ਸਿੱਧੂ ਮੂਸੇਵਾਲਾ ਕਤਲਕਾਂਡ 'ਚ ਮਸ਼ਹੂਰ ਗਾਇਕਾਂ ਤੇ ਪ੍ਰੋਡਿਊਸਰਾਂ ਤੋਂ ਹੋਵੇਗੀ ਪੁੱਛ ਗਿੱਛ: ਸੂਤਰ
Advertisement

ਸਿੱਧੂ ਮੂਸੇਵਾਲਾ ਕਤਲਕਾਂਡ 'ਚ ਮਸ਼ਹੂਰ ਗਾਇਕਾਂ ਤੇ ਪ੍ਰੋਡਿਊਸਰਾਂ ਤੋਂ ਹੋਵੇਗੀ ਪੁੱਛ ਗਿੱਛ: ਸੂਤਰ

Sidhu Moosewala murder case news:  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਲੈ ਕੇ ਕੁਝ ਹੋਰ ਦਾਅਵੇ ਕੀਤੇ ਜਾ ਰਹੇ ਹਨ  ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਦੂਜੇ ਪਾਸੇ ਸੂਤਰਾਂ ਮੁਤਾਬਿਕ ਗੈਂਗਸਟਰ ਗੋਲਡੀ ਬਰਾੜ ਨੇ ਅਮਰੀਕਾ 'ਚ ਆਪਣੀ ਗ੍ਰਿਫਤਾਰੀ ਤੋਂ ਇਨਕਾਰ ਕੀਤਾ ਹੈ।

ਸਿੱਧੂ ਮੂਸੇਵਾਲਾ ਕਤਲਕਾਂਡ 'ਚ ਮਸ਼ਹੂਰ ਗਾਇਕਾਂ ਤੇ ਪ੍ਰੋਡਿਊਸਰਾਂ ਤੋਂ ਹੋਵੇਗੀ ਪੁੱਛ ਗਿੱਛ: ਸੂਤਰ

Sidhu Moosewala murder case news:  ਪੁਲਿਸ ਸੂਤਰਾਂ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹੁਣ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਮਾਨਸਾ ਪੁਲਿਸ ਜਲਦ ਹੀ ਮਸ਼ਹੂਰ ਗਾਇਕ ਅਤੇ ਪੰਜਾਬੀ ਫਿਲਮ ਨਿਰਮਾਤਾ ਤੋਂ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਦੀ ਮੰਨੀਏ ਤਾਂ ਮਾਨਸਾ ਪੁਲਿਸ ਜਲਦੀ ਹੀ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਓਲਕ ਅਤੇ ਵਿੱਕੀ ਮਿੱਠੂ ਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਖੇੜਾ ਸਮੇਤ ਪੰਜਾਬੀ ਫ਼ਿਲਮ ਨਿਰਮਾਤਾਵਾਂ ਨੂੰ ਪੁੱਛਗਿੱਛ ਲਈ ਬੁਲਾਏਗੀ।

ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਮਾਨਸਾ ਪੁਲਿਸ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਕਰੇਗੀ। ਜ਼ਿਕਰਯੋਗ ਹੈ ਕਿ ਸਿੱਧੂ ਦੇ ਪਿਤਾ ਆਪਣੇ ਭਾਸ਼ਣ ਰਾਹੀਂ ਕਈ ਵਾਰ ਹੋਮਲੈਂਡ ਦਾ ਜ਼ਿਕਰ ਕਰ ਚੁੱਕੇ ਹਨ, ਕਈ ਵਾਰ ਇਲਜ਼ਾਮ ਵੀ ਲਗਾ ਚੁੱਕੇ ਹਨ ਅਤੇ ਇਸ ਦੇ ਨਾਲ ਹੀ ਵਿੱਕੀ ਮਿੱਡੂਖੇੜਾ ਦੇ ਭਰਾ 'ਤੇ ਵੀ ਇਲਜ਼ਾਮ ਲਗਾ ਚੁੱਕੇ ਹਨ, ਉਨ੍ਹਾਂ ਤੋਂ ਜਲਦ ਹੀ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: ਤਰਨਤਾਰਨ 'ਚ ਫਿਰ ਦਿਖਿਆ ਡਰੋਨ, BSF ਨੇ ਜ਼ਬਤ ਕੀਤੀ 17 ਕਰੋੜ ਦੀ ਹੈਰੋਇਨ

ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਏ ਜਾਣ ਦੀਆਂ ਖ਼ਬਰਾਂ ਦੀ ਪੁਸ਼ਟੀ ਕੀਤੀ ਸੀ। ਹੁਣ ਤਿੰਨ ਦਿਨਾਂ ਬਾਅਦ ਗੈਂਗਸਟਰ ਗੋਲਡੀ ਬਰਾੜ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਉਹ ਨਾ ਤਾਂ ਕਿਸੇ ਹਿਰਾਸਤ ਵਿੱਚ ਹੈ ਅਤੇ ਨਾ ਹੀ ਨਜ਼ਰਬੰਦ ਵਿੱਚ ਹੈ। 
ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਗੋਲਫੀ ਬਰਾੜ ਨੇ ਇੱਕ ਯੂ-ਟਿਊਬ ਪੱਤਰਕਾਰ ਨਾਲ ਇੰਟਰਵਿਊ ਵਿੱਚ ਇੱਕ ਵੱਡਾ ਦਾਅਵਾ ਕੀਤਾ ਕਿ ਉਸ ਨੂੰ ਅਮਰੀਕੀ ਪੁਲਿਸ ਵੱਲੋਂ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ।

ਮਿਲੀ ਜਾਣਕਰੀ ਮੁਤਾਬਕ 2 ਦਸੰਬਰ ਨੂੰ ਖ਼ਬਰਾਂ ਸਾਹਮਣੇ ਆਈਆਂ ਸਨ ਕਿ ਕੈਲੀਫੋਰਨੀਆ ਵਿੱਚ ਗੋਲਡੀ ਬਰਾੜ ਨੂੰ ਅਮਰੀਕੀ ਅਧਿਕਾਰੀਆਂ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਐਤਵਾਰ ਨੂੰ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ CM ਮਾਨ ਨੇ ਝੂਠ ਬੋਲਿਆ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

 

Trending news