ਸੰਗਰੂਰ ਮੁੱਖ ਮੰਤਰੀ ਰਿਹਾਇਸ਼ ਅੱਗੇ ਕਿਸਾਨਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ, ਮੰਗਾਂ ਲਾਗੂ ਕੀਤੇ ਜਾਣ ਤੱਕ ਰਹੇਗਾ ਜਾਰੀ
Advertisement
Article Detail0/zeephh/zeephh1386797

ਸੰਗਰੂਰ ਮੁੱਖ ਮੰਤਰੀ ਰਿਹਾਇਸ਼ ਅੱਗੇ ਕਿਸਾਨਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ, ਮੰਗਾਂ ਲਾਗੂ ਕੀਤੇ ਜਾਣ ਤੱਕ ਰਹੇਗਾ ਜਾਰੀ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦੇ ਰਿਹਾਇਸ਼ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੰਗਾਂ ਨਾਲ ਸਹਿਮਤੀ ਜਤਾਈ ਗਈ ਹੈ ਪਰ ਮੰਗਾਂ ਲਾਗੂ ਹੋਣ ਤੱਕ ਧਰਨਾ ਜਾਰੀ ਰਹੇਗਾ।

ਸੰਗਰੂਰ ਮੁੱਖ ਮੰਤਰੀ ਰਿਹਾਇਸ਼ ਅੱਗੇ ਕਿਸਾਨਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ, ਮੰਗਾਂ ਲਾਗੂ ਕੀਤੇ ਜਾਣ ਤੱਕ ਰਹੇਗਾ ਜਾਰੀ

ਚੰਡੀਗੜ੍ਹ-  ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦੇ ਰਿਹਾਇਸ਼ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਵੱਲੋਂ ਵੱਡੀ ਗਿਣਤੀ ਵਿੱਚ ਇਸ ਧਰਨੇ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਦੌਰਾਨ ਕਿਸਾਨ ਆਪਣੇ ਰਹਿਣ ਸਹਿਣ ਤੇ ਖਾਣ ਪੀਣ ਦਾ ਪ੍ਰਬੰਧ ਕਰਕੇ ਆਏ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿੰਨਾਂ ਚਿਰ ਮੁੱਖ ਮੰਤਰੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾਂਦੀਆਂ ਧਰਨਾ ਜਾਰੀ ਰਹੇਗਾ। 

ਦੱਸਦੇਈਏ ਕਿ ਕੁਝ ਦਿਨ ਪਹਿਲਾ ਕਿਸਾਨ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਈ ਸੀ ਇਹ ਮੀਟਿੰਗ ਤਕਰੀਬਨ ਢਾਈ ਘੰਟੇ ਚੱਲੀ। ਇਸ ਮੀਟਿੰਗ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਰੱਖੀਆਂ ਗਈਆਂ ਸਨ ਜਿੰਨਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਹਿਮਤੀ ਪ੍ਰਗਟਾਈ ਗਈ ਸੀ। ਪਰ ਫਿਰ ਵੀ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਮੰਗਾਂ ਲਾਗੂ ਹੋਣ ਤੱਕ ਉਨ੍ਹਾਂ ਵੱਲੋਂ ਪੱਕਾ ਮੋਰਚਾ ਲਗਾਇਆ ਜਾਵੇਗਾ। 

ਕਿਸਾਨਾਂ ਦੀ ਮੰਗ ਸੀ ਕਿ ਪਿਛਲੇ ਸਾਲ ਤੇ ਐਤਕੀ ਗੁਲਾਬੀ ਸੁੰਡੀ, ਨਕਲੀ ਦਵਾਈਆਂ,ਮਾਰੂ ਰੋਗਾਂ, ਗੜੇਮਾਰੀ ਤੇ ਭਾਰੀ ਮੀਂਹਾਂ ਕਾਰਨ ਤਬਾਹ ਹੋਈਆਂ ਫਸਲਾ ਦੇ ਨੁਕਸਾਨ ਦਾ ਮੁਆਵਜਾ ਸਰਕਾਰ ਦੇਵੇ। ਇਸ ਤੋਂ ਇਲਾਵਾ ਪਰਾਲੀ ਸਾੜਨ ਲਈ ਮਜਬੂਰ ਕਿਸਾਨਾਂ 'ਤੇ ਕੀਤੇ ਗਏ ਕੇਸ ਵਾਪਸ ਲਏ ਜਾਣ ਤੇ ਮਜਬੂਰੀਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਉੱਤੇ ਸਖ਼ਤੀ ਵਾਲ਼ੀ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਭਾਰਤ ਮਾਲ਼ਾ ਹਾਈਵੇ ਪ੍ਰਾਜੈਕਟ ਵਾਸਤੇ ਜ਼ਬਤ ਕੀਤੀਆਂ ਜਾ ਰਹੀਆਂ ਜ਼ਮੀਨਾਂ ਦਾ ਮੁਆਵਾਜ਼ਾ ਕਿਸਾਨਾਂ ਦੀ ਸਹਿਮਤੀ ਅਨੁਸਾਰ ਹੀ ਕਿਸਾਨਾਂ ਨੂੰ ਦਿੱਤਾ ਜਾਵੇ।

ਦੂਜੇ ਪਾਸੇ ਪਾਣੀ ਨੂੰ ਲੈ ਕੇ ਕਿਸਾਨਾਂ ਵੱਲੋਂ ਮੀਂਹਾਂ ਦੇ ਪਾਣੀ ਅਤੇ ਵਾਧੂ ਦਰਿਆਈ ਪਾਣੀ ਦੀ ਧਰਤੀ ਵਿੱਚ ਮੁੜ-ਭਰਾਈ ਨੂੰ ਠੋਸ ਕਾਰਜਵਿਉਂਤ ਲਈ ਵਰਤਿਆ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਪ੍ਰਦੂਸ਼ਣ ਦਾ ਗੜ੍ਹ ਬਣੀ ਜ਼ੀਰਾ ਫੈਕਟਰੀ ਬਾਰੇ ਵੀ ਮੰਗ ਰੱਖੀ ਗਈ ਕਿ ਇਹ ਫੈਕਟਰੀ ਬੰਦ ਹੋਣੀ ਚਾਹੀਦੀ ਹੈ। ਫਸਲੀ ਚੱਕਰ ਤੇ ਐਮ. ਐਸ. ਪੀ ਨੂੰ ਲੈ ਕੇ ਵੀ ਕਿਸਾਨਾਂ ਵੱਲੋਂ ਮੀਟਿੰਗ ਵਿੱਚ ਮੰਗਾਂ ਰੱਖੀਆ ਗਈਆਂ ਸਨ। ਜਿਹੜੀਆਂ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਮੰਗਾਂ 'ਤੇ ਸਹਿਮਤੀ ਜਤਾਈ ਗਈ ਸੀ ਪਰ ਕਿਸਾਨਾਂ ਵੱਲੋਂ ਇਨ੍ਹਾਂ ਮੰਗਾਂ ਨੂੰ ਲਾਗੂ ਕਰਵਾਉਣ ਨੂੰ ਲੈ ਕੇ ਪੱਕਾ ਮੋਰਚਾ ਲਗਾਇਆ ਗਿਆ ਹੈ।

WATCH LIVE TV

 

Trending news