Barnala News: ਕਿਸਾਨਾਂ ਵੱਲੋਂ ਜ਼ਿਮਨੀ ਚੋਣਾਂ ਦੌਰਾਨ ਭਾਜਪਾ ਤੇ 'ਆਪ' ਦਾ ਵਿਰੋਧ ਕਰਨ ਦਾ ਐਲਾਨ
Advertisement
Article Detail0/zeephh/zeephh2499071

Barnala News: ਕਿਸਾਨਾਂ ਵੱਲੋਂ ਜ਼ਿਮਨੀ ਚੋਣਾਂ ਦੌਰਾਨ ਭਾਜਪਾ ਤੇ 'ਆਪ' ਦਾ ਵਿਰੋਧ ਕਰਨ ਦਾ ਐਲਾਨ

Barnala News: ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ 18 ਦਿਨਾਂ ਤੋਂ ਮੈਂਬਰ ਪਾਰਲੀਮੈਂਟ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਰਿਹਾ ਹੈ।

Barnala News: ਕਿਸਾਨਾਂ ਵੱਲੋਂ ਜ਼ਿਮਨੀ ਚੋਣਾਂ ਦੌਰਾਨ ਭਾਜਪਾ ਤੇ 'ਆਪ' ਦਾ ਵਿਰੋਧ ਕਰਨ ਦਾ ਐਲਾਨ

Barnala News: ਝੋਨੇ ਦੀ ਸੁਚਾਰੂ ਖ਼ਰੀਦ ਅਤੇ ਭੁਗਤਾਨ ਸਮੇਤ ਡੀਏਪੀ ਅਤੇ ਪਰਾਲੀ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਝੋਨੇ ਦੀ ਫਸਲ ਵਿੱਚ ਵੱਧ ਰਹੀ ਨਮੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ 18 ਦਿਨਾਂ ਤੋਂ ਮੈਂਬਰ ਪਾਰਲੀਮੈਂਟ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਰਿਹਾ ਹੈ।

ਇਸ ਧਰਨਾ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਔਰਤਾਂ ਰੋਸ ਵਿਖਾਵਾ ਕਰ ਰਹੀਆਂ ਹਨ। ਇਸ ਤੋਂ ਇਲਾਵਾ ਧਰਨਾ ਪ੍ਰਦਰਸ਼ਨ ਕਰਦੇ ਹੋਏ ਮੋਰਚੇ ਨੂੰ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨ ਨੇਤਾਵਾਂ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਵਿੱਚ ਜ਼ਿਮਨੀ ਚੋਣਾਂ ਨੂੰ ਲੈ ਕੇ ਭਲਕੇ ਤੋਂ ਆਮ ਆਦਮੀ ਪਾਰਟੀ ਤੇ ਭਾਰਤੀ ਜਨਤਾ ਪਾਰਟੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ। ਪ੍ਰਚਾਰ ਕਰਨ ਪੁੱਜੇ ਪਾਰਟੀ ਵਰਕਰਾਂ ਨੂੰ ਸਵਾਲ ਕੀਤੇ ਜਾਣਗੇ ਤੇ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਦੇ ਦਫਤਰ ਅਤੇ ਘਰਾਂ ਦੇ ਬਾਹਰ ਹੀ ਪੱਕਾ ਮੋਰਚਾ ਮੋਰਚਾ ਲਗਾਇਆ ਜਾਵੇਗਾ।

ਕਾਬਿਲੇਗੌਰ ਹੈ ਕਿ ਦੂਜੇ ਪਾਸੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਗਰੂਰ ਦੇ ਡੀਸੀ ਦਫਤਰ ਬਾਹਰ ਪਿਛਲੇ 65 ਦਿਨਾਂ ਤੋਂ ਲਗਾਤਾਰ ਭੁੱਖ ਹੜਤਾਲ ਦੇ ਨਾਲ ਨਾਲ ਵੱਖ-ਵੱਖ ਸੰਘਰਸ਼ੀ ਐਕਸ਼ਨ ਉਲੀਕੇ ਜਾ ਰਹੇ ਹਨ। ਪਰ ਹਾਲੇ ਤੱਕ ਸਰਕਾਰ ਵੱਲੋਂ ਉਨਾਂ ਦੀ ਸਾਰ ਨਹੀਂ ਲਈ ਗਈ। ਇਸੇ ਲੜੀ ਦੇ ਅਧੀਨ ਜਿਮਨੀ ਚੋਣਾਂ ਦੇ ਮੱਦੇਨਜਰ ਅੱਜ ਸੂਬੇ ਭਰ ਤੋਂ ਕੰਪਿਊਟਰ ਅਧਿਆਪਕਾਂ ਨੇ ਗਿੱਦੜਬਾਹਾ ਵਿਖੇ ਇਕੱਠੇ ਹੁੰਦੇ ਹੋਏ ‘ਕੰਪਿਊਟਰ ਅਧਿਆਪਕ ਭੁੱਖ ਹੜਤਾਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਰੋਸ਼ ਪ੍ਰਦਰਸ਼ਨ ਕਰਦੇ ਹੋਏ ਆਪਣੀਆਂ ਜਾਇਜ਼ ਮੰਗਾਂ ਦੇ ਲਈ ਆਵਾਜ਼ ਬੁਲੰਦ ਕੀਤੀ।

ਜਿਮਨੀ ਚੋਣਾਂ ਤੋਂ ਪਹਿਲਾਂ ਸਰਕਾਰ ਖਿਲਾਫ ਹੋਏ ਇਸ ਜਬਰਦਸਤ ਰੋਸ਼ ਪ੍ਰਦਰਸ਼ਨ ਦੇ ਕਾਰਨ ਸਰਕਾਰ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ। ਕੰਪਿਊਟਰ ਅਧਿਆਪਕਾਂ ਵੱਲੋਂ 10 ਨਵੰਬਰ ਨੂੰ ਮੁੜ ਬਰਨਾਲਾ ਵਿਖੇ ਸੂਬਾ ਪੱਧਰੀ ਐਕਸ਼ਨ ਕਰਨ ਦਾ ਵੀ ਐਲਾਨ ਕੀਤਾ ਗਿਆ ਜੋ ਜਿਮਨੀ ਚੋਣਾਂ ਵਿਚ ਸਰਕਾਰ ਦੀਆਂ ਮੁਸ਼ਕਿਲਾਂ ਨੂੰ ਵਧਾ ਸਕਦਾ ਹੈ।

 

Trending news