Farmer Protest: ਮੋਰਚੇ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਦਿੱਲੀ ਅੰਦੋਲਨ 1 ਦੌਰਾਨ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਓਸ ਵੇਲੇ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਮੁੰਡੇ ਅਸੀਸ਼ ਮਿਸ਼ਰਾ ਟੈਨੀ ਵੱਲੋਂ ਗੱਡੀ ਚਾੜ੍ਹ ਕੇ ਕਿਸਾਨ ਕਤਲ ਕੀਤੇ ਜਾਣ ਦੇ ਇਨਸਾਫ ਲਈ 3 ਅਕਤੂਬਰ ਨੂੰ ਭਾਰਤ ਪੱਧਰੀ 2 ਘੰਟੇ ਦਾ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।
Trending Photos
Farmer Protest: ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਨਿਰੰਤਰ ਜਾਰੀ ਕਿਸਾਨ ਅੰਦੋਲਨ 2 ਨੂੰ ਚਲਦੇ ਅੱਜ 200 ਦਿਨ ਪੂਰੇ ਹੋ ਗਏ। ਇਸ ਮੌਕੇ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਦਿੱਤੇ ਗਏ ਸੱਦੇ ਤੇ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਪਹੁੰਚੇ ਕਿਸਾਨ ਮਜ਼ਦੂਰ ਅਤੇ ਔਰਤਾਂ ਦਾ ਦੋਨਾਂ ਬਾਡਰਾਂ ਤੇ ਲੱਖਾਂ ਦਾ ਇੱਕਠ ਹੋਇਆ।
ਮੋਰਚੇ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਦਿੱਲੀ ਅੰਦੋਲਨ 1 ਦੌਰਾਨ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਓਸ ਵੇਲੇ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਮੁੰਡੇ ਅਸੀਸ਼ ਮਿਸ਼ਰਾ ਟੈਨੀ ਵੱਲੋਂ ਗੱਡੀ ਚਾੜ੍ਹ ਕੇ ਕਿਸਾਨ ਕਤਲ ਕੀਤੇ ਜਾਣ ਦੇ ਇਨਸਾਫ ਲਈ 3 ਅਕਤੂਬਰ ਨੂੰ ਭਾਰਤ ਪੱਧਰੀ 2 ਘੰਟੇ ਦਾ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਉਂਦੇ ਦਿਨਾਂ ਵਿੱਚ ਦੋਵੇਂ ਮੋਰਚੇ ਸਾਂਝੀ ਕਨਵੈਨਸ਼ਨ ਕਰਕੇ, ਇਹਨਾਂ ਚੋਣਾਂ ਦੌਰਾਨ, ਮੋਰਚੇ ਦੀ ਰਣਨੀਤੀ ਬਾਰੇ ਵਿਚਾਰ ਚਰਚਾ ਕਰਕੇ ਅਗਲੇ ਐਲਾਨ ਕੀਤੇ ਜਾਣਗੇ। ਓਹਨਾ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੰਦੋਲਨ ਵਿੱਚ ਮੁਢਲੀਆਂ ਸਹੂਲਤਾਂ ਜਿਵੇ ਸਿਹਤ ਸਹੂਲਤਾਂ, ਬਿਜਲੀ, ਪਾਣੀ, ਸਫ਼ਾਈ ਆਦਿ ਵੀ ਮੁਹਈਆ ਨਹੀਂ ਕਰਵਾ ਰਹੀ ਜਿਸ ਕਾਰਨ ਅੰਦੋਲਨਕਾਰੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸਦੇ ਚਲਦੇ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਅਗਰ ਇਹ ਮਸਲੇ ਹੱਲ ਨਹੀਂ ਕੀਤੇ ਜਾਂਦੇ ਤਾਂ 14 ਸਤੰਬਰ ਨੂੰ ਰਾਜਪੁਰਾ ਦਾ ਗਗਨ ਚੌਕ ਜਾਮ ਕੀਤਾ ਜਾਵੇਗਾ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਪਰ ਸਰਕਾਰ ਨੂੰ ਅਪੀਲ ਕਰਨ ਦੇ ਬਾਵਜੂਦ ਕੰਮ ਨਾ ਹੋਣ ਕਾਰਨ ਅਸੀਂ ਮਜਬੂਰ ਹਾਂ, ਸੋ ਸਰਕਾਰ ਸਮਾਂ ਰਹਿੰਦੇ ਮੁਸ਼ਕਿਲ ਦਾ ਹੱਲ ਕਰੇ।