Samarla News: ਅੰਗੀਠੀ ਸੇਕ ਰਹੇ ਪਰਿਵਾਰ ਨੂੰ ਚੜ੍ਹੀ ਜ਼ਹਿਰੀਲੀ ਗੈਸ, 2 ਸਾਲ ਦੇ ਬੱਚੇ ਦੀ ਮੌਤ, ਪਤੀ-ਪਤਨੀ ਦੀ ਹਾਲਤ ਨਾਜ਼ੁਕ
Advertisement
Article Detail0/zeephh/zeephh2053015

Samarla News: ਅੰਗੀਠੀ ਸੇਕ ਰਹੇ ਪਰਿਵਾਰ ਨੂੰ ਚੜ੍ਹੀ ਜ਼ਹਿਰੀਲੀ ਗੈਸ, 2 ਸਾਲ ਦੇ ਬੱਚੇ ਦੀ ਮੌਤ, ਪਤੀ-ਪਤਨੀ ਦੀ ਹਾਲਤ ਨਾਜ਼ੁਕ

Samarla News: ਸਮਰਾਲਾ ਦੇ ਪਿੰਡ ਨਾਗਰਾ ਵਿੱਚ ਅੰਗੀਠੀ ਸੇਕ ਰਹੇ ਇੱਕ ਪਰਿਵਾਰ ਨੂੰ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਹਾਲਤ ਵਿਗੜ ਗਈ ਹੈ ਤੇ ਉਨ੍ਹਾਂ ਦੇ ਦੋ ਸਾਲ ਦੇ ਮਾਸੂਮ ਬੱਚੇ ਦੀ ਜ਼ਹਿਰੀਲੀ ਗੈਸ ਦੇ ਅਸਰ ਕਾਰਨ ਮੌਤ ਹੋ ਗਈ।

Samarla News: ਅੰਗੀਠੀ ਸੇਕ ਰਹੇ ਪਰਿਵਾਰ ਨੂੰ ਚੜ੍ਹੀ ਜ਼ਹਿਰੀਲੀ ਗੈਸ, 2 ਸਾਲ ਦੇ ਬੱਚੇ ਦੀ ਮੌਤ, ਪਤੀ-ਪਤਨੀ ਦੀ ਹਾਲਤ ਨਾਜ਼ੁਕ

Samarla News: (ਵਰੁਣ ਕੌਸ਼ਲ): ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਚੱਲਦੇ ਬੀਤੀ ਰਾਤ ਸਮਰਾਲਾ ਦੇ ਪਿੰਡ ਨਾਗਰਾ ਵਿੱਚ ਅੰਗੀਠੀ ਸੇਕ ਰਹੇ ਇੱਕ ਪਰਿਵਾਰ ਨੂੰ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਹਾਲਤ ਵਿਗੜ ਗਈ ਹੈ ਤੇ ਉਨ੍ਹਾਂ ਦੇ ਦੋ ਸਾਲ ਦੇ ਮਾਸੂਮ ਬੱਚੇ ਦੀ ਜ਼ਹਿਰੀਲੀ ਗੈਸ ਦੇ ਅਸਰ ਕਾਰਨ ਮੌਤ ਹੋ ਗਈ।

ਇਹ ਹਾਦਸਾ ਰਾਤ ਕਰੀਬ 9 ਵਜੇ ਉਸ ਵੇਲੇ ਵਾਪਰਿਆ ਜਦੋਂ ਅਨਮੋਲਕ ਸਿੰਘ (27) ਸਾਲ ਆਪਣੀ ਪਤਨੀ ਸੁਮਨਪ੍ਰੀਤ ਕੌਰ ਅਤੇ 2 ਸਾਲ ਦੇ ਬੇਟੇ ਅਰਮਾਨ ਸਮੇਤ ਰਾਤ ਦੀ ਰੋਟੀ ਖਾਣ ਉਪਰੰਤ ਠੰਢ ਜ਼ਿਆਦਾ ਹੋਣ ਕਾਰਨ ਸੌਣ ਵਾਲੇ ਕਮਰੇ ਵਿੱਚ ਅੰਗੀਠੀ ਸੇਕਣ ਲੱਗ ਪਏ। ਕੁਝ ਦੇਰ ਬਾਅਦ ਹੀ ਅੰਗੀਠੀ ਸੇਕਣ ਕਾਰਨ ਕਮਰੇ ਵਿੱਚ ਪੈਦਾ ਹੋਈ ਜ਼ਹਿਰੀਲੀ ਗੈਸ ਇਨ੍ਹਾਂ ਤਿੰਨਾਂ ਮੈਂਬਰਾਂ ਨੂੰ ਹੀ ਚੜ੍ਹ ਗਈ ਅਤੇ ਉਨ੍ਹਾਂ ਦੀ ਹਾਲਤ ਵਿਗੜਨ ਲੱਗੀ।

ਆਸ-ਪਾਸ ਦੇ ਲੋਕਾਂ ਨੂੰ ਘਟਨਾ ਦਾ ਪਤਾ ਲੱਗਣ ਉਤੇ ਬੰਦ ਕਮਰੇ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਪਏ ਪਰਿਵਾਰ ਦੇ ਤਿੰਨੇ ਜੀਆਂ ਨੂੰ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ 2 ਸਾਲ ਦੇ ਅਰਮਾਨ ਦੀ ਮੌਤ ਹੋ ਚੁੱਕੀ ਸੀ। ਘਟਨਾ ਦੀ ਸੂਚਨਾ ਮਿਲਣ ਉਤੇ ਮੌਕੇ ਉਪਰ ਪੁਲਿਸ ਵੀ ਪਹੁੰਚ ਗਈ ਅਤੇ ਸਾਰਿਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ।

ਜਿੱਥੇ ਡਾਕਟਰਾਂ ਨੇ ਬੱਚੇ ਨੂੰ ਤਾਂ ਮ੍ਰਿਤਕ ਐਲਾਨ ਦਿੱਤਾ ਪ੍ਰੰਤੂ ਪਤੀ-ਪਤਨੀ ਨੂੰ ਮੁੱਢਲੇ ਇਲਾਜ ਮਗਰੋਂ ਚੰਡੀਗੜ੍ਹ ਰੈਫਰ ਕੀਤਾ ਗਿਆ। ਸਮੇਂ ਉਤੇ ਡਾਕਟਰੀ ਇਲਾਜ ਮਿਲਣ ਕਾਰਨ ਸਵੇਰ ਤੱਕ ਪਤੀ-ਪਤਨੀ ਦੀ ਹਾਲਤ ਵਿੱਚ ਸੁਧਰ ਜਾਣ ਕਾਰਨ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : Truck Drivers Strike: ਟਰੱਕ ਡਰਾਈਵਰ ਮੁੜ ਹੜਤਾਲ ਤੇ, ਪੰਜਾਬ 'ਚ ਫਿਰ ਹੋ ਸਕਦੀ ਹੈ ਹਰ ਥਾਂ ਤੇਲ ਦੀ ਕਿੱਲਤ!

ਦੂਜੇ ਪਾਸੇ ਇਸ ਕੇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਰਾਉ ਵਰਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਉਤੇ ਪਹੁੰਚ ਕੇ ਅਸੀਂ ਦਰਵਾਜ਼ੇ ਤੋੜ ਕੇ ਇਨ੍ਹਾਂ ਨੂੰ ਘਰ ਵਿੱਚੋ ਬੇਹੋਸ਼ੀ ਦੀ ਹਾਲਤ ਵਿੱਚ ਚੁੱਕ ਕੇ ਹਸਪਤਾਲ ਪਹੁੰਚਾਇਆ। ਮੌਕੇ ਉਤੇ ਭੱਠੀ ਜਗਦੀ ਨਜ਼ਰ ਆਈ। ਹਸਪਤਾਲ ਪਹੁੰਚ ਕੇ ਬੱਚੇ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਕਰਾਰ ਦਿੱਤਾ ਗਿਆ ਅਤੇ ਇਨ੍ਹਾਂ ਦੋਵੇਂ ਪਤੀ-ਪਤਨੀ ਨੂੰ ਇਲਾਜ ਲਈ ਚੰਡੀਗੜ੍ਹ 32 ਵਿੱਚ ਰੈਫਰ ਕੀਤਾ ਗਿਆ ਸੀ ਪਰ ਇਨ੍ਹਾਂ ਨੂੰ ਸਵੇਰ ਤੱਕ ਹਾਲਤ ਠੀਕ ਹੋਣ ਕਾਰਨ ਘਰ ਵਾਪਸ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ : Nitin Gadkari News: ਨਿਤਿਨ ਗਡਕਰੀ ਨੇ ਕਿਸਾਨਾਂ ਨੂੰ ਊਰਜਾਦਾਤਾ ਬਣਨ ਲਈ ਪ੍ਰੇਰਿਆ, 4 ਹਜ਼ਾਰ ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

Trending news