ਮੰਤਰੀ ਬਣਨ ਤੋਂ ਬਾਅਦ ਵੀ ਨਹੀਂ ਛੱਡਿਆ ਕਿੱਤਾ, ਅੱਜ ਵੀ ਲੋਕਾਂ ਦੀ ਸੇਵਾ ’ਚ ਹਾਜ਼ਰ
Advertisement
Article Detail0/zeephh/zeephh1308611

ਮੰਤਰੀ ਬਣਨ ਤੋਂ ਬਾਅਦ ਵੀ ਨਹੀਂ ਛੱਡਿਆ ਕਿੱਤਾ, ਅੱਜ ਵੀ ਲੋਕਾਂ ਦੀ ਸੇਵਾ ’ਚ ਹਾਜ਼ਰ

ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਮੰਤਰੀ ਜਿੱਥੇ ਵਿਵਾਦਾਂ ’ਚ ਘਿਰਦੇ ਨਜ਼ਰ ਆ ਰਹੇ ਹਨ, ਉੱਥੇ ਹੀ ਦੂਜੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਨਵੀਂ ਪਹਿਲ ਕਦਮੀ ਕੀਤੀ ਜਾ ਰਹੀ ਹੈ। ਡਾ.

ਮੰਤਰੀ ਬਣਨ ਤੋਂ ਬਾਅਦ ਵੀ ਨਹੀਂ ਛੱਡਿਆ ਕਿੱਤਾ, ਅੱਜ ਵੀ ਲੋਕਾਂ ਦੀ ਸੇਵਾ ’ਚ ਹਾਜ਼ਰ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਮੰਤਰੀ ਜਿੱਥੇ ਵਿਵਾਦਾਂ ’ਚ ਘਿਰਦੇ ਨਜ਼ਰ ਆ ਰਹੇ ਹਨ, ਉੱਥੇ ਹੀ ਦੂਜੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ (Dr. Baljit Kaur) ਵਲੋਂ ਨਵੀਂ ਪਹਿਲ ਕਦਮੀ ਕੀਤੀ ਜਾ ਰਹੀ ਹੈ।

 

ਡਾ. ਬਲਜੀਤ ਕੌਰ ਕਰਨਗੇ ਮਰੀਜ਼ਾਂ ਦੀ ਜਾਂਚ 
ਇਸ ਸਬੰਧੀ ਜਾਣਕਾਰੀ ਦਿੰਦਿਆ ਸਰਕਾਰੀ ਬੁਲਾਰੇ ਨੇ ਦੱਸਿਆ ਕਿ 20 ਅਗਸਤ ਨੂੰ ਮੁਕਤਸਰ ਸਾਹਿਬ ਦੇ ਪਿੰਡ ਭਾਗਸਰ (Village Bhagsar) ਵਿਖੇ ਆਮ ਆਦਮੀ ਕਲੀਨਿਕ ’ਚ ਲਗਾਏ ਜਾ ਰਹੇ ਕੈਂਪ ਦੌਰਾਨ ਮੰਤਰੀ ਡਾ. ਬਲਜੀਤ ਕੌਰ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ।

 

ਮੰਤਰੀ ਬਲਜੀਤ ਕੌਰ ਖ਼ੁਦ ਹਨ ਅੱਖਾਂ ਦੇ ਮਾਹਿਰ ਡਾਕਟਰ 
ਇੱਥੇ ਦੱਸਣਾ ਬਣਦਾ ਹੈ ਕਿ ਮੰਤਰੀ ਬਲਜੀਤ ਕੌਰ ਖ਼ੁਦ ਅੱਖਾਂ ਦੇ ਮਾਹਿਰ ਹਨ ਤੇ ਪਿਛਲੇ ਕਾਫ਼ੀ ਸਮੇਂ ਤੋਂ ਮਾਲਵਾ ਖੇਤਰ ਦੇ ਲੋਕਾਂ ਦਾ ਇਲਾਜ ਤੇ ਅਪਰੇਸ਼ਨ ਕਰ ਰਹੇ ਹਨ।  

 

ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਮੁਫ਼ਤ ਕੈਂਪ ਪੰਜਾਬ ਸਰਕਾਰ (Punjab Government) ਦੁਆਰਾ 'ਸੰਕਲਪ ਐਜੂਕੇਸ਼ਨ ਵੈਲਫ਼ੇਅਰ ਸੁਸਾਇਟੀ' ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਅੱਖਾਂ ਦੀ ਜਾਂਚ ਲਈ ਆਉਣ ਵਾਲੇ ਮਰੀਜ਼ਾਂ ਦੀ ਜਾਂਚ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ।     

Trending news