Furnace Blast News: ਮੰਡੀ ਗੋਬਿੰਦਗੜ੍ਹ ਦੀ ਫਰਨਿਸ਼ 'ਚ ਧਮਾਕਾ; 6 ਮਜ਼ਦੂਰ ਬੁਰੀ ਤਰ੍ਹਾਂ ਝੁਲਸੇ
Advertisement
Article Detail0/zeephh/zeephh2196467

Furnace Blast News: ਮੰਡੀ ਗੋਬਿੰਦਗੜ੍ਹ ਦੀ ਫਰਨਿਸ਼ 'ਚ ਧਮਾਕਾ; 6 ਮਜ਼ਦੂਰ ਬੁਰੀ ਤਰ੍ਹਾਂ ਝੁਲਸੇ

Furnace Blast News:  ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਇੱਕ ਫਰਨਿਸ਼ ਇਕਾਈ ਵਿੱਚ ਉਸ ਸਮੇਂ ਹਾਦਸਾ ਹੋਇਆ।

Furnace Blast News: ਮੰਡੀ ਗੋਬਿੰਦਗੜ੍ਹ ਦੀ ਫਰਨਿਸ਼ 'ਚ ਧਮਾਕਾ; 6 ਮਜ਼ਦੂਰ ਬੁਰੀ ਤਰ੍ਹਾਂ ਝੁਲਸੇ

Furnace Blast News: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਇੱਕ ਫਰਨਿਸ਼ ਇਕਾਈ ਵਿੱਚ ਹਾਦਸਾ ਵਾਪਰ ਗਿਆ।

ਹਾਦਸਾ ਉਸ ਸਮੇਂ ਹੋਇਆ ਜਦੋਂ ਫਰਨਿਸ਼ ਭੱਠੀ ਵਿੱਚ ਲੋਹੇ ਨੂੰ ਪਿਘਲਾਉਣ ਦਾ ਕੰਮ ਕੀਤਾ ਜਾ ਰਿਹਾ ਸੀ ਕਿ ਅਚਾਨਕ ਹੀ ਭੱਠੀ ਵਿੱਚ ਧਮਾਕਾ ਹੋ ਗਿਆ ਜਿਸ ਤੋਂ ਬਾਅਦ ਪਿਘਲਿਆ ਹੋਇਆ ਲੋਹਾ ਉਛਾਲਕੇ ਭੱਠੀ ਉਤੇ ਕੰਮ ਕਰ ਰਹੇ ਮਜ਼ਦੂਰਾਂ ਤੇ ਜਾ ਡਿੱਗਿਆ,ਜਿਸ ਵਿਚ 6 ਮਜ਼ਦੂਰ ਬੁਰੀ ਤਰ੍ਹਾ ਨਾਲ ਝੁਲਸ ਗਏ ਜਿਨ੍ਹਾਂ ਨੂੰ ਇਲਾਜ ਲਈ ਖੰਨਾ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ਉਤੇ ਪੁੱਜੇ ਹੋਏ ਹਨ। ਉਧਰ ਭੱਠੀ ਵਿੱਚ ਹੋਏ ਹਾਦਸੇ ਤੋਂ ਬਾਅਦ ਫਰਨਸ਼ ਦੇ ਅੱਗੇ ਮੁਹੱਲਾ ਨਿਵਾਸੀ ਇਕੱਠਾ ਹੋ ਗਏ ਤੇ ਗੁੱਸੇ ਵਿੱਚ ਆਏ ਮੁਹੱਲਾ ਵਾਸੀਆਂ ਨੇ ਫਰਨਸ਼ ਵਿੱਚ ਹੰਗਾਮਾ ਖੜ੍ਹਾ ਕਰ ਦਿੱਤਾ ਜਿਸ ਤੋਂ ਪੁਲਿਸ ਨੇ ਵੱਡੀ ਮੁਸ਼ਕਿਲ ਨਾਲ ਸਭ ਨੂੰ ਸ਼ਾਂਤ ਕਰਵਾਇਆ। ਮੁਹੱਲਾ ਵਾਸੀਆਂ ਦਾ ਕਹਿਣਾ ਸੀ ਕਿ ਇਹ ਹਾਦਸਾ ਜਦੋਂ ਹੋਏ ਲਗਾਤਾਰ ਤਿੰਨ ਧਮਾਕੇ ਹੋਏ ਹਨ ਜਿਸ ਨਾਲ ਪੂਰਾ ਇਲਾਕਾ ਦਹਿਲ ਗਿਆ ਅਤੇ ਉਨ੍ਹਾਂ ਦੇ ਮਕਾਨਾਂ ਦੀਆਂ ਕੰਧਾਂ ਤੱਕ ਕੰਬ ਗਈਆਂ।

ਮੁਹੱਲਾ ਵਾਸੀਆਂ ਨੇ ਕਿਹਾ ਕਿ ਜਾਂ ਤਾਂ ਇਹ ਫੈਕਟਰੀ ਨੂੰ ਬੰਦ ਕੀਤਾ ਜਾਵੇ ਜਾਂ ਫੇਰ ਇਸ ਤੇ ਸਖ਼ਤੀ ਨਾਲ ਨਿਯਮਾਂ ਨੂੰ ਲਾਗੂ ਕਰਵਾਇਆ ਜਾਵੇ। ਉਧਰ ਮੌਕੇ ਉਤੇ ਪਹੁੰਚੇ ਐਸਪੀ ਫ਼ਤਹਿਗੜ੍ਹ ਸਾਹਿਬ ਰਕੇਸ਼ ਯਾਦਵ ਨੇ ਕਿਹਾ ਕਿ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਹਾਦਸੇ ਵਿਚ 6 ਮਜ਼ਦੂਰ ਝੁਲਸ ਗਏ ਹ।  ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਜਿਸ ਉਪਰੰਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : Arvind Kejriwal News: ਅਰਵਿੰਦ ਕੇਜਰੀਵਾਲ ਨੂੰ ਹਾਈ ਕੋਰਟ ਤੋਂ ਝਟਕਾ; ਗ੍ਰਿਫ਼ਤਾਰੀ ਨੂੰ ਗ਼ੈਰਕਾਨੂੰਨੀ ਠਹਿਰਾਉਣ ਵਾਲੀ ਪਟੀਸ਼ਨ ਖ਼ਾਰਿਜ

ਮੰਡੀ ਗੋਬਿੰਦਗੜ੍ਹ 'ਚ ਗਿਆਨ ਕਾਸਟਿੰਗ 'ਤੇ ਭੱਠੀ ਵਿੱਚ ਧਮਾਕੇ ਕਾਰਨ 6 ਮਜ਼ਦੂਰ ਬੁਰੀ ਤਰ੍ਹਾਂ ਝੁਲਸ ਗਏ। ਸਾਰਿਆਂ ਨੂੰ ਖੰਨਾ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚੇ ਐੱਸਪੀ ਰਾਕੇਸ਼ ਯਾਦਵ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਅਣਗਹਿਲੀ ਸਾਹਮਣੇ ਆਵੇਗੀ, ਉਸ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Punjab News: CM ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਕਣਕ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Trending news