Ferozepur Train Bomb Threat: ਪੰਜਾਬ 'ਚ ਟਰੇਨ 'ਚ ਬੰਬ ਹੋਣ ਦੀ ਸੂਚਨਾ! ਫ਼ਿਰੋਜ਼ਪੁਰ 'ਚ ਜੰਮੂ-ਅਹਿਮਦਾਬਾਦ ਐਕਸਪ੍ਰੈਸ ਰੋਕੀ। ਬੰਬ ਹੋਣ ਅਫਵਾਹ ਦੇ ਕਾਰਨ ਅਚਾਨਕ ਚੈਕਿੰਗ ਤੇਜ ਹੋਈ।
Trending Photos
Train Bomb Threat/ਰਾਜੇਸ਼ ਕਟਾਰੀਆ: ਪੰਜਾਬ ਦੇ ਫ਼ਿਰੋਜ਼ਪੁਰ 'ਚ ਮੰਗਲਵਾਰ ਸਵੇਰੇ ਬੰਬ ਹੋਣ (Train Bomb Threat) ਦੀ ਸੂਚਨਾ ਤੋਂ ਬਾਅਦ ਜੰਮੂ ਤਵੀ ਤੋਂ ਅਹਿਮਦਾਬਾਦ ਜਾ ਰਹੀ ਐਕਸਪ੍ਰੈੱਸ ਟਰੇਨ ਨੂੰ ਰੋਕ ਦਿੱਤਾ ਗਿਆ ਹੈ। ਕਾਸੁਬੇਗੂ ਰੇਲਵੇ ਸਟੇਸ਼ਨ 'ਤੇ ਟਰੇਨ ਦੀ ਤਲਾਸ਼ੀ ਲਈ ਜਾ ਰਹੀ ਹੈ। ਟਰੇਨ 'ਚ ਸਵਾਰ ਸਾਰੇ ਯਾਤਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਰੇਲਵੇ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ।
ਰੇਲਵੇ ਅਧਿਕਾਰੀਆਂ ਅਨੁਸਾਰ ਟਰੇਨ ਬੰਬ ਦੀ ਸੂਚਨਾ (Train Bomb Threat) ਉਸ ਸਮੇਂ ਮਿਲੀ ਜਦੋਂ ਰੇਲਗੱਡੀ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ ਬਠਿੰਡਾ ਸੈਕਸ਼ਨ 'ਤੇ ਫ਼ਰੀਦਕੋਟ ਰੇਲਵੇ ਸਟੇਸ਼ਨ ਵੱਲ ਰਵਾਨਾ ਹੋਈ। ਤੁਰੰਤ ਟਰੇਨ ਨੂੰ ਕਾਸੁਬੇਗੂ ਰੇਲਵੇ ਸਟੇਸ਼ਨ 'ਤੇ ਰੋਕ ਦਿੱਤਾ ਗਿਆ। ਮੌਕੇ 'ਤੇ ਸੁਰੱਖਿਆ ਅਧਿਕਾਰੀ, ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Wayanad landslide: ਵਾਇਨਾਡ 'ਚ ਜ਼ਮੀਨ ਖਿਸਕਣ ਕਾਰਨ 12 ਲੋਕਾਂ ਦੀ ਮੌਤ, ਸੈਂਕੜੇ ਦੱਬੇ ਹੋਣ ਦਾ ਖਦਸ਼ਾ
ਦਰਅਸਲ ਬੰਬ ਹੋਣ ਅਫਵਾਹ (Train Bomb Threat) ਦੇ ਕਾਰਨ ਅਚਾਨਕ ਚੈਕਿੰਗ ਤੇਜ ਹੋਈ। ਮੌਕੇ ਉੱਤੇ ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਹਾਜ਼ਰ ਹਨ। ਰੇਲਵੇ ਅਧਿਕਾਰੀਆਂ ਅਨੁਸਾਰ ਟਰੇਨ ਬੰਬ ਦੀ ਸੂਚਨਾ ਉਸ ਸਮੇਂ ਮਿਲੀ ਜਦੋਂ ਟਰੇਨ ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਤੋਂ ਫ਼ਿਰੋਜ਼ਪੁਰ-ਬਠਿੰਡਾ ਸੈਕਸ਼ਨ 'ਤੇ ਫ਼ਰੀਦਕੋਟ ਰੇਲਵੇ ਸਟੇਸ਼ਨ ਵੱਲ ਰਵਾਨਾ ਹੋਈ। ਤੁਰੰਤ ਟਰੇਨ ਨੂੰ ਕਾਸੁਬੇਗੂ ਰੇਲਵੇ ਸਟੇਸ਼ਨ 'ਤੇ ਰੋਕ ਦਿੱਤਾ ਗਿਆ। ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ 'ਤੇ ਵੱਡੀ ਗਿਣਤੀ 'ਚ ਐਂਬੂਲੈਂਸ ਅਤੇ ਮੈਡੀਕਲ ਟੀਮਾਂ ਨੂੰ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ PPCB ਦੀ ਵੱਡੀ ਕਾਰਵਾਈ; ਪ੍ਰਦੂਸ਼ਣ ਐਕਟ ਦੀ ਉਲੰਘਣਾ, ਡਾਇੰਗ ਯੂਨਿਟ ਨੂੰ 6.42 ਕਰੋੜ ਦਾ ਜੁਰਮਾਨਾ
ਫਿਲਹਾਲ ਰੇਲਵੇ ਅਧਿਕਾਰੀਆਂ ਵੱਲੋਂ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਹਾਲਾਂਕਿ ਰੇਲਵੇ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਬੰਬ ਦੀ ਸੂਚਨਾ (Train Bomb Threat) ਮਹਿਜ਼ ਅਫਵਾਹ ਹੈ। ਚੈਕਿੰਗ ਪੂਰੀ ਕਰ ਲਈ ਗਈ ਹੈ, ਟਰੇਨ 'ਚੋਂ ਕੋਈ ਬੰਬ ਬਰਾਮਦ ਨਹੀਂ ਹੋਇਆ ਹੈ।