਭਾਖੜਾ ਨਹਿਰ 'ਚੋਂ ਬਰਾਮਦ