Kisan Protest: ਸ਼ੰਭੂ ਰੇਲਵੇ ਸਟੇਸ਼ਨ ’ਤੇ ਰੋਸ ਧਰਨਾ ਲਗਾਤਾਰ ਜਾਰੀ, ਰੇਲ ਗੱਡੀਆਂ ਪ੍ਰਭਾਵਿਤ ਹੋਣ ਕਾਰਨ ਖੱਜਲ ਖੁਆਰ ਹੋ ਰਹੇ ਯਾਤਰੀ
Advertisement
Article Detail0/zeephh/zeephh2220207

Kisan Protest: ਸ਼ੰਭੂ ਰੇਲਵੇ ਸਟੇਸ਼ਨ ’ਤੇ ਰੋਸ ਧਰਨਾ ਲਗਾਤਾਰ ਜਾਰੀ, ਰੇਲ ਗੱਡੀਆਂ ਪ੍ਰਭਾਵਿਤ ਹੋਣ ਕਾਰਨ ਖੱਜਲ ਖੁਆਰ ਹੋ ਰਹੇ ਯਾਤਰੀ

Kisan Protest: ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਸਰਕਾਰ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ। ਪਰ ਰਿਹਾਈ ਨਹੀਂ ਹੋਈ। ਅਤੇ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕਰ ਦਿੱਤਾ।

Kisan Protest: ਸ਼ੰਭੂ ਰੇਲਵੇ ਸਟੇਸ਼ਨ ’ਤੇ ਰੋਸ ਧਰਨਾ ਲਗਾਤਾਰ ਜਾਰੀ, ਰੇਲ ਗੱਡੀਆਂ ਪ੍ਰਭਾਵਿਤ ਹੋਣ ਕਾਰਨ ਖੱਜਲ ਖੁਆਰ ਹੋ ਰਹੇ ਯਾਤਰੀ

Kisan Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਪਿਛਲੇ ਹਫ਼ਤੇ ਤੋਂ ਕਿਸਾਨ ਟ੍ਰੈਕ ਜਾਮ ਕਰਕੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਰੇਲਵੇ ਟ੍ਰੈਕ ਤੋਂ ਨਹੀਂ ਉੱਠਣਗੇ। ਕਿਸਾਨਾਂ ਨੇ ਸਰਕਾਰ ਨੂੰ 27 ਅਪ੍ਰੈਲ ਤੱਕ ਦਾ ਅਲਟੀਮੇਟਮ ਦਿੱਤਾ ਹੈ।

ਕਿਸਾਨਾਂ ਵੱਲੋਂ ਲਗਾਤਾਰ ਰੇਲਵੇ ਟ੍ਰੈਕਾਂ 'ਤੇ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਰੇਲਵੇ ਨੂੰ ਵਿੱਤੀ ਘਾਟਾ ਝੱਲਣਾ ਪੈ ਰਿਹਾ ਹੈ। ਅੱਜ ਵੀ ਕਿਸਾਨਾਂ ਦੇ ਅੰਦੋਲਨ ਕਾਰਨ 63 ਟਰੇਨਾਂ ਨੂੰ ਰੱਦ ਕਰਨਾ ਪਿਆ ਅਤੇ ਕਈ ਟਰੇਨਾਂ ਦੇ ਰੂਟ ਡਾਇਵਰਟ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਨਾਲ ਮੀਟਿੰਗ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ। ਜਦੋਂ ਸਰਕਾਰ ਨੇ ਉਨ੍ਹਾਂ ਨੂੰ ਰਿਹਾਅ ਨਾ ਕੀਤਾ ਤਾਂ ਕਿਸਾਨ ਰੇਲਵੇ ਟਰੈਕਾਂ ‘ਤੇ ਉਤਰ ਆਏ। 

ਇਹ ਵੀ ਪੜ੍ਹੋ: Amritsar News: ਕਾਂਗਰਸ ਸਰਕਾਰ 'ਚ ਔਰਤਾਂ ਨੂੰ ਮਿਲੇਗਾ 50 ਫੀਸਦੀ ਰਾਖਵਾਂਕਰਨ ਅਤੇ ਕਿਸਾਨਾਂ ਨੂੰ ਮਿਲੇਗੀ MSP- ਅਨੁਮਾ ਆਚਾਰੀਆ

 

ਇਸ ਮੌਕੇ ਕਿਸਾਨਾਂ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੁੱਖ ਮੰਗਾਂ ਐਮਐਸਪੀ 'ਤੇ ਖਰੀਦ ਦਾ ਗਰੰਟੀ ਕਾਨੂੰਨ ਨਹੀਂ ਬਣ ਜਾਂਦਾ, ਕਿਸਾਨ ਮਜਦੂਰ ਦੀ ਕੁੱਲ ਕਰਜ਼ਾ ਮੁਕਤੀ ਨਹੀਂ ਹੁੰਦੀ, ਕਿਸਾਨ ਅਤੇ ਖੇਤ ਮਜ਼ਦੂਰ ਲਈ ਪੈਨਸ਼ਨ ਸਕੀਮ ਲਾਗੂ ਨਹੀਂ ਹੁੰਦੀ, ਮਨਰੇਗਾ ਤਹਿਤ ਪ੍ਰਤੀ ਸਾਲ 200 ਦਿਨ ਰੁਜ਼ਗਾਰ ਅਤੇ 700 ਰੁਪਏ ਦਿਹਾੜੀ ਦਾ ਪ੍ਰਬੰਧ ਨਹੀਂ ਕੀਤਾ ਜਾਂਦਾ ਅਤੇ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਰੱਖੇ ਗਏ 10 ਸੂਤਰੀ ਮੰਗ ਪੱਤਰ ਦੀਆਂ ਸਾਰੀਆਂ ਮੰਗਾਂ ਦੇ ਠੋਸ ਹੱਲ ਨਹੀਂ ਕੀਤੇ ਜਾਂਦੇ। ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। 

ਇਹ ਵੀ ਪੜ੍ਹੋ: IT Raid Ludhiana: ਲੁਧਿਆਣਾ ਦੇ ਨਾਮੀਂ ਟਰਾਂਸਪੋਟਰਾਂ ਦੇ ਘਰ ਅਤੇ ਦਫਤਰ ਵਿੱਚ ਇਨਕਮ ਟੈਕਸ ਦੀ ਛਾਪੇਮਾਰੀ

 

 

Trending news