ਕਿਸਾਨ ਆਗੂ ਦਰਸ਼ਨਪਾਲ ਨੇ 26 ਨਵੰਬਰ ਦੇ ਕੂਚ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ
Advertisement

ਕਿਸਾਨ ਆਗੂ ਦਰਸ਼ਨਪਾਲ ਨੇ 26 ਨਵੰਬਰ ਦੇ ਕੂਚ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ

ਸੰਯੁਕਤ ਕਿਸਾਨ ਮੋਰਚਾ ਵੱਲੋਂ ਸਾਰੇ ਕਿਸਾਨਾਂ ਨੂੰ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।  

 

ਕਿਸਾਨ ਆਗੂ ਦਰਸ਼ਨਪਾਲ ਨੇ 26 ਨਵੰਬਰ ਦੇ ਕੂਚ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ

Farmers Protest News: ਕਿਸਾਨਾਂ ਵੱਲੋਂ 26 ਨਵੰਬਰ ਨੂੰ ਰਾਜ ਭਵਨ ਵੱਲ ਮਾਰਚ ਕਰਨ ਦੀ ਅਪੀਲ ਦਿੱਤੀ ਗਈ ਹੈ ਅਤੇ ਇਸ ਦੌਰਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨਪਾਲ ਨੇ 26 ਨਵੰਬਰ ਦੇ ਕੂਚ ਲਈ ਕਿਸਾਨਾਂ ਨੂੰ ਲਾਮਬੰਦ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਇੱਕ ਮੀਟਿੰਗ ਪਾਤੜਾਂ ਵਿਖੇ ਸੂਬਾ ਕਮੇਟੀ ਮੈਂਬਰ ਹਰਭਜਨ ਸਿੰਘ ਬੁੱਟਰ ਜਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਵਿੱਚ ਹੋਈ। 

ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਪਾਤੜਾਂ ਵਿਖੇ ਹੋਈ ਇਸ ਮੀਟਿੰਗ ‘ਚ ਜਥੇਬੰਦੀ ਦੇ ਪ੍ਰਧਾਨ ਦਰਸ਼ਨਪਾਲ ਨੇ ਸ਼ਮੂਲ਼ੀਅਤ ਕਰਕੇ ਕਿਸਾਨਾਂ ਨੂੰ ਪੰਜਾਬ ਵਿੱਚ ਸਯੁੰਕਤ ਕਿਸਾਨ ਮੋਰਚਾ ਵੱਲੋਂ ਅੰਦੋਲਨ ਦੇ ਦੂਜੇ ਗੇੜ੍ਹ ਲਈ ਗਵਰਨਰਾਂ ਰਾਂਹੀ ਰਾਸ਼ਟਰਪਤੀ ਨੂੰ ਮੰਗ ਪੱਤਰ ਦੇਣ ਲਈ ਗਵਰਨਰ ਭਵਨ ਵੱਲ ਕੂਚ ਕਰਨ ਲਈ ਲਾਮਬੰਦ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਸ਼ਨਪਾਲ ਨੇ ਕਿਹਾ ਕਿ ਦੇਸ਼ ਪੱਧਰ 'ਤੇ ਦੁਬਾਰਾ ਵਿਢੇ ਜਾ ਰਹੇ ਕਿਸਾਨੀ ਅੰਦੋਲਨ ਵਿੱਚ ਕਿਸਾਨਾਂ ਦੀਆਂ ਮੰਗਾਂ, ਕਰਜੇ ਤੋਂ ਮੁਕਤੀ, ਕਿਸਾਨਾਂ ਨੂੰ ਪੈਨਸ਼ਨ, ਐਮਐਸਪੀ ਅਤੇ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ, ਲਖੀਮਪੁਰ ਖੀਰੀ ਦੇ ਦੋਸ਼ੀ ਨੂੰ ਵਜਾਰਤ ਕੱਡੇ ਜਾਣੀ ਦੀ ਮੰਗ ਅਤੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਵਾਪਿਸ ਲੈਣ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਸੂਬਿਆਂ ਦੇ ਗਵਰਨਰਾਂ ਨੂੰ ਮੰਗ ਪੱਤਰ ਦੇਣ ਲਈ ਭਾਰੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਗਵਰਨਰ ਭਵਨ ਵੱਲ ਕੂਚ ਕੀਤੇ ਜਾਣ ਦਾ ਫੈਸਲਾ ਕੀਤਾ ਹੈ।  

ਹੋਰ ਪੜ੍ਹੋ: ਜਲਦ ਸੁਣਨ ਨੂੰ ਮਿਲੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾਂ'

ਇਸ ਦੇ ਤਹਿਤ ਦੇਸ਼ ਦੇ ਕਰੀਬ 25 ਸੂਬਿਆਂ ਵਿੱਚ ਕਿਸਾਨਾਂ ਵੱਲੋਂ ਰਾਜ ਭਵਨ ਤੱਕ ਕੂਚ ਕਰਕੇ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਦਿੱਤੇ ਜਾਣਗੇ।  ਇਸ ਤੋਂ ਇਲਾਵਾ ਹਰ ਲੋਕ ਸਭਾ ਮੈਂਬਰ ਨੂੰ ਇੱਕ ਮੰਗ ਪੱਤਰ ਦੇ ਕੇ ਮੰਗ ਕੀਤੀ ਜਾਵੇਗੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਲੋਕ ਸਭਾ ਵਿੱਚ ਉਠਾਉਣ। ਜੇਕਰ ਅਜਿਹਾ ਨਾਂ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਪਿੰਡਾਂ ਵਿੱਚ ਜਾਣ 'ਤੇ ਘਿਰਾਉ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਭਾਰੀ ਗਿਣਤੀ ਵਿੱਚ ਕਿਸਾਨ ਮੰਗ ਪੱਤਰ ਦੇਣ ਲਈ ਰਾਜ ਭਵਨਾਂ ਵੱਲ ਕੂਚ ਕਰਨਗੇ।

ਹੋਰ ਪੜ੍ਹੋ: ਰਾਜਾ ਵੜਿੰਗ ਨੂੰ ਧਮਕੀ ਦੇਣ ਵਾਲੇ ਅੰਮ੍ਰਿਤਪਾਲ ਸਿੰਘ ਮਹਿਰੋਂ 'ਤੇ ਪਰਚਾ ਦਰਜ

(Apart from news related to farmers protest, stay tuned to Zee PHH for more updates)

Trending news