Fazilka Murder: ਫਾਜ਼ਿਲਕਾ 'ਚ ਵਿਅਕਤੀ ਦੇ ਕਤਲ ਤੋਂ ਬਾਅਦ ਪ੍ਰੇਮੀ ਨੇ ਕਿਹਾ ਹੈਲੋ! ਤੇਰੇ ਪਤੀ ਦਾ ਕੰਮ 'ਤਮਾਮ'
Advertisement
Article Detail0/zeephh/zeephh2420065

Fazilka Murder: ਫਾਜ਼ਿਲਕਾ 'ਚ ਵਿਅਕਤੀ ਦੇ ਕਤਲ ਤੋਂ ਬਾਅਦ ਪ੍ਰੇਮੀ ਨੇ ਕਿਹਾ ਹੈਲੋ! ਤੇਰੇ ਪਤੀ ਦਾ ਕੰਮ 'ਤਮਾਮ'

Fazilka Murder: ਫਾਜ਼ਿਲਕਾ 'ਚ ਵਿਅਕਤੀ ਦੇ ਕਤਲ ਤੋਂ ਬਾਅਦ ਪ੍ਰੇਮੀ ਨੇ ਕਿਹਾ ਹੈਲੋ! ਤੇਰੇ ਪਤੀ ਦਾ ਕੰਮ ਪੂਰਾ ਹੋ ਗਿਆ ਹੈ, ਮ੍ਰਿਤਕ ਦੇ ਪ੍ਰੇਮੀ ਤੇ ਪਤਨੀ ਖਿਲਾਫ਼ ਕਤਲ ਦਾ ਮਾਮਲਾ ਦਰਜ, ਸ਼ਰਾਬ 'ਚ ਜ਼ਹਿਰ ਮਿਲਾ ਕੇ ਮਾਰਿਆ  ਗਿਆ ਹੈ।

 

Fazilka Murder: ਫਾਜ਼ਿਲਕਾ 'ਚ ਵਿਅਕਤੀ ਦੇ ਕਤਲ ਤੋਂ ਬਾਅਦ ਪ੍ਰੇਮੀ ਨੇ ਕਿਹਾ ਹੈਲੋ! ਤੇਰੇ ਪਤੀ ਦਾ ਕੰਮ 'ਤਮਾਮ'

Fazilka Murder/ਸੁਨੀਲ ਨਾਗਪਾਲ: ਫਾਜ਼ਿਲਕਾ ਦੇ ਪਿੰਡ ਮੁਹਾਰ ਸੋਨਾ 'ਚ ਇਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ ਹੈ। ਇਸ ਤੋਂ ਬਾਅਦ ਕਾਰਵਾਈ ਕਰਦੇ ਹੋਏ ਪੁਲਿਸ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਔਰਤ ਦੇ ਪਤੀ ਦਾ ਕਤਲ ਵਿਅਕਤੀ ਵੱਲੋਂ ਸ਼ਰਾਬ ਵਿੱਚ ਜ਼ਹਿਰੀਲਾ ਪਦਾਰਥ ਮਿਲਾਤੋਂ ਕੀਤਾ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਉਕਤ ਔਰਤ ਦੇ ਪਤੀ ਦਾ ਕਤਲ ਚਾਰ ਦਿਨ ਪਹਿਲਾਂ ਹੋਇਆ ਸੀ ਪਰ ਉਸ ਦੀ ਮੌਤ ਨਸ਼ੇ ਕਾਰਨ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਚਾਰ ਦਿਨ ਪਹਿਲਾਂ ਖੇਤ 'ਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ ਅਤੇ ਇਸ ਨੂੰ ਨਸ਼ੇ ਕਾਰਨ ਹੋਈ ਮੌਤ ਮੰਨ ਕੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਸੀ।

ਪਰ ਜਦੋਂ ਪਰਿਵਾਰ ਵਾਲਿਆਂ ਨੂੰ ਸ਼ੱਕ ਹੋਇਆ ਤਾਂ ਮ੍ਰਿਤਕ ਦੀ ਪਤਨੀ ਨੂੰ ਉਕਤ ਵਿਅਕਤੀ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਉਣ ਲਈ ਕਿਹਾ ਗਿਆ, ਜਿਸ ਤੋਂ ਬਾਅਦ ਪਤਾ ਲੱਗਾ ਕਿ ਉਸ ਦੇ ਉਕਤ ਵਿਅਕਤੀ ਨਾਲ ਨਾਜਾਇਜ਼ ਸਬੰਧ ਹਨ ਅਤੇ ਇਸਨੇ ਹੀ ਆਪਣੇ ਪਤੀ ਦਾ ਕਤਲ ਕਰਵਾਇਆ ਸੀ।

ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਪਤਾ ਲੱਗਾ ਹੈ ਕਿ ਮ੍ਰਿਤਕ ਗੁਰਦੀਪ ਸਿੰਘ ਦੇ ਭਰਾ ਮਲਕੀਤ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਦੋ ਵਿਅਕਤੀਆਂ ਦੇ ਖ਼ਿਲਾਫ਼ ਆਈ.ਪੀ.ਸੀ ਦੀ ਧਾਰਾ 302 ਅਤੇ 120ਬੀ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: Punjab News: “ਮਿਸ਼ਨ ਨਿਸਚੈ” ਤਹਿਤ ਕਰਵਾਈ ਗਈ ਸਾਈਕਲਿੰਗ ਮੈਰਾਥਨ, ਜੇਤੂਆਂ ਨੂੰ ਨਕਦ ਇਨਾਮ ਦੇ ਕੇ ਕੀਤਾ ਸਨਮਾਨਿਤ
 

ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਪਿੰਡ ਮੁਹਾਰ ਸੋਨਾ ਦੇ ਸੁਖਵਿੰਦਰ ਸਿੰਘ ਉਰਫ਼ ਸੋਨਾ ਦੇ ਮ੍ਰਿਤਕ ਦੇ ਭਰਾ ਗੁਰਦੀਪ ਸਿੰਘ ਦੀ ਪਤਨੀ ਸ਼ਿਮਲਾ ਰਾਣੀ ਨਾਲ ਨਾਜਾਇਜ਼ ਸਬੰਧ ਸਨ ਫਿਲਹਾਲ ਪੁਲਿਸ ਨੇ ਇਸ ਮਾਮਲੇ 'ਚ ਕਾਰਵਾਈ ਕਰਦੇ ਹੋਏ ਸੁਖਵਿੰਦਰ ਸਿੰਘ ਉਰਫ਼ ਸੋਨਾ ਅਤੇ ਮ੍ਰਿਤਕ ਦੀ ਪਤਨੀ ਸ਼ਿਮਲਾ ਰਾਣੀ ਦੇ ਖ਼ਿਲਾਫ਼ 120ਬੀ ਆਈਪੀਸੀ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਦੱਸਿਆ ਕਿ ਉਕਤ ਦੋਸ਼ੀ ਨੇ ਸ਼ਰਾਬ ਵਿੱਚ ਜ਼ਹਿਰੀਲਾ ਪਦਾਰਥ ਮਿਲਾ ਕੇ ਗੁਰਦੀਪ ਸਿੰਘ ਦਾ ਕਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ: OCA President: ਰਣਧੀਰ ਸਿੰਘ ਭਾਰਤ ਤੋਂ ਚੁਣੇ ਜਾਣਗੇ ਪਹਿਲੇ OCA ਪ੍ਰਧਾਨ 
 

Trending news