Patiala News: ਪਟਿਆਲਾ ਦੇ ਸਿਹਰਾ ਪਿੰਡ ਵਿੱਚ ਅੱਜ ਸਵੇਰੇ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਦੌਰਾਨ ਹੋਈ ਧੱਕਾ ਮੁੱਕੀ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ।
Trending Photos
Patiala News: ਪਟਿਆਲਾ ਦੇ ਸਿਹਰਾ ਪਿੰਡ ਵਿੱਚ ਅੱਜ ਸਵੇਰੇ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦਾ ਵਿਰੋਧ ਦੌਰਾਨ ਹੋਈ ਧੱਕਾ ਮੁੱਕੀ ਵਿੱਚ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਸੁਰਿੰਦਰ ਪਾਲ ਸਿੰਘ ਉਮਰ 60 ਸਾਲ ਵਜੋਂ ਹੋਈ ਹੈ।
ਕਿਸਾਨ ਆਗੂ ਦੋਸ਼ ਲਗਾ ਰਹੇ ਹਨ ਕਿ ਬੀਜੇਪੀ ਉਮੀਦਵਾਰ ਪਰਨੀਤ ਕੌਰ ਦੇ ਸੁਰੱਖਿਆ ਅਮਲੇ ਵੱਲੋਂ ਉਨ੍ਹਾਂ ਨੂੰ ਧੱਕੇ ਮਾਰੇ ਗਏ ਜਿਸ ਦੇ ਚਲਦਿਆਂ ਇਸ ਕਿਸਾਨ ਦੀ ਜ਼ਮੀਨ ਉਤੇ ਡਿੱਗ ਕੇ ਮੌਤ ਹੋ ਗਈ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਪੰਜਾਬ ਅਤੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕਰਦੀ ਆ ਰਹੀ ਹੈ ਜਿੱਥੇ ਵੀ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਾਂਦੇ ਹਨ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : Vote Register Last Day: ਪੰਜਾਬ ਦੇ ਲੋਕਾਂ ਲਈ ਅੱਜ ਵੋਟ ਬਣਵਾਉਣ ਦਾ ਆਖਰੀ ਮੌਕਾ, ਆਨਲਾਈਨ ਇੰਜ ਕਰੋ ਅਪਲਾਈ
ਮੌਕੇ ’ਤੇ ਪੁੱਜੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਨੂੰ ਕਤਲ ਕਰਾਰ ਦਿੰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੰਧੇਰ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਸੰਘਰਸ਼ ਮੋਰਚਾ ਦੇ ਕਿਸਾਨ ਆਗੂਆਂ ਨੂੰ ਬੁਲਾਇਆ ਗਿਆ ਹੈ। ਇਸ ਸਬੰਧੀ ਅਗਲੀ ਰਣਨੀਤੀ ਦਾ ਐਲਾਨ ਕਰਨ ਲਈ ਜਲਦੀ ਹੀ ਮੀਟਿੰਗ ਕੀਤੀ ਜਾਵੇਗੀ।
ਕਿਸਾਨ ਸੁਰਿੰਦਰ ਪਾਲ ਸਿੰਘ ਦੀ ਮੌਤ ਤੋਂ ਬਾਅਦ ਵਿਧਾਇਕਾ ਮੈਡਮ ਨੀਨਾ ਮਿੱਤਲ ਸਿਵਲ ਹਸਪਤਾਲ ਰਾਜਪੁਰਾ ਵਿਖੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਜ਼ਮਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰੇਗੀ ਤੇ ਪਰਿਵਾਰ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਵੀ ਕੀਤਾ।
ਸ਼ਨਿੱਚਰਵਾਰ ਨੂੰ ਪ੍ਰਨੀਤ ਕੌਰ ਚੋਣ ਪ੍ਰਚਾਰ ਲਈ ਪਿੰਡ ਸਿਹਰਾ ਪਹੁੰਚੀ ਸੀ ਪਰ ਸੂਚਨਾ ਮਿਲਦੇ ਹੀ ਵੱਡੀ ਗਿਣਤੀ 'ਚ ਕਿਸਾਨ ਉਥੇ ਪਹੁੰਚ ਗਏ। ਕਿਸਾਨਾਂ ਨੇ ਪ੍ਰਨੀਤ ਦੇ ਕਾਫਲੇ ਨੂੰ ਘੇਰ ਲਿਆ ਤੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਿਸਾਨਾਂ ਨੂੰ ਹਟਾਉਣ ਲਈ ਕੀਤੀ ਗਈ ਧੱਕਾ-ਮੁੱਕੀ ਦੌਰਾਨ ਪਿੰਡ ਆਕੜੀ ਦਾ ਕਿਸਾਨ ਸੁਰਿੰਦਰਪਾਲ ਸਿੰਘ (60) ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਪਿਆ। ਉਸ ਨੂੰ ਤੁਰੰਤ ਚੁੱਕ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ : Election Commission News: ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ 'ਚ ਕੌਮੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ