ਫ਼ਿਰੋਜ਼ਪੁਰ ਪੁਲਿਸ ਨੇ ਅਫ਼ੀਮ ਦੀ ਤਸਕਰੀ 'ਤੇ ਲਗਾਤਾਰ ਕਾਰਵਾਈ ਕਰਦਿਆਂ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
Trending Photos
Ferozepur News: ਫਿਰੋਜ਼ਪੁਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਭਾਰੀ ਮਾਤਰਾ ਵਿੱਚ ਅਫੀਮ ਬਰਾਮਦ ਕੀਤੀ ਗਈ ਹੈ।
ਫਿਰੋਜ਼ਪੁਰ ਪੁਲਿਸ ਦੀ ਸੀਆਈਏ ਸਟਾਫ ਟੀਮ ਨੇ ਦੋ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਤੋਂ 23 ਕਿਲੋ 177 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ਾ ਤਸਕਰ ਇੱਕ ਕ੍ਰੇਟਾ ਕਾਰ ਵਿੱਚ ਅਫੀਮ ਪਹੁੰਚਾਉਣ ਜਾ ਰਹੇ ਸਨ ਜਦੋਂ ਪੁਲਿਸ ਨੇ ਦੋਵਾਂ ਨੂੰ ਫੜ ਲਿਆ ਅਤੇ ਅਫੀਮ ਜ਼ਬਤ ਕਰ ਲਈ। ਅਜੇ ਤੱਕ ਪੂਰੀ ਜਾਣਕਾਰੀ ਨਹੀਂ ਮਿਲੀ ਹੈ।