Excise Policy 5 ਮਹੀਨਿਆਂ ‘ਚ 500 ਕਰੋੜ ਦੀ ਲੁੱਟ, ਸੁਖਬੀਰ ਬਾਦਲ ਨੇ ਲਾਏ ਆਪ ਸਰਕਾਰ ‘ਤੇ ਇਲਜ਼ਾਮ
Advertisement
Article Detail0/zeephh/zeephh1319106

Excise Policy 5 ਮਹੀਨਿਆਂ ‘ਚ 500 ਕਰੋੜ ਦੀ ਲੁੱਟ, ਸੁਖਬੀਰ ਬਾਦਲ ਨੇ ਲਾਏ ਆਪ ਸਰਕਾਰ ‘ਤੇ ਇਲਜ਼ਾਮ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਆਮ ਆਦਮੀ ਪਾਰਟੀ ਵੱਲੋਂ ਬਣਾਈ ਗਈ ਪੰਜਾਬ ਦੀ ਆਬਕਾਰੀ ਨੀਤੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਇਲਜ਼ਾਮ ਲਗਾਇਆ ਕਿ ਆਬਕਾਰੀ ਨੀਤੀ ਤਹਿਤ ਪੰਜਾਬ ਦੀ 500 ਕਰੋੜ ਰੁਪਏ ਦੀ ਲੁੱਟ ਹੋਈ ਹੈ।

Excise Policy 5 ਮਹੀਨਿਆਂ ‘ਚ 500 ਕਰੋੜ ਦੀ ਲੁੱਟ, ਸੁਖਬੀਰ ਬਾਦਲ ਨੇ ਲਾਏ ਆਪ ਸਰਕਾਰ ‘ਤੇ ਇਲਜ਼ਾਮ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪ੍ਰੈਸ ਕਾਨਫਰੰਸ ਕਰ ਸੂਬੇ ਦੀ ਆਪ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਵੱਲੋਂ ਬਣਾਈ ਗਈ ਪੰਜਾਬ ਦੀ ਆਬਕਾਰੀ ਨੀਤੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਪਹਿਲਾ ਆਮ ਆਦਮੀ ਪਾਰਟੀ ਦਿੱਲੀ ਵਿੱਚ ਐਕਸਾਈਜ਼ ਪਾਲਿਸੀ ਲੈ ਕੇ ਆਈ ਸੀ। ਹੁਣ ਉਹੀ ਦਿੱਲੀ ਦੀ ਐਕਸਾਈਜ਼ ਪਾਲਿਸੀ ਪੰਜਾਬ ’ਚ ਲਿਆਂਦੀ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਡਾ ਸ਼ਰਾਬ ਮਾਫ਼ੀਆ ਦੱਸਿਆ ਹੈ।

ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਵੱਡੇ ਦੋਸ਼ ਲਗਾਉਂਦੇ ਹੋਏ ਕਿਹਾ ਕਿ 5 ਮਹੀਨਿਆਂ ਦੌਰਾਨ 500 ਕਰੋੜ ਰੁਪਏ ਦੀ ਲੁੱਟ ਕੀਤੀ ਗਈ ਹੈ। ਉਨ੍ਹਾਂ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੇਜਰੀਵਾਲ, ਸਿਸੋਦੀਆ ਅਤੇ ਰਾਘਵ ਚੱਢਾ ਵੱਲੋਂ ਪੰਜਾਬ ਦੇ ਅਫ਼ਸਰਾਂ ਨਾਲ ਮਿਲਕੇ 500 ਕਰੋੜ ਰੁਪਏ ਸ਼ਰਾਬ ਨੀਤੀ ਰਾਹੀ ਲੁੱਟੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਫ਼ੋਨ ਡਾਟਾ ਸੀਲ ਕੀਤੇ ਜਾਣੇ ਚਾਹੀਦੇ ਹਨ। ਬਾਦਲ ਵੱਲੋਂ ਪੰਜਾਬ ਵਿੱਚ ਨਵੀਂ ਲਿਆਦੀ ਆਬਕਾਰੀ ਨੀਤੀ ਦੀ ਉਨ੍ਹਾਂ ਈਡੀ ਤੇ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਰਾਜਪਾਲ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ। ਬਾਦਲ ਨੇ ਕਿਹਾ ਕਿ ‘ਆਪ’ ਵੱਲੋਂ ਪਹਿਲਾ ਦਿੱਲੀ ’ਚ ਘਪਲਾ ਕੀਤਾ ਗਿਆ ਅਤੇ ਫਿਰ ਪੰਜਾਬ ’ਚ ਕੀਤਾ ਗਿਆ।

WATCH LIVE TV

Trending news