Faridkot News: ਫਰੀਦਕੋਟ 'ਚ ਹੰਗਾਮਾ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਲਿਸ ਨੇ ਦਿੱਤੀ ਅਨੋਖੀ ਸਜ਼ਾ! ਜਾਣੋ ਕੀ
Advertisement
Article Detail0/zeephh/zeephh2529882

Faridkot News: ਫਰੀਦਕੋਟ 'ਚ ਹੰਗਾਮਾ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਲਿਸ ਨੇ ਦਿੱਤੀ ਅਨੋਖੀ ਸਜ਼ਾ! ਜਾਣੋ ਕੀ

Faridkot News: ਫਰੀਦਕੋਟ 'ਚ ਹੰਗਾਮਾ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਲਿਸ ਨੇ ਅਨੋਖੀ ਸਜ਼ਾ ਦਿੱਤੀ ਹੈ। ਇਹ ਸਜ਼ਾ ਕੀ ਹੈ ਇਸ ਬਾਰੇ ਜਾਣਨ ਲਈ ਪੜ੍ਹੋ ਪੂਰੀ ਖ਼ਬਰ...

Faridkot News: ਫਰੀਦਕੋਟ 'ਚ ਹੰਗਾਮਾ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਲਿਸ ਨੇ ਦਿੱਤੀ ਅਨੋਖੀ ਸਜ਼ਾ! ਜਾਣੋ ਕੀ

Faridkot News:  ਫਰੀਦਕੋਟ ਦੇ ਇੱਕ ਨਿੱਜੀ ਸਕੂਲ ਦੇ ਬਾਹਰ ਹੰਗਾਮਾ ਕਰਨ ਵਾਲੇ ਵਿਦਿਆਰਥੀਆਂ ਨੂੰ ਪੁਲਿਸ ਨੇ ਅਨੋਖੀ ਸਜ਼ਾ ਦਿੱਤੀ ਹੈ। ਇਹ ਸਾਰੇ ਸਕੂਲ ਸਮੇਂ ਤੋਂ ਬਾਅਦ ਪੁਲਿਸ ਦੇ ਟ੍ਰੈਫਿਕ ਵਿੰਗ ਨਾਲ ਇੱਕ ਹਫ਼ਤੇ ਤੱਕ ਸੇਵਾਵਾਂ ਦੇਣਗੇ। ਇੱਕ ਦਿਨ ਪਹਿਲਾਂ ਇੱਥੋਂ ਦੇ ਇੱਕ ਪ੍ਰਾਈਵੇਟ ਸਕੂਲ ਦੇ ਬਾਹਰ ਵਿਦਿਆਰਥੀਆਂ ਨੇ ਹੰਗਾਮਾ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਉਨ੍ਹਾਂ ਨੂੰ ਰੋਕਣ ਲਈ ਆਏ ਪੀ.ਸੀ.ਆਰ ਦੇ ਮੋਟਰਸਾਈਕਲ ਨੂੰ ਵੀ ਭਜਾ ਦਿੱਤਾ, ਜਿਸ ਵਿੱਚ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ। ਸੀਸੀਟੀਵੀ ਫੁਟੇਜ ਅਤੇ ਜਾਂਚ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਵਿਦਿਆਰਥੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ।

ਐਸ.ਐਸ.ਪੀ ਡਾ.ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਨ ਦੀ ਬਜਾਏ ਉਨ੍ਹਾਂ ਨੂੰ ਅਨੋਖੀ ਸਜ਼ਾ ਦਿੱਤੀ ਹੈ। ਜਿਸ ਤਹਿਤ ਉਹ ਇੱਕ ਹਫ਼ਤੇ ਤੱਕ ਸਕੂਲ ਸਮੇਂ ਤੋਂ ਬਾਅਦ ਟਰੈਫ਼ਿਕ ਪੁਲਿਸ ਨੂੰ ਆਪਣੀਆਂ ਸੇਵਾਵਾਂ ਦੇਣਗੇ। ਇਸ ਮਾਮਲੇ ਨੂੰ ਲੈ ਕੇ ਡੀਸੀਪੀ ਤ੍ਰਿਲੋਚਨ ਸਿੰਘ ਨੇ ਵੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਥਾਣੇ ਬੁਲਾਇਆ ਅਤੇ ਭਵਿੱਖ ਵਿੱਚ ਆਪਣੇ ਬੱਚਿਆਂ ਦਾ ਧਿਆਨ ਰੱਖਣ ਦੀ ਹਦਾਇਤ ਕੀਤੀ।

ਇਹ ਵੀ ਪੜ੍ਹੋ: Navjot Singh Sidhu News: ਪਤਨੀ ਦੀ ਸਿਹਤਯਾਬੀ ਦਾ ਸਿੱਧੂ ਨੇ ਮਨਾਇਆ ਜਸ਼ਨ,ਕਿਹਾ- 'ਡਾਕਟਰ ਸਰਵਉੱਚ, ਮੈਂ ਦੇਵਾਂਗਾ ਮੋਟੀਵੇਸ਼ਨਲ ਭਾਸ਼ਣ'
 

ਇਸ ਮੌਕੇ ਗੱਲਬਾਤ ਕਰਦਿਆਂ ਮਾਪਿਆਂ ਨੇ ਪੁਲਿਸ ਦੀ ਕਾਰਵਾਈ 'ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ | ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਆਪਣੇ ਬੱਚਿਆਂ ਦੀ ਦੇਖਭਾਲ ਕਰਨਗੇ ਤਾਂ ਜੋ ਉਹ ਸਿਰਫ਼ ਪੜ੍ਹਾਈ ਵਿੱਚ ਹੀ ਧਿਆਨ ਦੇ ਸਕਣ।

ਇਹ ਵੀ ਪੜ੍ਹੋ:  Weather Update: ਪੰਜਾਬ-ਚੰਡੀਗੜ੍ਹ 'ਚ ਮੌਸਮ ਹੋਇਆ ਖੁਸ਼ਕ! ਤਾਪਮਾਨ 'ਚ ਮਾਮੂਲੀ ਵਾਧਾ, ਮੀਂਹ ਦੀ ਕੋਈ ਸੰਭਾਵਨਾ ਨਹੀਂ 
 

ਇਸ ਮਾਮਲੇ ਵਿੱਚ ਡੀਐਸਪੀ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਐਸਐਸਪੀ ਡਾ: ਪ੍ਰਗਿਆ ਜੈਨ ਦੀਆਂ ਹਦਾਇਤਾਂ ਅਨੁਸਾਰ ਪੁਲੀਸ ਨੇ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਇਹ ਕਦਮ ਚੁੱਕਿਆ ਹੈ ਤਾਂ ਜੋ ਉਨ੍ਹਾਂ ਨੂੰ ਜਾਗਰੂਕ ਕੀਤਾ ਜਾ ਸਕੇ ਅਤੇ ਉਨ੍ਹਾਂ ਦਾ ਭਵਿੱਖ ਵੀ ਖ਼ਰਾਬ ਨਾ ਹੋਵੇ। ਉਨ੍ਹਾਂ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ ਸੁਚੇਤ ਰਹਿਣ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਜਾਗਰੂਕ ਕਰਦੇ ਰਹਿਣ।

Trending news