Ferozepur News: ਹਸਪਤਾਲ 'ਚ ਵੈਂਟੀਲੈਟਰ ਨਾ ਹੋਣ ਕਾਰਨ ਡਿਲਵਰੀ ਦੌਰਾਨ ਮਹਿਲਾ ਦੀ ਹੋਈ ਮੌਤ
Advertisement
Article Detail0/zeephh/zeephh1872281

Ferozepur News: ਹਸਪਤਾਲ 'ਚ ਵੈਂਟੀਲੈਟਰ ਨਾ ਹੋਣ ਕਾਰਨ ਡਿਲਵਰੀ ਦੌਰਾਨ ਮਹਿਲਾ ਦੀ ਹੋਈ ਮੌਤ

Ferozepur Hospital Negligence News: ਹਸਪਤਾਲ ਦੀ ਡਾਕਟਰ ਸ਼ਵੇਤਾ ਅਗਰਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਪਰਿਵਾਰ ਵੱਲੋਂ ਲਗਾਏ ਗਏ ਆਰੋਪਾਂ ਨੂੰ ਝੂਠਾ ਦੱਸਿਆ।

Ferozepur News: ਹਸਪਤਾਲ 'ਚ ਵੈਂਟੀਲੈਟਰ ਨਾ ਹੋਣ ਕਾਰਨ ਡਿਲਵਰੀ ਦੌਰਾਨ ਮਹਿਲਾ ਦੀ ਹੋਈ ਮੌਤ

Ferozepur Hospital Negligence News: ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਇੱਕ ਨਿਜੀ ਹਸਪਤਾਲ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਡਿਲਵਰੀ ਦੌਰਾਨ ਇੱਕ ਮਹਿਲਾ ਦੀ ਮੌਤ ਹੋ ਗਈ। ਇਸ ਦੌਰਾਨ ਜਾਣਕਾਰੀ ਦਿੰਦਿਆਂ ਮ੍ਰਿਤਕ ਮਹਿਲਾ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਗੁਰਪ੍ਰੀਤ ਕੌਰ ਨੂੰ ਬੱਚਾ ਹੋਣ ਵਾਲਾ ਸੀ ਅਤੇ ਉਸਨੂੰ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਮਹਿਲਾ ਨੂੰ ਫਰੀਦਕੋਟ ਲਈ ਰੈਫਰ ਕਰ ਦਿੱਤਾ ਗਿਆ। 

ਹਾਲਾਂਕਿ ਫਰੀਦਕੋਟ ਦੂਰ ਸੀ ਅਤੇ ਇਸ ਕਰਕੇ ਉਹ ਮਹਿਲਾ ਨੂੰ ਡਿਲਵਰੀ ਲਈ ਫਿਰੋਜ਼ਪੁਰ ਦੇ ਨਿਜੀ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਵੱਲੋਂ ਉਸਦੀ ਡਿਲਵਰੀ ਕਰਾਈ ਗਈ। ਡਿਲਵਰੀ ਦੇ ਕੁੱਝ ਟਾਈਮ ਬਾਅਦ ਹੀ ਉਸਦੀ ਹਾਲਤ ਵਿਗੜ ਗਈ ਅਤੇ ਉਸਨੂੰ ਸਾਹ ਦੀ ਦਿੱਕਤ ਆ ਗਈ। ਜਦੋਂ ਪਰਿਵਾਰਿਕ ਮੈਬਰਾਂ ਨੇ ਡਾਕਟਰਾਂ ਨੂੰ ਕਿਹਾ ਕਿ ਲੜਕੀ ਨੂੰ ਵੈਂਟੀਲੈਟਰ 'ਤੇ ਲਗਾਇਆ ਜਾਵੇ ਤਾਂ ਹਸਪਤਾਲ ਕੋਲ ਵੈਂਟੀਲੈਟਰ ਹੀ ਮੌਜੂਦ ਨਹੀਂ ਸੀ। 

ਇਸ ਦੌਰਾਨ ਉਸਦੀ ਮੌਤ ਹੋ ਗਈ ਤੇ ਪਰਿਵਾਰ ਨੇ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ ਲਗਾਏ ਕਿ ਲੜਕੀ ਦੀ ਮੌਤ ਹਸਪਤਾਲ ਦੀ ਲਾਪਰਵਾਹੀ ਦੇ ਕਾਰਨ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਹਸਪਤਾਲ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ।

ਦੱਸ ਦਈਏ ਕਿ ਮਹਿਲਾ ਲਾਜਰ ਨਾਮ ਦੇ ਵਿਅਕਤੀ ਦੀ ਪਤਨੀ ਸੀ ਅਤੇ ਉਸਦੀ ਕਰੀਬ 25 ਸਾਲ ਦੱਸੀ ਜਾ ਰਹੀ ਹੈ। ਉਹ ਫਿਰੋਜ਼ਪੁਰ ਦੇ ਪਿੰਡ ਧਰਮਪੁਰਾ ਮੱਲਾਵਾਲਾ ਦੀ ਰਹਿਣ ਵਾਲੀ ਸੀ। 

ਪਰਿਵਾਰ ਵੱਲੋਂ ਲਗਾਏ ਆਰੋਪਾਂ ਨੂੰ ਲੈਕੇ ਹਸਪਤਾਲ ਦੀ ਡਾਕਟਰ ਸ਼ਵੇਤਾ ਅਗਰਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਪਰਿਵਾਰ ਵੱਲੋਂ ਲਗਾਏ ਗਏ ਆਰੋਪਾਂ ਨੂੰ ਝੂਠਾ ਦੱਸਦਿਆਂ ਕਿਹਾ ਕਿ ਮਰੀਜ਼ ਦੀ ਹਾਲਤ ਪਹਿਲਾਂ ਹੀ ਖਰਾਬ ਸੀ ਅਤੇ ਇਸ ਲਈ ਸਿਵਲ ਹਸਪਤਾਲ ਵੱਲੋਂ ਮਰੀਜ਼ ਨੂੰ ਰੈਫਰ ਕਰ ਦਿੱਤਾ ਗਿਆ ਸੀ ਪਰ ਫਿਰ ਵੀ ਮਰੀਜ਼ ਉਨ੍ਹਾਂ ਕੋਲ ਪਹੁੰਚਣ ਤੇ ਉਨ੍ਹਾਂ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਅਤੇ ਡਿਲਵਰੀ ਟਾਇਮ 'ਤੇ ਕਰਾ ਦਿੱਤੀ। 

ਉਨ੍ਹਾਂ ਕਿਹਾ ਕਿ ਜੱਚੇ-ਬੱਚੇ  ਨੂੰ ਇਨਫੈਕਸ਼ਨ ਸੀ ਅਤੇ ਇਸ ਲਈ ਜਨਮ ਤੋਂ ਬਾਅਦ ਬੱਚੇ ਨੂੰ ਮਸ਼ੀਨ ਵਿੱਚ ਰਖਵਾਇਆ ਗਿਆ ਹੈ ਅਤੇ ਜੋ ਆਰੋਪ ਉਨ੍ਹਾਂ 'ਤੇ ਪਰਿਵਾਰ ਵੱਲੋਂ ਲਗਾਏ ਜਾ ਰਹੇ ਹਨ, ਉਹ ਸਭ ਝੂਠੇ ਹਨ।

ਇਹ ਵੀ ਪੜ੍ਹੋ: Punjab News: 'ਪੁਲਿਸ ਮੁਲਾਜ਼ਮਾਂ' ਕੋਲ ਮਿਲਿਆ 2 ਪੈਕਟ ਹੈਰੋਇਨ? ਬੀਐਸਐਫ ਵੱਲੋਂ ਪੁੱਛਗਿੱਛ ਜਾਰੀ 

 

Trending news