ETT Union Protest: ਈਟੀਟੀ ਟੈਟ ਪਾਸ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਲਾਗੇ ਟੈਂਕੀ ਤੇ ਚੜ੍ਹੇ ਹੋਏ ਹਨ। ਜਿਸ ਦੇ ਵਿਰੋਧ ਵਿੱਚ ਸ਼ੁਕਰਵਾਰ ਨੂੰ ਸਵੇਰੇ 4 ਵਜੇ ਯੂਨੀਅਨ ਨੇ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਧਾਵਾ ਬੋਲ ਦਿੱਤਾ। ਇਸ ਉਪਰੰਤ ਸਿੱਖਿਆ ਮੰਤਰੀ ਦੇ ਘਰ ਅੱਗੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
Trending Photos
ETT Union Protest/ ਬਿਮਲ ਸ਼ਰਮਾ: ਈਟੀਟੀ ਟੈਟ ਪਾਸ 5994 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਲਾਗੇ ਟੈਂਕੀ 'ਤੇ ਚੜ੍ਹੇ ਹੋਏ ਹਨ । ਜਿਸ ਦੇ ਵਿਰੋਧ ਵਿੱਚ ਸ਼ੁਕਰਵਾਰ ਨੂੰ ਸਵੇਰੇ 4 ਵਜੇ ਯੂਨੀਅਨ ਨੇ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਧਾਵਾ ਬੋਲ ਦਿੱਤਾ। ਇਸ ਉਪਰੰਤ ਸਿੱਖਿਆ ਮੰਤਰੀ ਦੇ ਘਰ ਅੱਗੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।
ਯੂਨੀਅਨ ਆਗੂਆਂ ਨੇ ਦੱਸਿਆ ਕਿ 14 ਅਕਤੂਬਰ ਨੂੰ ਸਿੱਖਿਆ ਮੰਤਰੀ ਨਾਲ ਮੀਟਿੰਗ ਹੋਈ ਸੀ ਜਿਸ ਵਿੱਚ ਸਿੱਖਿਆ ਮੰਤਰੀ ਨੇ ਸਪੋਰਟਸ ਕੈਟਾਗਰੀ ਅਤੇ ਐਕਸ ਸਰਵਿਸਮੈਨ ਕੈਟਾਗਰੀ ਦੀਆਂ ਰਹਿੰਦੀਆਂ ਸਲੇਕਸ਼ਨ ਲਿਸਟਾਂ 16 ਅਕਤੂਬਰ ਨੂੰ ਜਾਰੀ ਕਰਨ ਅਤੇ 18 ਅਕਤੂਬਰ ਨੂੰ ਪੋਰਟਲ ਖੋਲਣ ਦਾ ਵਾਅਦਾ ਕੀਤਾ ਸੀ ਪਰ 16 ਅਕਤੂਬਰ ਨੂੰ ਕੋਈ ਲਿਸਟ ਜਾਰੀ ਨਹੀਂ ਕੀਤੀ ਗਈ ਅਤੇ ਅੱਜ ਪੋਰਟਲ ਖੋਲ੍ਹਣ ਸਬੰਧੀ ਵੀ ਕੋਈ ਅਪਡੇਟ ਵਿਭਾਗ ਨੇ ਜਾਰੀ ਨਹੀਂ ਕੀਤੀ ਹੈ।
ਇਹ ਵੀ ਪੜ੍ਹੋ: Mohali News: ਪੰਜਾਬ ਦੇ ਸਾਬਕਾ DSP 'ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼; ਮੋਹਾਲੀ 'ਚ FIR ਦਰਜ
ਜਿਸ ਕਰਨ ਸਾਨੂੰ ਮਜਬੂਰਨ ਸਿੱਖਿਆ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਪਿਆ ਹੈ। ਉਹਨਾਂ ਮੰਗ ਕੀਤੀ ਹੈ ਕਿ ਸਾਨੂੰ ਜਲਦੀ ਤੋਂ ਜਲਦੀ ਸਕੂਲਾਂ ਵਿੱਚ ਜੁਆਇਨ ਕਰਵਾਇਆ ਜਾਵੇ। ਜਿਕਰਯੋਗ ਹੈ ਕਿ 29 ਸਤੰਬਰ 2024 ਤੋਂ ਪਿੰਡ ਗੰਭੀਰਪੁਰ ਵਿਖੇ ਰੋਸ ਧਰਨਾ ਲਗਾਤਾਰ ਜਾਰੀ ਹੈ ਜੋ ਅੱਜ 21ਵੇਂ ਦਿਨ ਵਿੱਚ ਸ਼ਾਮਿਲ ਹੋ ਚੁੱਕਿਆ ਹੈ।