Manpreet Badal News: ਪਲਾਟ ਖ਼ਰੀਦੋ-ਫਰੋਖ਼ਤ ਮਾਮਲੇ 'ਚ ਘਿਰੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ
Advertisement
Article Detail0/zeephh/zeephh1893243

Manpreet Badal News: ਪਲਾਟ ਖ਼ਰੀਦੋ-ਫਰੋਖ਼ਤ ਮਾਮਲੇ 'ਚ ਘਿਰੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ

Manpreet Badal News:  ਬਠਿੰਡਾ ਦੇ ਮਾਡਲ ਟਾਊਨ ਵਿੱਚ ਵਿਵਾਦਿਤ ਪਲਾਟ ਦੀ ਖ਼ਰੀਦਣ ਦੇ ਮਾਮਲੇ ਵਿੱਚ ਘਿਰੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਹੈ।

Manpreet Badal News:  ਪਲਾਟ ਖ਼ਰੀਦੋ-ਫਰੋਖ਼ਤ ਮਾਮਲੇ 'ਚ ਘਿਰੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ

Manpreet Badal News:  ਬਠਿੰਡਾ ਦੇ ਮਾਡਲ ਟਾਊਨ ਵਿਚ ਵਿਵਾਦਿਤ ਪਲਾਟ ਦੀ ਖਰੀਦਣ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ  ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਮਾਮਲੇ ਸਬੰਧੀ ਗ੍ਰਿਫਤਾਰੀ ਲਈ ਲਗਾਤਾਰ ਵੱਧ ਰਹੇ ਦਬਾਅ ਦੇ ਚਲਦਿਆਂ ਸੀਨੀਅਰ ਵਕੀਲ ਸੁਖਦੀਪ ਸਿੰਘ ਭਿੰਡਰ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬਠਿੰਡਾ ਦੀ ਸੈਸ਼ਨ ਕੋਰਟ ਵਿੱਚ ਜ਼ਮਾਨਤ ਦੀ ਮੁੜ ਤੋਂ ਅਰਜ਼ੀ ਲਗਈ ਹੈ। ਅਦਾਲਤ ਵੱਲੋਂ 4 ਅਕਤੂਬਰ ਨੂੰ ਅਗਾਊਂ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਕੀਤੀ ਜਾਵੇਗੀ। ਕਾਬਿਲੇਗੌਰ ਹੈ ਕਿ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਵਾਪਸ ਲੈ ਲਈ ਸੀ।

ਮਨਪ੍ਰੀਤ ਬਾਦਲ ਤੇ ਬਿਕਰਮਜੀਤ ਸਿੰਘ ਸ਼ੇਰਗਿੱਲ ਵਿਜੀਲੈਂਸ ਦੀ ਗ੍ਰਿਫਤ ਵਿਚੋਂ ਅਜੇ ਬਾਹਰ ਹਨ। ਇਸ ਵਿਚਾਕਾਰ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਵਿਜੀਲੈਂਸ ਨੇ ਮਨਪ੍ਰੀਤ ਸਿੰਘ ਦੇ ਕਰੀਬੀ ਸ਼ਰਾਬ ਕਾਰੋਬਾਰੀ ਜੁਗਨੂੰ ਦੇ ਦਫਤਰ 'ਤੇ ਛਾਪੇਮਾਰੀ ਕੀਤੀ। ਟੀਮ ਨੇ ਉਥੋਂ ਡੀਵੀਆਰ, ਹਾਰਡ ਡਿਸਕ ਤੇ ਦਸਤਾਵੇਜ਼ ਜ਼ਬਤ ਕੀਤੇ ਹਨ। ਇਸ ਤੋਂ ਇਲਾਵਾ ਮਨਪ੍ਰੀਤ ਬਾਦਲ ਦੇ ਤਿੰਨ ਕਰੀਬੀਆਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਹੈ।

ਵਿਜੀਲੈਂਸ ਨੇ ਪਲਾਟ ਘੁਟਾਲੇ ਵਿੱਚ ਮਨਪ੍ਰੀਤ ਬਾਦਲ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਉਨ੍ਹਾਂ 'ਤੇ ਆਪਣੇ ਮੰਤਰੀ ਅਹੁਦੇ ਦੀ ਵਰਤੋਂ ਕਰਕੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ। ਸੂਤਰਾਂ ਅਨੁਸਾਰ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫਤਾਰ ਕਰਨ ਲਈ ਵਿਜੀਲੈਂਸ ਬਿਊਰੋ ਦੀਆਂ 6 ਟੀਮਾਂ ਕੰਮ ਕਰ ਰਹੀਆਂ ਹਨ।

ਉਹ ਪਿਛਲੇ 65 ਦਿਨਾਂ ਤੋਂ ਲਾਪਤਾ ਹਨ। ਉਸ ਦੀ ਗ੍ਰਿਫ਼ਤਾਰੀ ਲਈ ਛੇ ਟੀਮਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਚਾਰ ਟੀਮਾਂ ਦਿੱਲੀ, ਰਾਜਸਥਾਨ, ਉਤਰਾਖੰਡ ਅਤੇ ਹਿਮਾਚਲ ਵਿੱਚ ਛਾਪੇਮਾਰੀ ਕਰ ਰਹੀਆਂ ਹਨ, ਜਦੋਂ ਕਿ ਦੋ ਟੀਮਾਂ ਪੰਜਾਬ ਵਿੱਚ ਉਸ ਦੇ ਰਿਸ਼ਤੇਦਾਰਾਂ ਤੇ ਦੋਸਤਾਂ ਦੇ ਘਰਾਂ ’ਤੇ ਛਾਪੇਮਾਰੀ ਕਰਕੇ ਮਨਪ੍ਰੀਤ ਬਾਦਲ ਦਾ ਪਤਾ ਲਾਉਣ ਵਿੱਚ ਰੁੱਝੀਆਂ ਹੋਈਆਂ ਹਨ।

ਇਸ ਲਈ ਮਨਪ੍ਰੀਤ ਬਾਦਲ ਨਾ ਤਾਂ ਕੋਈ ਮੋਬਾਈਲ ਫ਼ੋਨ ਵਰਤ ਰਿਹਾ ਹੈ ਅਤੇ ਨਾ ਹੀ ਉਹ ਆਪਣੇ ਕਿਸੇ ਪਰਿਵਾਰ ਜਾਂ ਦੋਸਤ ਦੇ ਸੰਪਰਕ ਵਿੱਚ ਹੈ। ਮਨਪ੍ਰੀਤ ਬਾਦਲ ਵੱਲੋਂ ਅਗਾਊਂ ਜ਼ਮਾਨਤ ਲਈ ਕੀਤੀ ਗਈ ਕਾਨੂੰਨੀ ਪ੍ਰਕਿਰਿਆ ਦੇ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ।ਫੈਸਲੇ ਤੋਂ ਬਾਅਦ ਉਹ ਵੀ ਅੱਗੇ ਆ ਸਕਦੇ ਹਨ। ਫੈਸਲਾ ਕੀਤਾ ਗਿਆ ਕਿ ਵਕੀਲ ਅੱਜ ਤੋਂ ਹੀ ਕੰਮ 'ਤੇ ਪਰਤਣਗੇ।

ਇਹ ਵੀ ਪੜ੍ਹੋ : Kotkapura Firing Incident: ਕੋਟਕਪੂਰਾ ਗੋਲੀ ਕਾਂਡ 'ਚ ਸੁਖਬੀਰ ਬਾਦਲ, ਸੁਮੇਧ ਸੈਣੀ ਤੇ ਹੋਰ ਮੁਲਜ਼ਮਾਂ ਨੂੰ ਮਿਲੀ ਅਗਾਊਂ ਜ਼ਮਾਨਤ

Trending news