Trending Photos
Jagjit Dallewal Health: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 22ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਮਰਨ ਵਰਤ ਉਤੇ ਕਿਸਾਨ ਆਗੂ ਦੀ ਡਾਕਟਰਾਂ ਦੀ ਟੀਮ ਨੇ ਮੈਡੀਕਲ ਜਾਂਚ ਕੀਤੀ। ਇਸ ਦੌਰਾਨ ਡਾ. ਸੁਖਮਨ ਤੇ ਉਨ੍ਹਾਂ ਦੀ ਟੀਮ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਦੀ ਸਿਹਤ ਬਹੁਤ ਜ਼ਿਆਦਾ ਕਮਜ਼ੋਰ ਹੋ ਰਹੀ ਹੈ। ਸਰੀਰ ਵਿੱਚ ਪਾਣੀ ਦੀ ਭਰੀ ਕਮੀ ਪਾਈ ਜਾ ਰਹੀ ਹੈ। ਡਾਕਟਰ ਉਨ੍ਹਾਂ ਦੀ ਸਿਹਤ ਉਤੇ ਲਗਾਤਾਰ ਨਜ਼ਰ ਬਣਾਏ ਹੋਏ ਹਨ। ਜੇਕਰ ਅੱਜ ਵੀ ਉਹ ਮਰਨ ਵਰਤ ਖ਼ਤਮ ਕਰ ਦਿੰਦੇ ਹਨ ਤਾਂ ਰਿਕਵਰੀ ਆਸਾਨ ਤਰੀਕੇ ਨਾਲ ਨਹੀਂ ਹੋ ਸਕਦੀ। 22ਵਾਂ ਦਿਨ ਹੋਣ ਕਰਕੇ ਮਸਲ ਕਮਜ਼ੋਰ ਹੋ ਗਏ ਹਨ ਅਤੇ ਚਮੜੀ ਦਾ ਰੰਗ ਬਦਲ ਚੁੱਕਾ ਹੈ।
ਬਲਡ ਪਰੈਸ਼ਰ ਕਿਸੇ ਵੀ ਸਮੇਂ ਘੱਟ ਸਕਦਾ ਹੈ। ਦਿਲ ਦਾ ਦੌਰਾ ਕਿਸੇ ਵੀ ਸਮੇਂ ਪੈ ਸਕਦਾ ਹੈ। ਜੇਕਰ ਅਜਿਹੀ ਹਾਲਤ ਵਿੱਚ ਇੱਕ ਵੀ ਔਰਗਨ ਖ਼ਰਾਬ ਹੋ ਗਿਆ ਤਾਂ ਦਿੱਕਤ ਆ ਸਕਦੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ20-22 ਦਿਨ ਬਾਅਦ ਡੱਲੇਵਾਲ ਦਾ ਸਰੀਰ ਇਕਦਮ ਕਮਜ਼ੋਰ ਹੋ ਗਿਆ ਹੈ।
ਦੱਸ ਦਈਏ ਕਿ ਡੱਲੇਵਾਲ ਐਮਐਸਪੀ ਕਾਨੂੰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਹਨ। ਲਗਾਤਾਰ 22ਵੇਂ ਦਿਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ ਹੈ। ਪਰ ਸਰੀਰ ’ਚ ਪਾਣੀ ਦੀ ਕਮੀ ਹੋਣ ਕਾਰਨ ਉਨ੍ਹਾਂ ਦੀ ਸਿਹਤ ਇਸ ਸਮੇਂ ਬਿਲਕੁਲ ਵੀ ਠੀਕ ਨਹੀਂ ਹੈ। ਡਾਕਟਰਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਦੀ ਲੋੜ ਹੈ ਤੇ ਅਜਿਹਾ ਨਾ ਹੋਣ ’ਤੇ ਸਾਈਲੈਂਟ ਅਟੈਕ ਦਾ ਵੀ ਖਦਸ਼ਾ ਹੈ।
ਦੱਸ ਦਈਏ ਕਿ ਡਾਕਟਰ ਸਵੈਮਾਨ ਦੀ ਟੀਮ ਜਗਜੀਤ ਸਿੰਘ ਡੱਲੇਵਾਲ ਗਦੀ ਸਿਹਤ ਨੂੰ ਲੈ ਕੇ ਫਿਰਕਮੰਦ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦਾ ਬੀਪੀ ਘੱਟ ਵੱਧ ਰਿਹਾ ਹੈ। ਲਗਾਤਾਰ ਭੁੱਖ ਹੜਤਾਲ ’ਤੇ ਬੈਠੇ ਹੋਣ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੋ ਰਹੀ ਹੈ। ਉਨ੍ਹਾਂ ਵੱਲੋਂ ਦਿਲ ਦੇ ਮਾਹਿਰ ਡਾਕਟਰ ਤੋਂ ਸਲਾਹ ਲਈ ਜਾ ਰਹੀ ਹੈ।
ਲੀਵਰ ਅਤੇ ਕਿਡਨੀ ’ਤੇ ਵੀ ਅਸਰ ਪੈ ਰਿਹਾ ਹੈ। ਸਰਕਾਰੀ ਡਾਕਟਰ ਦਾ ਇਹ ਵੀ ਕਹਿਣਾ ਹੈ ਕਿ ਗੁਰਦੇ ਵਾਲੇ ਟੈਸਟ ’ਚ ਥੋੜ੍ਹੀ ਪਰੇਸ਼ਾਨੀ ਹੈ। ਡੱਲੇਵਾਲ ਦੀ ਸਿਹਤ ਇਸ ਸਮੇਂ ਬਹੁਤ ਹੀ ਨਾਜ਼ੁਕ ਹੈ। ਕਾਬਿਲੇਗੌਰ ਹੈ ਕਿ 18 ਦਸੰਬਰ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਵਿੱਚ ਦੁਪਹਿਰ 12 ਵਜੇ ਤੋਂ ਤਿੰਨ ਘੰਟੇ ਲਈ ‘ਰੇਲ ਰੋਕੋ’ ਅੰਦੋਲਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।