Charanjit Channi Ransom News: ਸਾਬਕਾ ਸੀਐਮ ਚਰਨਜੀਤ ਚੰਨੀ ਕੋਲੋਂ 2 ਕਰੋੜ ਦੀ ਫਿਰੌਤੀ ਮੰਗੀ; ਪੁਲਿਸ ਉਤੇ ਖੜ੍ਹੇ ਕੀਤੇ ਸਵਾਲ
Advertisement
Article Detail0/zeephh/zeephh2135311

Charanjit Channi Ransom News: ਸਾਬਕਾ ਸੀਐਮ ਚਰਨਜੀਤ ਚੰਨੀ ਕੋਲੋਂ 2 ਕਰੋੜ ਦੀ ਫਿਰੌਤੀ ਮੰਗੀ; ਪੁਲਿਸ ਉਤੇ ਖੜ੍ਹੇ ਕੀਤੇ ਸਵਾਲ

Charanjit Channi Ransom News:  ਪੰਜਾਬ ਵਿੱਚ ਆਮ ਲੋਕਾਂ ਤੋਂ ਲੈ ਕੇ ਕਲਾਕਾਰਾਂ ਤੇ ਸਿਆਸੀ ਸ਼ਖਸੀਅਤਾਂ ਨੂੰ ਧਮਕੀਆਂ ਤੇ ਫਿਰੌਤੀ ਲਈ ਫੋਨ ਆਉਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। 

Charanjit Channi Ransom News: ਸਾਬਕਾ ਸੀਐਮ ਚਰਨਜੀਤ ਚੰਨੀ ਕੋਲੋਂ 2 ਕਰੋੜ ਦੀ ਫਿਰੌਤੀ ਮੰਗੀ; ਪੁਲਿਸ ਉਤੇ ਖੜ੍ਹੇ ਕੀਤੇ ਸਵਾਲ

Charanjit Channi Ransom News (ਰੋਪੜ ਮਨਪ੍ਰੀਤ ਚਾਹਲ): ਪੰਜਾਬ ਵਿੱਚ ਆਮ ਲੋਕਾਂ ਤੋਂ ਲੈ ਕੇ ਕਲਾਕਾਰਾਂ ਤੇ ਸਿਆਸੀ ਸ਼ਖਸੀਅਤਾਂ ਨੂੰ ਧਮਕੀਆਂ ਤੇ ਫਿਰੌਤੀ ਲਈ ਫੋਨ ਆਉਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।

ਪਿਛਲੇ ਦਿਨੀਂ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਹੁਣ ਇੱਕ ਤਾਜ਼ਾ ਮਾਮਲਾ ਸਾਹਮਣੇ ਆਇਆ, ਜਿਸ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਿਰੌਤੀ ਲਈ ਫੋਨ ਆਉਣ ਦਾ ਖ਼ੁਲਾਸਾ ਕੀਤਾ ਹੈ।

ਵਰਕਰਾਂ ਦੀ ਮੀਟਿੰਗ ਵਿੱਚ ਕੀਤੇ ਖ਼ੁਲਾਸੇ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੀਤੇ ਦਿਨਾਂ ਆਪਣੇ ਨਿੱਜੀ ਰਿਹਾਇਸ਼ ਮੋਰਿੰਡਾ ਵਿੱਚ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਕਾਂਗਰਸ ਪਾਰਟੀ ਨਾਲ ਸਬੰਧ ਰੱਖਦੇ ਸਰਪੰਚਾਂ ਦੀ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਇੱਕ ਹੈਰਾਨ ਕਰਨ ਵਾਲਾ ਖ਼ੁਲਾਸਾ ਕੀਤਾ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਫੋਨ ਆਇਆ ਸੀ ਜਿਸ ਵਿੱਚ ਉਨ੍ਹਾਂ ਕੋਲੋਂ 2 ਕਰੋੜ ਰੁਪਏ ਫਿਰੌਤੀ ਮੰਗੀ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਬਾਬਤ ਜਾਣਕਾਰੀ ਪੁਲਿਸ ਵਿਭਾਗ ਨੂੰ ਦੇ ਦਿੱਤੀ ਗਈ ਸੀ।

ਡੀਆਈਜੀ ਨੂੰ ਸਕ੍ਰੀਨ ਸ਼ਾਟ ਭੇਜਣ ਦੇ ਬਾਵਜੂਦ ਨਹੀਂ ਹੋਈ ਕੋਈ ਕਾਰਵਾਈ

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਦੀ ਜਾਣਕਾਰੀ ਡੀਜੀ ਪੰਜਾਬ ਅਤੇ ਡੀਆਈਜੀ ਨੂੰ ਉਸ ਚੈਟ ਦੇ ਸਕ੍ਰੀਨ ਸ਼ਾਟ ਭੇਜ ਦਿੱਤੇ ਸਨ ਪਰ ਪੁਲਿਸ ਵੱਲੋਂ ਅੱਜ ਤੱਕ ਕੋਈ ਸਾਰ ਨਹੀਂ ਲਈ ਗਈ ਹੈ। ਹਾਲਾਂਕਿ ਜਿਹੜੇ ਸ਼ਰਾਰਤੀ ਅਨਸਰਾਂ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਫੋਨ ਕੀਤੇ ਗਏ ਸਨ ਉਹ 2 ਕਰੋੜ ਰੁਪਏ ਮੰਗ ਰਹੇ ਸਨ।

ਇੱਕ ਦਿਨ ਵਿੱਚ ਦੋ ਤਿੰਨ ਵਾਰ ਹੋਏ ਫੋਨ

ਉਨ੍ਹਾਂ ਵੱਲੋਂ ਉਸ ਦਿਨ ਦੋ ਤੋਂ ਤਿੰਨ ਵਾਰ ਫੋਨ ਕੀਤਾ ਗਿਆ। ਚੰਨੀ ਨੇ ਦੱਸਿਆ ਕਿ ਉਨ੍ਹਾਂ ਨੇ ਫੋਨ ਕਰਨ ਵਾਲੇ ਕਿਹਾ ਕਿ ਉਨ੍ਹਾਂ (ਚੰਨੀ) ਕੋਲ ਕੁਝ ਨਹੀਂ ਹੈ ਅਤੇ ਉਹ ਗਲਤ ਪੰਗੇ ਲੈ ਰਹੇ ਹਨ। ਇਸ ਮੌਕੇ ਸਾਬਕਾ ਮੁੱਖ ਮੰਤਰੀ ਵੱਲੋਂ ਪੁਲਿਸ ਉੱਤੇ ਸਵਾਲ ਚੁੱਕੇ ਗਏ ਕਿ ਪੁਲਿਸ ਕੀ ਕਰ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਜਦ ਸੂਬੇ ਦੇ ਸਾਬਕਾ ਮੁੱਖ ਮੰਤਰੀ ਨੂੰ ਧਮਕੀ ਮਿਲ ਰਹੀ ਹੈ ਤਾਂ ਆਮ ਬੰਦੇ ਦਾ ਕੀ ਹਾਲ ਹੋਵੇਗਾ। ਸਾਬਕਾ ਮੁੱਖ ਮੰਤਰੀ ਵੱਲੋਂ ਫਿਲਹਾਲ ਇਹ ਨਹੀਂ ਦੱਸਿਆ ਗਿਆ ਹੈ ਕਿ ਇਹ ਧਮਕੀ ਕਿਸ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਤੇ ਕਿਸ ਨਾਲ ਉਨ੍ਹਾਂ ਦੀ ਗੱਲਬਾਤ ਹੋਈ ਹੈ।

ਇਹ ਵੀ ਪੜ੍ਹੋ : LPG Price Hike: ਮਹਿੰਗਾਈ ਦਾ ਵੱਡਾ ਝਟਕਾ; ਐਲਪੀਜੀ ਸਿਲੰਡਰ ਹੋਇਆ ਮਹਿੰਗਾ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ

Trending news