Fatehgarh Sahib: ਜ਼ਿਲ੍ਹਾ ਚੋਣ ਅਫ਼ਸਰ ਤੇ ਡੀਸੀ ਫਤਹਿਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਜਮਹੂਰੀਅਤ ਦੀ ਮਜ਼ਬੂਤੀ ਲਈ ਹਰ ਇਕ ਵੋਟਰ ਵੱਲੋਂ ਆਪਣੀ ਵੋਟ ਦੀ ਵਰਤੋਂ ਕਰਨਾ ਲਾਜ਼ਮੀ ਹੈ। ਸਵੀਪ ਪ੍ਰੋਗਰਾਮ ਤਹਿਤ ਵੋਟ ਪਾਉਣ ਦਾ ਸੁਨੇਹਾ ਘਰ-ਘਰ ਪਹੁੰਚਦਾ ਕਰਨ ਲਈ ਵੱਖ-ਵੱਖ ਫ਼ਲਾਂ ਨੂੰ ਲੋਕਾਂ ਨੂੰ ਵੋਟ ਪਾਉਣ ਦਾ ਸੱਦਾ ਦੇਣ ਦਾ ਸਾਧਨ ਬਣਾਇਆ ਗਿਆ ਹੈ।
Trending Photos
Fatehgarh Sahib News: ਲੋਕ ਸਭਾ ਚੋਣਾਂ ਵਿੱਚ ਲੋਕਾਂ ਨੂੰ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪ੍ਰਸ਼ਾਸਨ ਵਲੋਂ ਨਵੀਂ ਪਹਿਲਕਦਮੀ ਕੀਤੀ ਗਈ ਹੈ। ਪ੍ਰਸ਼ਾਸਨ ਨੇ ਵੱਖ-ਵੱਖ ਫਲਾਂ 'ਤੇ 1ਜੂਨ ਨੂੰ ਲੋਕ ਸਭਾ ਦੀਆਂ ਚੋਣਾਂ ਵਿੱਚ ਵੋਟ ਜ]ਰੂਰ ਪਾਉਣ ਦੇ ਪੋਸਟਰ ਲਗਾਏ ਗਏ ਹਨ। ਪ੍ਰਸ਼ਾਸਨ ਜਾ ਸੋਚਣ ਹੈ ਕਿ ਜੋ ਲੋਕ ਇਹ ਫਲ ਖਰੀਦਣਗੇ ਉਹਨਾਂ ਦੇ ਘਰ ਤੱਕ ਵੋਟ ਪਾਉਣ ਦਾ ਸ਼ੰਦੇਸ਼ ਵੀ ਪਹੁੰਚੇਗਾ। ਜਿਸ ਨਾਲ ਪੰਜਾਬ ਵਿੱਚ ਇਸ ਵਾਰ ਵੋਟਿੰਗ ਪ੍ਰਤੀਸ਼ਤ ਵੱਧੇਗੀ।
ਜ਼ਿਲ੍ਹਾ ਚੋਣ ਅਫ਼ਸਰ ਤੇ ਡੀਸੀ ਫਤਹਿਗੜ੍ਹ ਸਾਹਿਬ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਜਮਹੂਰੀਅਤ ਦੀ ਮਜ਼ਬੂਤੀ ਲਈ ਹਰ ਇਕ ਵੋਟਰ ਵੱਲੋਂ ਆਪਣੀ ਵੋਟ ਦੀ ਵਰਤੋਂ ਕਰਨਾ ਲਾਜ਼ਮੀ ਹੈ। ਸਵੀਪ ਪ੍ਰੋਗਰਾਮ ਤਹਿਤ ਵੋਟ ਪਾਉਣ ਦਾ ਸੁਨੇਹਾ ਘਰ-ਘਰ ਪਹੁੰਚਦਾ ਕਰਨ ਲਈ ਵੱਖ-ਵੱਖ ਫ਼ਲਾਂ ਨੂੰ ਲੋਕਾਂ ਨੂੰ ਵੋਟ ਪਾਉਣ ਦਾ ਸੱਦਾ ਦੇਣ ਦਾ ਸਾਧਨ ਬਣਾਇਆ ਗਿਆ ਹੈ। ਇਸ ਵਿਲੱਖਣ ਉਪਰਾਲੇ ਤਹਿਤ ਨਾਰੀਅਲ, ਖਰਬੂਜੇ ਤੇ ਤਰਬੂਜ਼ਾਂ ਉੱਤੇ ਵੋਟ ਪਾਉਣ ਦਾ ਸੱਦਾ ਦਿੰਦੇ ਸਟਿੱਕਰ ਲਾਏ ਗਏ ਹਨ।
ਉਹਨਾਂ ਕਿਹਾ ਕਿ ਇਸ ਮੁਹਿੰਮ ਦੀ ਸ਼ੁਰੂਆਤ ਤਹਿਤ ਜਾਗਰੂਕਤਾ ਸਟਿੱਕਰ ਲੱਗੇ ਨਾਰੀਅਲ ਗਾਹਕਾਂ ਨੂੰ ਸੌਂਪੇ ਗਏ। ਅਤੇ ਵੋਟ ਪਾਉਣ ਦੀ ਪ੍ਰਕਿਰਿਆ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਗਈ। ਡੀਸੀ ਸੇਰਗਿੱਲ ਨੇ ਕਿਹਾ ਕਿ ਗਰਮੀਆਂ ਸ਼ੁਰੂ ਹੋ ਗਈਆਂ ਹਨ ਅਤੇ ਲੋਕਾਂ ਵੱਲੋਂ ਨਾਰੀਅਲ, ਖਰਬੂਜੇ ਅਤੇ ਤਰਬੂਜ਼ ਵਰਗੇ ਫਲਾਂ ਦੀ ਵਰਤੋਂ ਵਧੇਰੇ ਕੀਤੀ ਜਾਂਦੀ ਹੈ। ਇਸ ਦੇ ਮੱਦੇਨਜ਼ਰ ਹੀ ਇਹਨਾਂ ਉੱਪਰ ਵੋਟ ਪਾਉਣ ਦਾ ਸੱਦਾ ਦਿੰਦੇ ਸਟਿੱਕਰ ਲਾ ਕੇ ਦਿੱਤੇ ਜਾ ਰਹੇ ਹਨ ਤਾਂ ਜੋ ਵੋਟ ਪਾਉਣ ਦਾ ਸੱਦਾ ਘਰ ਘਰ ਪਹੁੰਚ ਸਕੇ।
ਡੀਸੀ ਫਤਹਿਗੜ੍ਹ ਸਾਹਿਬ ਨੇ ਕਿਹਾ ਕਿ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਹਿਤ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ। ਸਵੀਪ ਪ੍ਰੋਗਰਾਮ ਤਹਿਤ ਵੱਖੋ ਵੱਖ ਗਤੀਵਿਧੀਆਂ ਜਾਰੀ ਹਨ। ਸਕੂਲ ਤੇ ਕਾਲਜ ਵਿਦਿਆਰਥੀਆਂ ਰਾਹੀਂ ਉਹਨਾਂ ਦੇ ਮਾਪਿਆਂ ਤੇ ਜਾਣਕਾਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤਾਂਤਰਿਕ ਦੇਸ਼ ਹੈ ਅਤੇ ਲੋਕਤੰਤਰ ਦੀ ਮਜ਼ਬੂਤੀ ਵਾਸਤੇ ਹਰੇਕ ਵੋਟਰ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨਾ ਜ਼ਰੂਰੀ ਹੈ ਕਿਉਂਕਿ ਵੋਟ ਦਾ ਸਹੀ ਇਸਤੇਮਾਲ ਕਰ ਕੇ ਹੀ ਅਸੀਂ ਆਪਣੇ ਦੇਸ਼ ਅਤੇ ਸੂਬੇ ਦੀ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ।