Sunil Jakhar News: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਾਨਫਰੰਸ ਕਰਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਉਤੇ ਖੁਲਾਸੇ ਕੀਤੇ।
Trending Photos
Sunil Jakhar News: ਪੰਜਾਬ ਵਿੱਚ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦੇ ਵਿਰੋਧ ਕਾਰਨ ਹੁਣ ਪਾਰਟੀ ਅੱਗੇ ਆਈ ਹੈ। ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਉਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਕਿਸਾਨਾਂ ਨੂੰ ਭੜਕਾਇਆ ਜਾ ਰਿਹਾ ਹੈ।
ਕਿਸਾਨਾਂ ਨੂੰ ਇੱਕ-ਇੱਕਾ ਪੈਸਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਇਹ ਸੌਖਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿਓ। ਕਿਸਾਨ 23 ਫਸਲਾਂ ਉਪਰ ਘੱਟੋ-ਘੱਟ ਸਮਰਥਨ ਮੁੱਲ ਮੰਗ ਰਹੇ ਹਨ। ਹੁਣ ਕਿਸਾਨਾਂ ਦੇ ਖਾਤੇ ਵਿੱਚ 6 ਹਜ਼ਾਰ ਰੁਪਏ ਪਾਏ ਜਾ ਰਹੇ ਹਨ।
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਬੋਨਸ ਕਿਉਂ ਨਹੀਂ ਦੇ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਨੇ ਝੋਨਾ ਲਗਾਉਣਾ ਹੀ ਹੈ ਤਾਂ ਬਾਕੀ ਫਸਲਾਂ ਉਪਰ ਐਮਐਸਪੀ ਕਿਉਂ ਮੰਗ ਰਹੇ ਹਨ। ਉਨ੍ਹਾਂ ਨੇ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਮਿਲੇ ਹੋਏ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਪ੍ਰਤੀ ਕਾਫੀ ਸੰਜੀਦਾ ਹੈ। ਪਿਛਲੇ ਦਸ ਸਾਲਾਂ ਤੋਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਘੱਟੋ-ਘੱਟ ਸਮਰਥਨ ਮੁੱਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਮੋਹਰਾ ਬਣਾਇਆ ਜਾ ਰਿਹਾ ਹੈ। ਇਸ ਦੌਰਾਨ ਉਹ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ 'ਤੇ ਵੀ ਤਿੱਖੇ ਹਮਲੇ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਇੱਕ ਹਨ। ਛੋਟੇ ਕਿਸਾਨ ਹੜਤਾਲ 'ਤੇ ਬੈਠੇ ਹਨ, ਛੋਟੇ ਤੇ ਦਰਮਿਆਨੇ ਕਿਸਾਨਾਂ ਦੀ ਆਮਦਨ ਵਧਾਉਣ ਦੀ ਲੋੜ ਹੈ। ਪੰਜਾਬ ਦੇ ਲੱਖਾਂ ਕਿਸਾਨਾਂ ਨੂੰ ਕਿਸਾਨ ਸਨਮਾਨ ਨਿਧੀ ਦਾ ਲਾਭ ਮਿਲਿਆ ਹੈ। 15 ਲੱਖ ਕਿਸਾਨਾਂ ਨੂੰ ਕਿਸਾਨ ਸਨਮਾਨ ਤੋਂ ਬਚਾਇਆ ਗਿਆ। 9 ਹਜ਼ਾਰ ਕਰੋੜ ਕਿਸਾਨਾਂ ਤੱਕ ਨਹੀਂ ਪਹੁੰਚ ਸਕਿਆ।
ਕਿਸਾਨ ਪੰਜਾਬ ਸਰਕਾਰ ਤੋਂ ਆਪਣਾ ਹੱਕ ਨਹੀਂ ਮੰਗਦੇ, ਦਾਲ ਵਿੱਚ ਕੁਝ ਨਹੀਂ ਕਾਲਾ ਹੈ। ਰਾਜੇਵਾਲ ਸਾਹਿਬ ਨੇ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਗਾਉਣ ਦਾ ਐਲਾਨ ਨਹੀਂ ਕੀਤਾ। ਰਾਜੇਵਾਲ ਨੇ ਕਿਹਾ ਕਿ ਕਿਸਾਨ ਆਗੂ ਆਪਸ 'ਚ ਵੰਡੇ ਹੋਏ ਹਨ। ਰੋਜ਼ਾਨਾ 69 ਗੱਡੀਆਂ ਰੋਕ ਰਹੇ ਹਨ।
ਜਾਖੜ ਦੇ ਬਿਆਨ ਉਤੇ ਮਨਜੀਤ ਘੁਮਾਣ ਨੇ ਖੜ੍ਹੇ ਕੀਤੇ ਸਵਾਲ
ਅੱਜ ਸੁਨੀਲ ਜਾਖੜ ਦੇ ਬਿਆਨ ਉਤੇ ਕਿਸਾਨ ਜਥੇਬੰਦੀਆਂ ਦੇ ਰਾਸ਼ਟਰੀ ਪ੍ਰਧਾਨ ਮਨਜੀਤ ਘੁਮਾਣਾ ਨੇ ਕਿਹਾ ਕਿ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨ ਦੀ ਗਰੰਟੀ ਮੰਗ ਰਹੇ ਹਨ।
ਸਿਆਸੀ ਪਾਰਟੀਆਂ ਦੇ ਚੁੱਕੇ ਸਵਾਲ ਉਤੇ ਉਨ੍ਹਾਂ ਨੇ ਕਿਹਾ ਕਿ ਸਾਡੇ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਪਰ ਉਨ੍ਹਾਂ ਨੇ ਮੰਗਾਂ ਨਹੀਂ ਮੰਨੀਆਂ। ਇਸ ਕਰਕੇ ਉਨ੍ਹਾਂ ਮਜਬੂਰਨ ਸ਼ੰਭੂ ਬਾਰਡਰਾਂ ਉਤੇ ਕੜਕ ਦੀ ਧੁੱਪ ਵਿੱਚ ਬੈਠਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਇੱਥੇ ਇੱਕ ਲਿੰਕ ਵਿੱਚ