Farmers Protest: 14 ਦਸੰਬਰ ਨੂੰ ਕਿਸਾਨ ਤੀਜੀ ਵਾਰ ਦਿੱਲੀ ਵੱਲ ਮਾਰਚ ਕਰਨਗੇ। 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਸਾਰੇ ਰਾਜਾਂ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ। ਇਸ ਦਿਨ ਪ੍ਰਧਾਨ ਦੇ ਨਾਂ ਡੀਸੀ ਅਤੇ ਐਸਡੀਐਮ ਨੂੰ ਮੰਗ ਪੱਤਰ ਸੌਂਪੇ ਜਾਣਗੇ।
Trending Photos
Farmers Protest: ਹਰਿਆਣਾ ਅਤੇ ਪੰਜਾਬ ਦੇ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ 'ਤੇ ਕਿਸਾਨਾਂ ਦੇ ਧਰਨੇ ਨੂੰ ਅੱਜ 10 ਮਹੀਨੇ ਹੋ ਗਏ ਹਨ। ਖਨੌਰੀ ਬਾਰਡਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੇ ਪੁਤਲੇ ਫੂਕੇ ਜਾਣਗੇ।
ਦੂਜੇ ਪਾਸੇ 18 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਕਿਸਾਨ ਮੋਰਚਾ ਦੇ ਆਗੂ ਪਹਿਲੀ ਵਾਰ ਪਹੁੰਚ ਰਹੇ ਹਨ। ਇਨ੍ਹਾਂ ਵਿੱਚ ਰਾਕੇਸ਼ ਟਿਕੈਤ ਅਤੇ ਹਰਿੰਦਰ ਸਿੰਘ ਲੱਖੋਵਾਲ ਸਮੇਤ 10 ਆਗੂ ਸ਼ਾਮਲ ਹੋਣਗੇ। ਇਸ ਮੀਟਿੰਗ ਦੌਰਾਨ ਇਸ ਧਰਨੇ ਨੂੰ ਅੱਗੇ ਲਿਜਾਣ ਲਈ ਕੋਈ ਨਵੀਂ ਰਣਨੀਤੀ ਬਣਾਏ ਜਾਣ ਦੀ ਸੰਭਾਵਨਾ ਹੈ।
ਖਨੌਰੀ ਬਾਰਡਰ ਤੇ ਕਿਸਾਨ ਆਗੂ ਡੱਲੇਵਾਲ ਨੂੰ ਮਰਨ ਵਰਤ ਤੇ ਬੈਠਿਆ ਅੱਜ 13 ਦਿਨ ਪੂਰੇ ਹੋ ਚੁੱਕੇ ਹਨ। ਇਸੇ ਵਿਚਕਾਰ ਹੁਣ ਕਿਸਾਨਾਂ ਦੇ ਵੱਲੋਂ ਵੀ ਐਲਾਨ ਕਰ ਦਿੱਤਾ ਗਿਆ। ਕਿ ਜਦੋਂ ਤੱਕ ਕੇਂਦਰ ਸਰਕਾਰ ਦੇ ਵੱਲੋਂ ਉਹਨਾਂ ਦੀਆਂ 12 ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ।
ਵੀਰਵਾਰ ਨੂੰ ਅਮਰੀਕਾ ਤੋਂ ਆਈ ਕੈਂਸਰ ਮਾਹਿਰ ਡਾਕਟਰਾਂ ਅਤੇ ਸਰਕਾਰੀ ਡਾਕਟਰਾਂ ਦੀ ਟੀਮ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਜਾਂਚ ਕੀਤੀ। ਉਨ੍ਹਾਂ ਦੱਸਿਆ ਕਿ ਡੱਲੇਵਾਲ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਗੁਰਦੇ ਨੂੰ ਨੁਕਸਾਨ ਹੋ ਸਕਦਾ ਹੈ। ਇਸ ਸਮੇਂ ਉਸਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੈ।
ਇਹ ਵੀ ਪੜ੍ਹੋ: Sarwan Singh Pandher: ਸਰਵਣ ਸਿੰਘ ਪੰਧੇਰ ਨੇ ਕਲਾਕਾਰਾਂ ਤੇ ਬੁੱਧੀਜੀਵੀਆਂ ਨੂੰ ਸਰਹੱਦ 'ਤੇ ਪੁੱਜਣ ਦੀ ਕੀਤੀ ਅਪੀਲ
ਡਾਕਟਰਾਂ ਨੇ ਕਿਹਾ ਕਿ ਅਸੀਂ 24 ਘੰਟੇ ਉਨ੍ਹਾਂ ਦੀ ਨਿਗਰਾਨੀ ਕਰ ਰਹੇ ਹਾਂ। ਇਸ ਤੋਂ ਪਹਿਲਾਂ ਸਰਕਾਰੀ ਡਾਕਟਰਾਂ ਦੀ ਟੀਮ ਨੇ ਕਿਸਾਨਾਂ ਨੂੰ ਆਪਣੀ ਰਿਪੋਰਟ ਸੌਂਪੀ। ਦੋਵਾਂ ਰਿਪੋਰਟਾਂ ਦੀ ਤੁਲਨਾ ਕੀਤੀ ਗਈ, ਜੋ ਕਿ ਇੱਕੋ ਜਿਹੀਆਂ ਨਿਕਲੀਆਂ। ਇਸ ਦੌਰਾਨ ਅੰਬਾਲਾ ਦੇ ਡੀਸੀ ਨੇ ਸੰਗਰੂਰ ਦੇ ਡੀਸੀ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦਾ ਭਾਰ ਘੱਟ ਗਿਆ ਹੈ।
ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫਰੰਸ ਅਤੇ ਹੋਰ ਮਾਧਿਅਮਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਦਿੱਲੀ ਜਾ ਕੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ ਲਈ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਮੱਦੇਨਜ਼ਰ ਡੱਲੇਵਾਲ ਨੂੰ ਢੁੱਕਵੀਂ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਅਤੇ ਲੋੜੀਂਦੀ ਕਾਰਵਾਈ ਕਰਨ ਦੀ ਬੇਨਤੀ ਕੀਤੀ ਜਾਂਦੀ ਹੈ, ਤਾਂ ਜੋ ਸ਼ੰਭੂ ਬਾਰਡਰ 'ਤੇ ਚੱਲ ਰਹੀ ਆਵਾਜਾਈ 'ਤੇ ਕੋਈ ਮਾੜਾ ਪ੍ਰਭਾਵ ਨਾ ਪਵੇ ਅਤੇ ਅੰਬਾਲਾ 'ਚ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ।