ਮੂੰਗੀ ਦੀ ਫ਼ਸਲ ਦੀ ਐੱਮਐੱਸਪੀ ’ਤੇ ਸੁਚਾਰੂ ਖ਼ਰੀਦ ਤੋਂ ਸੂਬੇ ਦੇ ਕਿਸਾਨ ਖੁਸ਼, CM ਮਾਨ ਦੀ ਕੀਤੀ ਸ਼ਲਾਘਾ
Advertisement
Article Detail0/zeephh/zeephh1225635

ਮੂੰਗੀ ਦੀ ਫ਼ਸਲ ਦੀ ਐੱਮਐੱਸਪੀ ’ਤੇ ਸੁਚਾਰੂ ਖ਼ਰੀਦ ਤੋਂ ਸੂਬੇ ਦੇ ਕਿਸਾਨ ਖੁਸ਼, CM ਮਾਨ ਦੀ ਕੀਤੀ ਸ਼ਲਾਘਾ

ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਮੋਹਾਲੀ ਦੇ ਪਿੰਡ ਲਾਲੜੂ ਦੇ ਕਿਸਾਨ ਸੁਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੂੰਗੀ ਦੀ ਫਸਲ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ। ਕਿਸਾਨ ਨੇ ਦੱਸਿਆ ਕਿ ਉਸ ਦੀ ਫਸਲ ਮੰਡੀ ਵਿੱਚ ਆਉਣ ਤੋਂ ਤੁਰੰਤ ਬਾਅਦ ਰਾਜ ਸਰਕਾਰ ਵੱਲੋਂ ਐਲਾਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੀ ਗਈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਖਰੀਦਣ ਲਈ ਕਿਸਾਨਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ।

ਮੂੰਗੀ ਦੀ ਫ਼ਸਲ ਦੀ ਐੱਮਐੱਸਪੀ ’ਤੇ ਸੁਚਾਰੂ ਖ਼ਰੀਦ ਤੋਂ ਸੂਬੇ ਦੇ ਕਿਸਾਨ ਖੁਸ਼, CM ਮਾਨ ਦੀ ਕੀਤੀ ਸ਼ਲਾਘਾ

ਚੰਡੀਗੜ੍ਹ: ਸੂਬਾ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਫਸਲ ਦੀ ਖਰੀਦ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਤੋਂ ਖ਼ੁਸ਼ ਸੂਬੇ ਭਰ ਦੇ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਦਿਲੋਂ ਸਵਾਗਤ ਕਰ ਰਹੇ ਹਨ।

ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਮੋਹਾਲੀ ਦੇ ਪਿੰਡ ਲਾਲੜੂ ਦੇ ਕਿਸਾਨ ਸੁਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੇ ਮੂੰਗੀ ਦੀ ਫਸਲ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਹਨ। ਕਿਸਾਨ ਨੇ ਦੱਸਿਆ ਕਿ ਉਸ ਦੀ ਫਸਲ ਮੰਡੀ ਵਿੱਚ ਆਉਣ ਤੋਂ ਤੁਰੰਤ ਬਾਅਦ ਰਾਜ ਸਰਕਾਰ ਵੱਲੋਂ ਐਲਾਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦੀ ਗਈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੂੰਗੀ ਦੀ ਫ਼ਸਲ ਖਰੀਦਣ ਲਈ ਕਿਸਾਨਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ।

ਫਿਰੋਜ਼ਪੁਰ ਛਾਉਣੀ ਦੇ ਕਿਸਾਨ ਗੁਰਪ੍ਰੀਤ ਸਿੰਘ ਨੇ ਵੀ ਆਪਣੀ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਕਿਸਾਨ ਨੇ ਕਿਹਾ ਕਿ ਉਸ ਨੂੰ ਆਪਣੀ ਫਸਲ ਮੰਡੀ ਵਿੱਚ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਈ, ਕਿਉਂਕਿ ਸੂਬਾ ਸਰਕਾਰ ਨੇ ਇਸ ਲਈ ਵਿਆਪਕ ਪ੍ਰਬੰਧ ਕੀਤੇ ਹਨ। ਫਸਲਾਂ ਦਾ ਢੁੱਕਵਾਂ ਮੰਡੀਕਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਸ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਨ੍ਹਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਮਿਲੇਗੀ।

ਲੁਧਿਆਣਾ ਦੇ ਪਿੰਡ ਬਰਮੀ ਦੇ ਕਿਸਾਨ ਜਸਬੀਰ ਸਿੰਘ ਨੇ ਵੀ ਸੂਬਾ ਸਰਕਾਰ ਵੱਲੋਂ ਫ਼ਸਲ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ ਦੀ ਤਾਰੀਫ਼ ਕੀਤੀ। ਉਸ ਨੇ ਕਿਹਾ ਕਿ ਜਦੋਂ ਉਹ ਆਪਣੀ ਫਸਲ ਲੈ ਕੇ ਮੰਡੀ ਪੁੱਜਿਆ ਤਾਂ ਸੂਬਾ ਸਰਕਾਰ ਵੱਲੋਂ ਤਾਇਨਾਤ ਕੀਤੇ ਖਰੀਦ ਅਧਿਕਾਰੀਆਂ ਨੇ ਸੂਬੇ ਵੱਲੋਂ ਦਿੱਤੇ ਜਾ ਰਹੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲ ਵੇਚਣ ਵਿੱਚ ਮਦਦ ਕੀਤੀ। ਉਸ ਨੇ ਕਿਹਾ ਕਿ ਸੂਬਾ ਸਰਕਾਰ ਦੇ ਪ੍ਰਬੰਧਾਂ ਕਾਰਨ ਉਨ੍ਹਾਂ ਨੂੰ ਮੂੰਗੀ ਦੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਨਹੀਂ ਆਈ।

ਮੋਗਾ ਦੇ ਪਿੰਡ ਤਖਤੂਪੁਰਾ ਦੇ ਕਿਸਾਨ ਬਲਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ 20 ਕੁਇੰਟਲ ਮੂੰਗੀ ਬਿਨਾਂ ਕਿਸੇ ਸਮੱਸਿਆ ਦੇ ਵੇਚ ਦਿੱਤੀ ਹੈ, ਜਿਸ ਲਈ ਸੂਬਾ ਸਰਕਾਰ ਵੱਲੋਂ ਬਣਾਏ ਢਾਂਚੇ ਦਾ ਧੰਨਵਾਦ। ਕਿਸਾਨ ਨੇ ਕਿਹਾ ਕਿ ਉਹ ਆਪਣੀ ਫਸਲ ਨੂੰ ਸੁਚਾਰੂ ਅਤੇ ਮੁਸ਼ਕਿਲ ਰਹਿਤ ਢੰਗ ਨਾਲ ਲਾਮਿਸਾਲ ਸਮੇਂ ਵਿੱਚ ਵੇਚਣ ਦੇ ਯੋਗ ਹੋਇਆ ਹੈ। ਉਸ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਹ ਪਹਿਲਕਦਮੀ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਵਿੱਚ ਸਹਾਈ ਸਿੱਧ ਹੋਵੇਗੀ ਅਤੇ ਧਰਤੀ ਹੇਠਲੇ ਤੇਜ਼ੀ ਨਾਲ ਘਟ ਰਹੇ ਪਾਣੀ ਨੂੰ ਬਚਾਏਗੀ।

ਗੌਰਤਲਬ ਹੈ ਕਿ ਪੰਜਾਬ ਸਰਕਾਰ ਨੇ ਗਰਮੀਆਂ ਦੀ ਮੂੰਗੀ ਦੀ ਫ਼ਸਲ ਦੀ ਕਿਸਾਨਾਂ ਤੋਂ ਸਿੱਧੇ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦ ਸ਼ੁਰੂ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਪੀਲ ਦਾ ਹਾਂ ਪੱਖੀ ਹੁੰਗਾਰਾ ਭਰਦਿਆਂ ਸੂਬੇ ਦੇ ਕਿਸਾਨਾਂ ਨੇ ਪਿਛਲੇ ਸਾਲ 50,000 ਏਕੜ ਦੇ ਮੁਕਾਬਲੇ ਇਸ ਸਾਲ ਲਗਪਗ 95,000 ਏਕੜ ਰਕਬੇ ਵਿੱਚ ਗਰਮੀਆਂ ਦੀ ਮੂੰਗੀ ਦੀ ਫਸਲ ਦੀ ਬਿਜਾਈ ਕੀਤੀ ਹੈ। ਇਸ ਸਾਲ 4.75 ਲੱਖ ਕੁਇੰਟਲ ਝਾੜ ਦੀ ਉਮੀਦ ਹੈ, ਜਦੋਂ ਕਿ ਪਿਛਲੇ ਸਾਲ ਸੂਬੇ ਭਰ ਵਿੱਚ ਕੁੱਲ 2.98 ਲੱਖ ਕੁਇੰਟਲ ਪੈਦਾਵਾਰ ਹੋਈ ਸੀ।

Trending news