Farmer Portest: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਉਨ੍ਹਾਂ ਦੇ ਸਮਰਥਨ ਵਿੱਚ ਅੱਜ ਤੋਂ 111 ਕਿਸਾਨ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਹਨ।
Trending Photos
Farmer Portest: ਐੱਮਐੱਸਪੀ ਦੀ ਕਾਨੂੰਨੀ ਗਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਚੱਲ ਰਿਹਾ ਕਿਸਾਨੀ ਅੰਦੋਲਨ ਦਿਨ ਪ੍ਰਤੀ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਫੈਸਲੇ ‘ਤੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਦੀ ਅਗਵਾਈ ਹੇਠ 111 ਕਿਸਾਨਾਂ ਦਾ ਪਹਿਲਾ ਜਥਾ ਕਾਲੇ ਚੋਲੇ ਪਾ ਕੇ ਮਰਨ ਵਰਤ ਲਈ ਹਰਿਆਣਾ ਪੁਲਿਸ ਦੇ ਬੈਰੀਕੇਡਾਂ ਨੇੜੇ ਪੁੱਜਾ। ਕਿਸਾਨ ਬੈਰੀਕੇਡਿੰਗ ਤੋਂ ਕਰੀਬ ਦੋ ਸੌ ਮੀਟਰ ਪਹਿਲਾਂ ਲਾਈ ਕੰਡਿਆਲੀ ਤਾਰ ਕੋਲ ਸ਼ਾਂਤੀ ਨਾਲ ਬੈਠ ਗਏ ਹਨ। ਇਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ ਆਏ ਹਨ। ਕਿਸਾਨਾਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਤੋਂ ਪਹਿਲਾਂ ਸਾਡੀ ਸ਼ਹਾਦਤ ਹੋਵੇਗੀ। ਉੱਥੇ ਹੀ ਦੂਜੇ ਪਾਸੇ ਹਰਿਆਣਾ ਪੁਲਿਸ ਨੇ ਵੀ ਸਰਹੱਦ ਉੱਤੇ ਸੁਰੱਖਿਆ ਵਧਾ ਦਿੱਤੀ ਹੈ ਅਤੇ ਹੋਰ ਫੋਰਸ ਤੈਨਾਤ ਕਰ ਦਿੱਤੀ ਹੈ।
ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਅਤੇ ਖਨੌਰੀ ਮੋਰਚਾ ਦੇ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ 111 ਕਿਸਾਨਾਂ ਦਾ ਜਥਾ ਡੱਲੇਵਾਲ ਸਮੇਤ ਮਰਨ ਵਰਤ ‘ਤੇ ਬੈਠੇਗਾ।
ਵੱਡੀ ਗਿਣਤੀ ਵਿੱਚ ਫ਼ੌਜੀ ਹਰਿਆਣਾ ਖੇਤਰ ਵਿੱਚ ਲਾਏ ਬੈਰੀਕੇਡਾਂ ਨੂੰ ਪਾਰ ਕਰਕੇ ਖਨੌਰੀ ਸਰਹੱਦ ਵੱਲ ਆ ਕੇ ਤੈਨਾਤ ਹੋ ਗਏ ਹਨ। ਇਸ ਤੋਂ ਪਹਿਲਾਂ ਹਰਿਆਣਾ ਪੁਲਿਸ ਦੇ ਅਧਿਕਾਰੀ ਖਨੌਰੀ ਸਰਹੱਦ ’ਤੇ ਪੁੱਜੇ ਅਤੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨਾਲ ਮੀਟਿੰਗ ਮਗਰੋਂ ਨਿਰਦੇਸ਼ ਦਿੱਤੇ ਕਿ ਕਿਸਾਨ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਵਾਲੀ ਥਾਂ ਨੇੜੇ ਹੀ ਵਰਤ ਰੱਖਣ ਅਤੇ ਸਰਹੱਦ ਵੱਲ ਨਾ ਜਾਣ।
ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 51ਵਾਂ ਦਿਨ ਹੈ। ਉਨ੍ਹਾਂ ਦੇ ਸਮਰਥਨ ਵਿੱਚ ਅੱਜ ਤੋਂ 111 ਕਿਸਾਨ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਹਨ। ਇਸ ਕਾਰਨ ਖਨੌਰੀ ਸਰਹੱਦ 'ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਹਰਿਆਣਾ ਪੁਲਿਸ ਵੱਲੋਂ ਮੌਕੇ ’ਤੇ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ। ਸਰਹੱਦ ਨੇੜੇ ਕਿਸਾਨ ਮਰਨ ਵਰਤ ’ਤੇ ਬੈਠੇ ਹਨ।
ਡੱਲੇਵਾਲ ਦੀ ਹਾਲਤ ਨਾਜ਼ੁਕ
ਡਾਕਟਰਾਂ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਹਰ ਪਲ ਵਿਗੜਦੀ ਜਾ ਰਹੀ ਹੈ। ਸਰੀਰ ਦੇ ਬਹੁਤੇ ਅੰਗ ਬੰਦ ਹੋਣ ਦੇ ਕੰਢੇ ਪਹੁੰਚ ਚੁੱਕੇ ਹਨ। ਡੱਲੇਵਾਲ ਦਾ ਸਰੀਰ ਹੁਣ ਪਾਣੀ ਵੀ ਨਹੀਂ ਪਚਾ ਰਿਹਾ ਹੈ। ਜੇਕਰ ਪਾਣੀ ਦਿੱਤਾ ਜਾਂਦਾ ਹੈ, ਉਹ ਵੀ ਬਾਹਰ ਆ ਜਾਂਦਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਸ ਦਾ ਸਰੀਰ ਹੁਣ ਪਾਣੀ ਨੂੰ ਵੀ ਹਜ਼ਮ ਕਰਨ ਤੋਂ ਅਸਮਰੱਥ ਹੈ। ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੁੱਪ ਧਾਰੀ ਬੈਠੀ ਹੈ।