Fazilka News: ਇੱਕ ਤੇਜ਼ ਰਫ਼ਤਾਰ ਟਰਾਲੀ ਨੇ ਤਿੰਨ ਸਬਜ਼ੀ ਵਿਕਰੇਤਾਵਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ।
Trending Photos
Fazilka News: ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ 'ਤੇ ਪਿੰਡ ਬਹਿਕ ਖਾਸ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਟਰਾਲੀ ਨੇ ਤਿੰਨ ਸਬਜ਼ੀ ਵਿਕਰੇਤਾਵਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਗੰਭੀਰ ਜ਼ਖਮੀ ਹੋ ਗਏ।
ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਇੱਕ ਛੋਟੀ ਬੱਚੀ ਦਾ ਪਿਤਾ ਸੀ। ਜ਼ਖਮੀਆਂ ਵਿੱਚੋਂ ਰਾਮੂ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ, ਜਿਸਦੀ ਹਾਲਤ ਨਾਜ਼ੁਕ ਹੋਣ ਕਾਰਨ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਤੀਜੇ ਜ਼ਖਮੀ, ਸੰਦੀਪ ਕੁਮਾਰ, ਨੂੰ ਮੋਢੇ ਦੀ ਹੱਡੀ ਟੁੱਟਣ ਕਾਰਨ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਘਟਨਾ ਦਾ ਸ਼ਿਕਾਰ ਹੋਏ ਸੰਦੀਪ ਕੁਮਾਰ ਨੇ ਦੱਸਿਆ ਕਿ ਉਹ ਤਿੰਨੋਂ ਆਪਣੀ ਜੁਗਾੜੂ ਗੱਡੀ ਵਿੱਚ ਸਬਜ਼ੀ ਵੇਚ ਕੇ ਪਿੰਡ ਤੋਂ ਵਾਪਸ ਆ ਰਹੇ ਸਨ। ਰਸਤੇ ਵਿੱਚ ਉਸਦੀ ਗੱਡੀ ਦਾ ਇੰਜਣ ਬੈਲਟ ਟੁੱਟ ਗਿਆ। ਜਦੋਂ ਉਹ ਸੜਕ ਕਿਨਾਰੇ ਆਪਣੀ ਗੱਡੀ ਖੜ੍ਹੀ ਕਰਨ ਤੋਂ ਬਾਅਦ ਬੈਲਟ ਦੀ ਮੁਰੰਮਤ ਕਰ ਰਿਹਾ ਸੀ, ਤਾਂ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਟਰਾਲੀ ਨੇ ਉਸਨੂੰ ਟੱਕਰ ਮਾਰ ਦਿੱਤੀ।
ਮ੍ਰਿਤਕ ਦੇ ਪਿਤਾ ਜਰਨੈਲ ਸਿੰਘ ਅਤੇ ਸਥਾਨਕ ਸਬਜ਼ੀ ਵਪਾਰੀ ਰਾਜਕੁਮਾਰ ਨੇ ਪੁਲਿਸ ਤੋਂ ਫਰਾਰ ਡਰਾਈਵਰ ਨੂੰ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਘਟਨਾ ਵਿੱਚ ਇੱਕ ਪਰਿਵਾਰ ਦਾ ਦੀਵਾ ਬੁਝ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਫਰਾਰ ਡਰਾਈਵਰ ਦੀ ਭਾਲ ਜਾਰੀ ਹੈ।
ਕਪੂਰਥਲਾ ਵਿੱਚ ਬਜ਼ੁਰਗ ਦੀ ਹਾਦਸੇ ਵਿੱਚ ਮੌਤ
ਕਪੂਰਥਲਾ 'ਚ ਇਕ 60 ਸਾਲਾ ਵਿਅਕਤੀ ਨੂੰ ਕਾਰ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਹ ਘਟਨਾ ਨਕੋਦਰ ਰੋਡ 'ਤੇ ਪਿੰਡ ਤਲਵੰਡੀ ਮਹਿਮਾ ਨੇੜੇ ਵਾਪਰੀ। ਮ੍ਰਿਤਕ ਦੀ ਪਛਾਣ ਸੱਤੂ ਸ਼ਰਮਾ ਵਜੋਂ ਹੋਈ ਹੈ।
ਘਟਨਾ ਦੀ ਜਾਣਕਾਰੀ ਪਿੰਡ ਦੇ ਸਾਬਕਾ ਸਰਪੰਚ ਬਲਕਾਰ ਸਿੰਘ ਨੇ ਦਿੱਤੀ, ਜੋ ਬਾਈਕ 'ਤੇ ਘਰ ਪਰਤ ਰਹੇ ਸਨ। ਉਸ ਨੇ ਸੱਤੂ ਸ਼ਰਮਾ ਨੂੰ ਸੜਕ ਕਿਨਾਰੇ ਤੜਫਦਾ ਦੇਖਿਆ ਅਤੇ ਤੁਰੰਤ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਉਸ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਪਹੁੰਚਾਇਆ। ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਅੰਮ੍ਰਿਤਸਰ ਦੇ ਹਸਪਤਾਲ ਵਿੱਚ ਤਿੰਨ ਦਿਨ ਚੱਲੇ ਇਲਾਜ ਦੌਰਾਨ ਸੱਤੂ ਸ਼ਰਮਾ ਦੀ ਮੌਤ ਹੋ ਗਈ। ਸਾਬਕਾ ਸਰਪੰਚ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਦਰ ਪੁਲੀਸ ਨੇ ਡਰਾਈਵਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।