Faridkot News: ਅਮਰਨਾਥ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ 'ਤੇ ਲੁਟੇਰਿਆਂ ਨੇ ਕੀਤਾ ਹਮਲਾ
Advertisement
Article Detail0/zeephh/zeephh2325156

Faridkot News: ਅਮਰਨਾਥ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ 'ਤੇ ਲੁਟੇਰਿਆਂ ਨੇ ਕੀਤਾ ਹਮਲਾ

Faridkot News: ਯਾਤਰੀਆਂ ਦਾ ਜੱਥਾ ਅਮਰਨਾਥ ਦੀ ਯਾਤਰਾ ਲਈ ਸਵੇਰੇ ਕਰੀਬ 2 ਵਜੇ ਨਿਕਲੇ। ਜਦੋਂ ਉਹ ਕਰੀਬ ਤਿੰਨ ਵਜੇ ਫਰੀਦਕੋਟ ਦੇ ਨਜ਼ਦੀਕ ਪੁੱਜੇ ਤਾਂ ਪਿੰਡ ਚਹਿਲ ਦੇ ਸੇਮਨਾਲ਼ ਦੇ ਕੋਲ ਲੁਕ ਕੇ ਬੈਠੇ ਤਿੰਨ ਲੁਟੇਰਿਆਂ ਵੱਲੋਂ ਜੱਥੇ ਚੋਂ ਇੱਕ ਬਾਇਕ 'ਤੇ ਤੇਜ਼ਧਾਰ ਹਥਿਆਰ ਅਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ।

Faridkot News: ਅਮਰਨਾਥ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ 'ਤੇ ਲੁਟੇਰਿਆਂ ਨੇ ਕੀਤਾ ਹਮਲਾ

Faridkot News(ਨਰੇਸ਼ ਸੇਠੀ): ਪੰਜਾਬ ਵਿੱਚ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਸਵੇਰ ਤੜਕ ਸਾਰ ਤਰੀਬ ਤਿੰਨ ਵਜੇ ਨੈਸ਼ਨਲ ਹਾਈਵੇ 54 'ਤੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਅਮਰਨਾਥ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨਾਲ ਲੁੱਟ ਦਾ ਮਾਮਲਾ ਸਹਾਮਣੇ ਆਇਆ ਹੈ। ਸਰਧਾਲੂ ਜਦੋਂ ਪਿੰਡ ਚਹਿਲ ਕੋਲ ਪਹੁੰਚੇ ਤਾਂ ਉੱਥੇ ਲੁਕੇ ਲੁਟੇਰਿਆਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਹਮਲਾ ਕਰ ਨਕਦੀ, ਸਮਾਨ ਅਤੇ ਬਾਇਕ ਲੁੱਟ ਕੇ ਫਰਾਰ ਹੋ ਗਏ। ਜਿਸ ਤੋਂ ਬਾਅਦ ਸ਼ਰਧਾਲੂਆਂ ਨੇ ਪੁਲਿਸ ਨੂੰ ਇਸ ਲੁੱਟ ਸਬੰਧੀ ਜਾਣਕਾਰੀ ਦਿੱਤੀ। ਜਿਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਿਕ ਬਠਿੰਡਾ ਦੇ ਪਿੰਡ ਜੀਂਦਾ ਤੋਂ ਕਰੀਬ 11 ਮੋਟਰਸਾਈਕਲਾਂ 'ਤੇ ਸਵਾਰ ਹੋ ਕੇ 22 ਯਾਤਰੀਆਂ ਦਾ ਜੱਥਾ ਅਮਰਨਾਥ ਦੀ ਯਾਤਰਾ ਲਈ ਸਵੇਰੇ ਕਰੀਬ 2 ਵਜੇ ਨਿਕਲੇ। ਜਦੋਂ ਉਹ ਕਰੀਬ ਤਿੰਨ ਵਜੇ ਫਰੀਦਕੋਟ ਦੇ ਨਜ਼ਦੀਕ ਪੁੱਜੇ ਤਾਂ ਪਿੰਡ ਚਹਿਲ ਦੇ ਸੇਮਨਾਲ਼ ਦੇ ਕੋਲ ਲੁਕ ਕੇ ਬੈਠੇ ਤਿੰਨ ਲੁਟੇਰਿਆਂ ਵੱਲੋਂ ਜੱਥੇ ਚੋਂ ਇੱਕ ਬਾਇਕ 'ਤੇ ਤੇਜ਼ਧਾਰ ਹਥਿਆਰ ਅਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ। ਜਿਸ 'ਚ ਇੱਕ ਯਾਤਰੀ ਦੇ ਹੱਥ ਦੀ ਉਂਗਲ ਕੱਟੀ ਗਈ ਅਤੇ ਦੂਜੇ ਦੇ ਲੱਤ 'ਤੇ ਸੱਟਾਂ ਵੱਜੀਆਂ ਅਤੇ ਇਸੇ ਹੱਥੋਪਾਈ 'ਚ ਬਾਇਕ ਡਿੱਗ ਗਈ ਅਤੇ ਜਦੋਂ ਯਾਤਰੀ ਆਪਣੀ ਜਾਨ ਬਚਾਉਣ ਲਈ ਖੇਤ ਵੱਲ ਭੱਜੇ ਤਾਂ ਪਿੱਛੋਂ ਲੁਟੇਰੇ ਉਨ੍ਹਾਂ ਦਾ ਬਾਇਕ, ਸਮਾਨ ਨਾਲ ਭਰੇ ਦੋ ਬੈਗ ਅਤੇ ਨਕਦੀ ਵਗੈਰਾ ਲੁੱਟ ਕੇ ਫਰਾਰ ਹੋ ਗਏ।

ਯਾਤਰੀਆਂ ਨੇ ਦੱਸਿਆ ਕੇ ਉਨ੍ਹਾਂ ਦੇ ਮੋਟਰਸਾਈਕਲ ਅੱਗੇ ਪਿੱਛੇ ਆ ਰਹੇ ਸਨ। ਲੁਟੇਰਿਆਂ ਨੇ ਪਹਿਲਾਂ ਇੱਕ ਬਾਇਕ ਦੇ ਡਾਂਗ ਮਾਰੀ ਪਰ ਓਹ ਬੱਚ ਕੇ ਨਿੱਕਲ ਗਿਆ ਪਰ ਪਿੱਛੋਂ ਦੂਜੇ ਬਾਇਕ 'ਤੇ ਆ ਰਹੇ ਦੋ ਲੜਕਿਆਂ ਤੇ ਹਮਲਾ ਕਰ ਦਿੱਤਾ। ਜਿਨ੍ਹਾਂ ਦੀ ਲੁਟੇਰਿਆਂ ਨਾਲ ਕੁੱਟ ਵੀ ਹੋਈ ਪਰ ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਹ ਜਖ਼ਮੀ ਹੋ ਗਏ ਅਤੇ ਇਸ ਲੁੱਟ ਦਾ ਸ਼ਿਕਾਰ ਹੋ ਗਏ। ਪਿੱਛੇ ਆ ਰਹੇ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਜਖ਼ਮੀ ਯਾਤਰੀਆਂ ਨੂੰ ਹਸਪਤਾਲ ਲਿਆਂਦਾ ਗਿਆ। ਜਿਥੇ ਉਨ੍ਹਾਂ ਦਾ ਇਲਾਜ਼ ਕਰਵਾਇਆ।

ਪੁਲਿਸ ਵੱਲੋਂ ਘਟਨਾ ਵਾਲੀ ਜਗ੍ਹਾ ਤੇ ਆਸਪਾਸ ਦੇ cctv ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਦੋਸ਼ੀਆ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਜਲਦ ਲੁਟੇਰਿਆਂ ਨੂੰ ਫੜਿਆ ਜਾ ਸਕੇ। ਉਥੇ ਯਾਤਰੀਆਂ ਵੱਲੋਂ ਅਜਿਹੇ ਹਾਲਾਤਾਂ ਤੇ ਚਿੰਤਾ ਪ੍ਰਗਟ ਕਰਦੇ ਕਿਹਾ ਕਿ ਪੰਜਾਬ 'ਚ ਅਜਿਹੀਆਂ ਘਟਨਾਵਾਂ ਵਧਣਾ ਚਿੰਤਾ ਦਾ ਕਾਰਨ ਹੈ। ਜਿਸ ਵੱਲ ਪ੍ਰਸ਼ਾਸ਼ਨ ਨੂੰ ਧਿਆਨ ਦੇਣ ਦੀ ਲੋੜ ਹੈ।

 

Trending news