Dhillon Brothers Suicide Case: ਢਿੱਲੋਂ ਭਰਾਵਾਂ ਦੀ ਖੁਦਕੁਸ਼ੀ ਮਾਮਲੇ 'ਚ ਬਰਖ਼ਾਸਤ ਇੰਸਪੈਕਟਰ ਦੇ ਪਿਤਾ ਮੌਤ; ਅੰਤਿਮ ਸੰਸਕਾਰ ਨਾ ਕਰਨ 'ਤੇ ਅੜਿਆ ਪਰਿਵਾਰ
Advertisement

Dhillon Brothers Suicide Case: ਢਿੱਲੋਂ ਭਰਾਵਾਂ ਦੀ ਖੁਦਕੁਸ਼ੀ ਮਾਮਲੇ 'ਚ ਬਰਖ਼ਾਸਤ ਇੰਸਪੈਕਟਰ ਦੇ ਪਿਤਾ ਮੌਤ; ਅੰਤਿਮ ਸੰਸਕਾਰ ਨਾ ਕਰਨ 'ਤੇ ਅੜਿਆ ਪਰਿਵਾਰ

ਪੰਜਾਬ ਦੇ ਦੋਆਬਾ ਖੇਤਰ ਦੇ ਮਸ਼ਹੂਰ ਢਿੱਲੋਂ ਬ੍ਰਦਰਜ਼ ਵੱਲੋਂ ਮੰਗਲਵਾਰ ਸਵੇਰੇ ਖੁਦਕੁਸ਼ੀ ਮਾਮਲੇ 'ਚ ਬਰਖਾਸਤ ਇੰਸਪੈਕਟਰ ਨਵਦੀਪ ਸਿੰਘ ਦੇ ਪਿਤਾ ਦੀ ਮੌਤ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।  ਨਵਦੀਪ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਉਸਦੇ ਖਿਲਾਫ ਕੀਤੀ ਗਈ ਕਾਰਵਾਈ ਕਾਰਨ

Dhillon Brothers Suicide Case: ਢਿੱਲੋਂ ਭਰਾਵਾਂ ਦੀ ਖੁਦਕੁਸ਼ੀ ਮਾਮਲੇ 'ਚ ਬਰਖ਼ਾਸਤ ਇੰਸਪੈਕਟਰ ਦੇ ਪਿਤਾ ਮੌਤ; ਅੰਤਿਮ ਸੰਸਕਾਰ ਨਾ ਕਰਨ 'ਤੇ ਅੜਿਆ ਪਰਿਵਾਰ

Dhillon Brothers Suicide Case: ਪੰਜਾਬ ਦੇ ਦੋਆਬਾ ਖੇਤਰ ਦੇ ਮਸ਼ਹੂਰ ਢਿੱਲੋਂ ਬ੍ਰਦਰਜ਼ ਵੱਲੋਂ ਮੰਗਲਵਾਰ ਸਵੇਰੇ ਖੁਦਕੁਸ਼ੀ ਮਾਮਲੇ 'ਚ ਬਰਖਾਸਤ ਇੰਸਪੈਕਟਰ ਨਵਦੀਪ ਸਿੰਘ ਦੇ ਪਿਤਾ ਦੀ ਮੌਤ ਤੋਂ ਬਾਅਦ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।  ਨਵਦੀਪ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਉਸਦੇ ਖਿਲਾਫ ਕੀਤੀ ਗਈ ਕਾਰਵਾਈ ਕਾਰਨ ਉਸਦਾ ਪਿਤਾ ਡਿਪਰੈਸ਼ਨ ਵਿੱਚ ਸੀ, ਜਿਸ ਕਾਰਨ ਅੱਜ ਉਨ੍ਹਾਂ ਮੌਤ ਹੋ ਗਈ। ਨਵਦੀਪ ਸਿੰਘ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਬਿਨਾਂ ਜਾਂਚ ਕੀਤੇ ਉਨ੍ਹਾਂ ਦੇ ਖ਼ਿਲਾਫ਼ ਝੂਠੇ ਕੇਸ ਦਰਜ ਕੀਤੇ ਹਨ। ਉਨ੍ਹਾਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਵੇ। ਇਸ ਤੋਂ ਬਾਅਦ ਹੀ ਉਹ ਆਪਣੇ ਪਿਤਾ ਦਾ ਅੰਤਿਮ ਸੰਸਕਾਰ ਕਰਨਗੇ।

ਦੱਸ ਦੇਈਏ ਕਿ ਪਿਛਲੇ ਸਾਲ ਅਗਸਤ ਮਹੀਨੇ ਕਪੂਰਥਲਾ ਦੇ ਗੋਇੰਦਵਾਲ ਪੁਲ ਤੋਂ ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਵੱਲੋਂ ਦਰਿਆ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਘਟਨਾ ਵਾਪਰੀ ਸੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਦੋਸ਼ਾਂ ਤੋਂ ਬਾਅਦ ਇੰਸਪੈਕਟਰ ਨਵਦੀਪ ਸਿੰਘ, ਏਐਸਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ। ਪੁਲਿਸ ਵਿਭਾਗ ਨੇ ਇੰਸਪੈਕਟਰ ਨਵਦੀਪ ਸਿੰਘ ਨੂੰ ਵੀ ਬਰਖਾਸਤ ਕਰ ਦਿੱਤਾ ਸੀ।

ਨਵਦੀਪ ਸਿੰਘ ਦੇ ਪਿਤਾ ਹਰਨੇਕ ਸਿੰਘ ਦੀ ਮੰਗਲਵਾਰ ਸਵੇਰੇ ਕਪੂਰਥਲਾ ਵਿਖੇ ਮੌਤ ਹੋ ਗਈ। ਇਸ ਤੋਂ ਬਾਅਦ ਨਵਦੀਪ ਸਿੰਘ ਨੇ ਢਿੱਲੋਂ ਬ੍ਰਦਰਜ਼ ਮਾਮਲੇ 'ਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨੂੰ ਬੇਬੁਨਿਆਦ ਦੱਸਦਿਆਂ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਵਾਲੀ ਪੁਲਿਸ ਸੁਰੱਖਿਅਤ ਨਹੀਂ ਹੈ ਤਾਂ ਆਮ ਲੋਕ ਕੀ ਸੁਰੱਖਿਅਤ ਹੋਣਗੇ?

ਉਨ੍ਹਾਂ ਦੱਸਿਆ ਕਿ ਢਿੱਲੋਂ ਬ੍ਰਦਰਜ਼ ਮਾਮਲੇ ਵਿੱਚ ਥਾਣਾ ਤਲਵੰਡੀ ਦੇ ਤਤਕਾਲੀ ਐਸਐਚਓ ਚੌਧਰੀ ਜਸਪਾਲ ਸਿੰਘ ਅਤੇ ਜਾਂਚ ਅਧਿਕਾਰੀ ਨੇ ਬਿਨਾਂ ਜਾਂਚ ਕੀਤੇ ਕੇਸ ਦਰਜ ਕਰ ਲਿਆ। ਪੁਲਿਸ ਪ੍ਰਸ਼ਾਸਨ ਨੇ ਢਿੱਲੋਂ ਬ੍ਰਦਰਜ਼ ਦੇ ਪਰਿਵਾਰਕ ਮੈਂਬਰਾਂ ਦੇ ਦਬਾਅ ਹੇਠ ਆ ਕੇ ਉਨ੍ਹਾਂ ਨੂੰ ਬਰਖਾਸਤ ਕਰ ਦਿੱਤਾ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ ਖੁਦ ਨੂੰ ਇਨਸਾਫ਼ ਦਿਵਾਉਣ ਲਈ ਕਈ ਵਾਰ ਡੀਜੀਪੀ ਪੰਜਾਬ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਦੇ ਚੁੱਕੇ ਹਨ। ਪਰ 8 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਉਸ ਨੂੰ ਇਨਸਾਫ ਨਹੀਂ ਮਿਲਿਆ। ਉਸ ਨੇ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਉਸ ਵਿਰੁੱਧ ਕੀਤੀ ਗਈ ਬਰਖਾਸਤਗੀ ਦੀ ਕਾਰਵਾਈ ਕਾਰਨ ਉਸ ਦਾ ਪਿਤਾ ਡਿਪਰੈਸ਼ਨ ਵਿੱਚ ਸੀ ਅਤੇ ਇਸੇ ਡਿਪਰੈਸ਼ਨ ਕਾਰਨ ਅੱਜ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ।

ਨਵਦੀਪ ਸਿੰਘ ਨੇ ਆਪਣੇ ਪਿਤਾ ਦੀ ਮੌਤ ਲਈ ਬਿਨਾਂ ਜਾਂਚ ਤੋਂ ਕਾਰਵਾਈ ਕਰਨ ਵਾਲੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਵਿੱਚ ਆਪਣੀ 23 ਸਾਲਾਂ ਦੀ ਸੇਵਾ ਦੌਰਾਨ ਉਨ੍ਹਾਂ ਨੇ ਕਈ ਅਪਰਾਧਿਕ ਅਨਸਰਾਂ ਵਿਰੁੱਧ ਕਾਰਵਾਈ ਕੀਤੀ ਹੈ ਅਤੇ ਕਈ ਸਨਮਾਨਾਂ ਦੇ ਮੈਡਲ ਪ੍ਰਾਪਤ ਕੀਤੇ ਹਨ। ਢਿੱਲੋਂ ਬ੍ਰਦਰਜ਼ ਕੇਸ ਵਿੱਚ ਕੁਝ ਪੁਲਿਸ ਅਧਿਕਾਰੀਆਂ ਨੇ ਰੰਜਿਸ਼ ਕਾਰਨ ਬਿਨਾਂ ਜਾਂਚ ਕੀਤੇ ਹੀ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਉਨ੍ਹਾਂ ਇਹ ਵੀ ਕਿਹਾ ਕਿ ਕੇਸ ਦਰਜ ਕੀਤੇ ਗਏ ਦੋ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਜਦਕਿ ਸਿਰਫ਼ ਉਨ੍ਹਾਂ ਨੂੰ ਹੀ ਬਰਖ਼ਾਸਤ ਕੀਤਾ ਗਿਆ ਸੀ।

ਬਰਖਾਸਤ ਇੰਸਪੈਕਟਰ ਨਵਦੀਪ ਸਿੰਘ ਨੇ ਇਹ ਵੀ ਕਿਹਾ ਕਿ ਮੰਗਲਵਾਰ ਦੁਪਹਿਰ ਨੂੰ ਉਹ ਅਤੇ ਉਸਦੇ ਪਰਿਵਾਰਕ ਮੈਂਬਰ ਆਪਣੀਆਂ ਮੰਗਾਂ ਨੂੰ ਲੈ ਕੇ ਐਸਐਸਪੀ ਦਫ਼ਤਰ ਦੇ ਬਾਹਰ ਧਰਨਾ ਦੇਣਗੇ। ਜਦੋਂ ਤੱਕ ਉਸ ਦੇ ਕੇਸ ਨਾਲ ਸਬੰਧਤ ਪੁਲਿਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਉਹ ਆਪਣੇ ਪਿਤਾ ਦਾ ਅੰਤਿਮ ਸਸਕਾਰ ਨਹੀਂ ਕਰਨਗੇ।

ਇਹ ਵੀ ਪੜ੍ਹੋ : Punjab Bjp Candidate List 2024: ਬੀਜੇਪੀ ਵੱਲੋਂ ਲੋਕ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਬਠਿੰਡਾ ਤੋਂ ਪਰਮਪਾਲ ਕੌਰ ਨੂੰ ਦਿੱਤੀ ਟਿਕਟ

Trending news