ਖੱਟੇ ਫਲ ਵਿਟਾਮਿਨ ਸੀ ਦੇ ਨਾਲ-ਨਾਲ ਕਈ ਮਹੱਤਵਪੂਰਨ ਪੌਸ਼ਟਿਕ ਤੱਤ ਵੀ ਭਰਪੂਰ ਹੁੰਦੇ ਹਨ, ਜੋ ਸਰੀਰ ਨੂੰ ਕਈ ਸਿਹਤ ਸਮੱਸਿਆਵਾਂ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਨਿੰਬੂ ਜਾਤੀ ਦੇ ਫਲਾਂ ਦਾ ਸੇਵਨ ਕਰਨ ਨਾਲ ਕਈ ਬਿਮਾਰੀਆਂ ਦੂਰ ਹੁੰਦੀਆਂ ਹਨ ਤੇ ਆਓ ਅੱਜ ਜਾਣ ਲੈਣੇ ਆਂ ਕਿ ਖੱਟੇ ਫਲਾਂ ਦੇ ਸਿਹਤ ਨੂੰ ਕੀ-ਕੀ ਲਾਭ ਹੋ ਸਕਦੇ ਹਨ..
Trending Photos
ਚੰਡੀਗੜ: ਫਲਾਂ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪਰ ਖੱਟੇ ਫਲਾਂ ਦਾ ਸੇਵਨ ਕਰਨ ਨਾਲ ਕਈ ਸਿਹਤ ਲਾਭ ਹੁੰਦੇ ਹਨ। ਖੱਟੇ ਫਲ ਖਾਣ 'ਚ ਸੁਆਦ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਖੱਟੇ ਫਲ ਵਿਟਾਮਿਨ ਸੀ ਦੇ ਨਾਲ-ਨਾਲ ਕਈ ਮਹੱਤਵਪੂਰਨ ਪੌਸ਼ਟਿਕ ਤੱਤ ਵੀ ਭਰਪੂਰ ਹੁੰਦੇ ਹਨ, ਜੋ ਸਰੀਰ ਨੂੰ ਕਈ ਸਿਹਤ ਸਮੱਸਿਆਵਾਂ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ। ਨਿੰਬੂ ਜਾਤੀ ਦੇ ਫਲਾਂ ਦਾ ਸੇਵਨ ਕਰਨ ਨਾਲ ਕਈ ਬਿਮਾਰੀਆਂ ਦੂਰ ਹੁੰਦੀਆਂ ਹਨ ਤੇ ਆਓ ਅੱਜ ਜਾਣ ਲੈਣੇ ਆਂ ਕਿ ਖੱਟੇ ਫਲਾਂ ਦੇ ਸਿਹਤ ਨੂੰ ਕੀ-ਕੀ ਲਾਭ ਹੋ ਸਕਦੇ ਹਨ..
ਖੱਟੇ ਫਲ ਖਾਣ ਦੇ ਫਾਇਦੇ
* ਇਮਿਊਨਿਟੀ ਸਿਸਟਮ ਨੂੰ ਮਜ਼ਬੂਤ ਕਰਨ ਲਈ ਖੱਟੇ ਫਲਾਂ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਖੱਟੇ ਫਲਾਂ ਵਿਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ, ਜੋ ਸਰੀਰ ਨੂੰ ਇਨਫੈਕਸ਼ਨ ਨਾਲ ਲੜਨ 'ਚ ਮਦਦ ਕਰਦਾ ਹੈ।
* ਭਾਰ ਘਟਾਉਣ ਲਈ ਖੱਟੇ ਫਲਾਂ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਖੱਟੇ ਫਲਾਂ ਵਿਚ ਮੋਟਾਪਾ ਰੋਕੂ ਗੁਣ ਹੁੰਦੇ ਹਨ ਜੋ ਭਾਰ ਘਟਾਉਣ ਵਿਚ ਮਦਦ ਕਰਦੇ ਹਨ। ਇਸ ਲਈ ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਨਿੰਬੂ ਜਾਤੀ ਦੇ ਫਲਾਂ ਦਾ ਸੇਵਨ ਜ਼ਰੂਰ ਕਰੋ।
* ਅੱਖਾਂ ਨੂੰ ਸਿਹਤਮੰਦ ਰੱਖਣ ਲਈ ਖੱਟੇ ਫਲਾਂ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਨਿੰਬੂ ਜਾਤੀ ਦੇ ਫਲਾਂ 'ਚ ਵਿਟਾਮਿਨ ਸੀ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ ਜੋ ਅੱਖਾਂ ਦੀ ਰੌਸ਼ਨੀ ਬਰਕਰਾਰ ਰੱਖਣ 'ਚ ਮਦਦ ਕਰਦਾ ਹੈ।
* ਪਾਚਨ ਤੰਤਰ ਨੂੰ ਸੁਧਾਰਨ ਲਈ ਖੱਟੇ ਫਲਾਂ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਨਿੰਬੂ ਜਾਤੀ ਦੇ ਫਲਾਂ ਵਿੱਚ ਘੁਲਣਸ਼ੀਲ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਪ੍ਰਣਾਲੀ ਨੂੰ ਸੁਧਾਰਨ ਵਿਚ ਮਦਦ ਕਰਦਾ ਹੈ।
Disclaimer- ਇਹ ਆਰਟੀਕਲ ਆਮ ਜਾਣਕਾਰੀ 'ਤੇ ਆਧਾਰਿਤ ਹੈ। Zee Media ਇਸਦੀ ਪੁਸ਼ਟੀ ਨਹੀਂ ਕਰਦਾ।
WATCH LIVE TV