Punjab News: ਫਰੀਦਕੋਟ ਦੇ ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ ਪੁਲਿਸ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ ਬੈਠੇ ਗੈਂਗਸਟਰ ਅਰਸ਼ ਡੱਲਾ ਨੂੰ ਨਾਮਜ਼ਦ ਕੀਤਾ ਹੈ।
Trending Photos
Gurpreet Singh murder case: ਸੂਤਰਾਂ ਦੇ ਹਵਾਲੇ ਨਾਲ ਖ਼ਬਰ ਆਈ ਹੈ ਕਿ ਸਿੱਖ ਆਗੂ ਗੁਰਪ੍ਰੀਤ ਸਿੰਘ ਦੇ ਕਤਲ ਕੇਸ ਵਿੱਚ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਂ ਸਾਹਮਣੇ ਆਇਆ ਹੈ, ਇਸ ਤੋਂ ਇਲਾਵਾ ਕੈਨੇਡਾ ਵਿੱਚ ਰਹਿ ਰਹੇ ਗੈਂਗਸਟਰ ਅਰਸ਼ ਡੱਲਾ ਅਤੇ ਉਸ ਦਾ ਸਾਥੀ ਗੁਰਪ੍ਰੀਤ ਗੋਰਾ ਵੀ ਸ਼ਾਮਲ ਹੈ ਦਾ ਵੀ ਨਾਂ ਸਾਹਮਣੇ ਆਇਆ ਹੈ। ਇਸ ਕਤਲ ਦੀ ਸਾਜ਼ਿਸ਼ ਗੁਰਪ੍ਰੀਤ ਗੋਰਾ ਦੇ ਕਹਿਣ 'ਤੇ ਰਚੀ ਗਈ ਸੀ।
ਇਸ ਮਾਮਲੇ 'ਚ ਦੋ ਸ਼ੂਟਰਾਂ ਦੀ ਵੀ ਪਛਾਣ ਹੋ ਗਈ ਹੈ, ਜਿਨ੍ਹਾਂ ਦੇ ਨਾਂ ਗੁਪਤ ਰੱਖੇ ਗਏ ਹਨ। ਇਸ ਮਾਮਲੇ ਵਿੱਚ ਹੁਣ ਤੱਕ ਅੱਠ ਵਿਅਕਤੀਆਂ ਦੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ ਤਿੰਨ ਮੁਲਜ਼ਮ ਬਿਲਾਲ ਅਹਿਮਦ ਉਰਫ਼ ਫ਼ੌਜੀ, ਪੰਟੂ ਅਤੇ ਅਰਸ਼ਦੀਪ ਝੰਡੂ ਰੇਕੀ ਕਰਨ ਦੇ ਮੁਲਜ਼ਮ ਹਨ, ਜੋ ਪੁਲੀਸ ਹਿਰਾਸਤ ਵਿੱਚ ਹਨ ਅਤੇ ਰਿਮਾਂਡ ’ਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਬਾਰੇ ਖੁਲਾਸਾ ਕੀਤਾ ਸੀ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ ਛੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਕਰਮਵੀਰ ਅਤੇ ਕਰਮਵੀਰ ਦੀ ਰੇਕੀ ਕਰਨ ਵਾਲੇ ਤਿੰਨ ਗ੍ਰਿਫਤਾਰ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਗਈ ਹੈ।
ਪੰਜਾਬ ਪੰਚਾਇਤ ਚੋਣਾਂ ਦੌਰਾਨ 9 ਅਕਤੂਬਰ ਨੂੰ ਫਰੀਦਕੋਟ 'ਚ ਨੌਜਵਾਨ ਗੁਰਪ੍ਰੀਤ ਸਿੰਘ ਦੇ ਕਤਲ ਦੇ ਮਾਮਲੇ 'ਚ ਪੁਲਿਸ ਨੇ ਖ਼ੁਲਾਸਾ ਕੀਤਾ ਸੀ ਕਿ ਇਸ ਮਾਮਲੇ 'ਚ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਦੇ ਸਬੂਤ ਮਿਲੇ ਹਨ। ਪੁਲਿਸ ਅਨੁਸਾਰ ਘਟਨਾ ਦੇ ਪਿੱਛੇ ਅੰਮ੍ਰਿਤਪਾਲ ਸਿੰਘ ਦਾ ਹੱਥ ਹੈ, ਸਾਜ਼ਿਸ਼ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
9 ਅਕਤੂਬਰ ਦੇ ਆਸਪਾਸ ਗੁਰਪ੍ਰੀਤ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਗੁਰਪ੍ਰੀਤ ਸਿੰਘ ਸਰਪੰਚ ਦੇ ਅਹੁਦੇ ਲਈ ਆਪਣੇ ਸਮਰਥਕ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਕੇ ਘਰ ਪਰਤ ਰਿਹਾ ਸੀ ਤਾਂ ਬਾਈਕ ’ਤੇ ਉਨ੍ਹਾਂ ਦੇ ਸਾਹਮਣੇ ਆਏ ਕਾਤਲਾਂ ਨੇ ਗੋਲੀਆਂ ਚਲਾ ਕੇ ਗੁਰਪ੍ਰੀਤ ਸਿੰਘ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ: Punjab Stubble Burning Update: ਪਰਾਲੀ ਸਾੜਨ ਦੇ ਪੰਜਾਬ 'ਚ ਹੁਣ ਤੱਕ 1348 ਕੇਸ ਆਏ ਸਾਹਮਣੇ; ਅੰਮ੍ਰਿਤਸਰ ਵਿੱਚ ਸਭ ਤੋਂ ਅੱਗੇ