ਫਰੀਦਕੋਟ ਵਿਚ ਝੋਨੇ ਦੀ ਸਰਕਾਰੀ ਖਰੀਦ ਨਾ ਹੋਣ ਕਰਕੇ ਕਿਸਾਨ ਲਗਾਤਾਰ ਮੰਡੀਆਂ ਵਿਚ ਪ੍ਰੇਸ਼ਾਨ ਹੋ ਰਹੇ ਹਨ।ਜਿਸਤੋਂ ਬਾਅਦ ਉਹ ਸਰਕਾਰ ਤੋਂ ਖ਼ਫ਼ਾ ਨਜ਼ਰ ਆ ਰਹੇ ਹਨ।
Trending Photos
ਦੇਵਾਨੰਦ ਸ਼ਰਮਾ/ਫਰੀਦਕੋਟ: ਫਰੀਦਕੋਟ ਜਿਲ੍ਹੇ ਦੇ ਅਰਾਈਆਂ ਵਾਲਾ ਕਲਾਂ ਦੀ ਅਨਾਜ ਮੰਡੀ ਵਿਚ ਝੋਨੇ ਦੀ ਖਰੀਦ ਦੇ ਪ੍ਰਬੰਧ ਪੁਖਤਾ ਨਾ ਹੋਣ ਦੇ ਚਲਦੇ ਕਿਸਾਨਾਂ ਨੂੰ ਵੱਡੀਆ ਦਿੱਕਤਾਂ ਦਾ ਸਾਹਮਣਾ ਕਰਨਾਂ ਪੈ ਰਿਹਾ, ਕਈ ਕਿਸਾਨ ਬੀਤੇ ਕਰੀਬ 10-10 ਦਿਨਾਂ ਤੋਂ ਅਨਾਜ ਮੰਡੀ ਵਿਚ ਆਪਣਾ ਝੋਨੇ ਰੱਖ ਕੇ ਬੈਠੇ ਹਨ ਅਤੇ ਪ੍ਰਸ਼ਾਸਨਕ ਅਤੇ ਖਰੀਦ ਏਜੰਸੀਆਂ 'ਤੇ ਅਣਗਹਿਲੀ ਵਰਤਣ ਦੇ ਇਲਜਾਮ ਲਗਾ ਰਹੇ ਹਨ।
ਕਿਸਾਨਾਂ ਨੇ ਕਿਹਾ ਕਿ ਉਹ ਬੀਤੇ ਕਈ ਦਿਨਾਂ ਤੋਂ ਅਨਾਜ ਮੰਡੀ ਵਿਚ ਆਪਣੇ ਝੋਨਾਂ ਲੇ ਕੇ ਆਏ ਹੋਏ ਹਨ ਪਰ ਸ਼ੈਲਰ ਮਾਲਕਾਂ ਦੀ ਕਥਿਤ ਜਾਅਲ ਸਾਜੀ ਦੇ ਚਲਦੇ ਉਹਨਾਂ ਦਾ ਨਾਂ ਤਾਂ ਸਮੇਂ ਸਿਰ ਝੋਨਾਂ ਖ੍ਰੀਦਿਆ ਜਾ ਰਿਹਾ ਹੈ ਅਤੇ ਨਾਂ ਹੀ ਖਰੀਦ ਹੋਇਆ ਝੋਨਾਂ ਮੰਡੀ ਵਿਚ ਉਠਾਇਆ ਜਾ ਰਿਹਾ ਹੈ। ਜਿਸ ਕਾਰਨ ਆਨਾਜ ਮੰਡੀ ਵਿਚ ਬੋਰੀਆਂ ਦੇ ਅੰਬਾਰ ਲੱਗ ਰਹੇ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਝੋਨਾ ਰੱਖਣ ਲਈ ਥਾਂ ਨਹੀਂ ਮਿਲ ਰਹੀ। ਕਿਸਾਨਾਂ ਨੇ ਗਿਲਾ ਕੀਤਾ ਕਿ ਨਾਂ ਤਾਂ ਕੋਈ ਸਰਕਾਰੀ ਅਧਿਕਾਰੀ ਅਤੇ ਨਾਂ ਹੀ ਹਲਕਾ ਵਿਧਾਇਕ ਨੇ ਉਹਨਾਂ ਦੀ ਅੱਜ ਤੱਕ ਕੋਈ ਸਾਰ ਲਈ। ਉਹਨਾਂ ਮੰਗ ਕੀਤੀ ਕਿ ਅਨਾਜ ਮੰਡੀ ਵਿਚ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ। ਕਿਸਾਨਾਂ ਨੇ ਨਿੱਜੀ ਸ਼ੈਲਰ ਮਾਲਕਾਂ 'ਤੇ ਸਵਾਲ ਖੜ੍ਹੇ ਕਰਦਿਆ ਦੱਸਿਆ ਕਿ ਸਰਕਾਰ 17 ਪ੍ਰਤੀਸ਼ਤ ਤੋਂ ਵੱਧ ਨਮੀਂ ਵਾਲਾ ਝੋਨਾ ਨਹੀਂ ਖਰੀਦ ਰਹੀ ਜਿਸ ਕਾਰਨ ਨੂੰ ਕਈ ਕਈ ਦਿਨ ਖੱਜਲ ਹੋਣਾ ਪੈ ਰਿਹਾ। ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਜਲਦ ਤੋਂ ਜਲਦ ਉਹਨਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਵੇ।
ਇਸ ਪੂਰੇ ਮਾਮਲੇ ਸੰਬੰਧੀ ਜਦ ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਇਹ ਮਾਮਲਾ ਮੀਡੀਆ ਵੱਲੋਂ ਉਹਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਜਿਸ ਦੀ ਉਹ ਮੌਕੇ 'ਤੇ ਜਾ ਕੇ ਜਾਂਚ ਕਰਨਗੇ ਅਤੇ ਜੋ ਵੀ ਪ੍ਰਬੰਧਾਂ ਦੀ ਲੋੜ ਹੋਈ ਜਲਦ ਤੋਂ ਜਲਦ ਤੋਂ ਜਲਦ ਕੀਤੇ ਜਾਣਗੇ।
WATCH LIVE TV