Ferozepur Pakistani Drone News:ਇਸ ਤੋਂ ਬਾਅਦ ਬੀਐਸਐਫ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਸਾਂਝਾ ਸਰਚ ਅਭਿਆਨ ਚਲਾਇਆ। ਐਤਵਾਰ ਸਵੇਰੇ ਸਰਚ ਆਪਰੇਸ਼ਨ ਦੌਰਾਨ ਸੁਰੱਖਿਆ ਏਜੰਸੀਆਂ ਨੂੰ ਹੈਰੋਇਨ ਦਾ ਵੱਡਾ ਪੈਕੇਟ ਮਿਲਿਆ।
Trending Photos
Ferozepur Pakistani Drone News: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਆਏ ਦਿਨ ਡਰੋਨ ਦੀ ਗਤੀਵਿਧੀ ਲਗਾਤਾਰ ਵੱਧ ਰਹੀ ਹੈ। ਇਸ ਵਿਚਾਲੇ ਅੱਜ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੁਸੈਨੀਵਾਲਾ ਸਰਹੱਦ ਨਾਲ ਲੱਗਦੇ ਪਿੰਡ ਗੱਟੀ ਰਾਜੋਕੇ ਦੇ ਖੇਤਾਂ ਵਿੱਚੋਂ ਹੈਰੋਇਨ ਦਾ ਇੱਕ ਪੈਕਟ ਮਿਲਿਆ ਹੈ। ਹੈਰੋਇਨ ਦਾ ਇਹ ਪੈਕੇਟ ਪਾਕਿਸਤਾਨੀ ਡਰੋਨ ਰਾਹੀਂ ਸੁੱਟਿਆ ਗਿਆ ਸੀ। ਦੂਜੇ ਪਾਸੇ ਪਾਕਿਸਤਾਨੀ ਡਰੋਨ ਦੀ ਹਰਕਤ ਨੂੰ ਦੇਖਦਿਆਂ ਸੀਮਾ ਸੁਰੱਖਿਆ ਬਲ (ਬੀਐਸਐਫ) ਦੀ ਬਟਾਲੀਅਨ-136 ਨੇ ਗੋਲੀਬਾਰੀ ਕੀਤੀ। ਡਰੋਨ ਸੁਰੱਖਿਅਤ ਪਾਕਿਸਤਾਨ ਵਾਪਸ ਪਰਤਣ ਵਿੱਚ ਕਾਮਯਾਬ ਹੋ ਗਿਆ।
ਇਸ ਤੋਂ ਬਾਅਦ ਬੀਐਸਐਫ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਸਾਂਝਾ ਸਰਚ ਅਭਿਆਨ ਚਲਾਇਆ। ਐਤਵਾਰ ਸਵੇਰੇ ਸਰਚ ਆਪਰੇਸ਼ਨ ਦੌਰਾਨ ਸੁਰੱਖਿਆ ਏਜੰਸੀਆਂ ਨੂੰ ਹੈਰੋਇਨ ਦਾ ਵੱਡਾ ਪੈਕੇਟ ਮਿਲਿਆ। ਖੋਲ੍ਹਣ 'ਤੇ ਉਸ 'ਚੋਂ ਢਾਈ ਕਿੱਲੋ ਹੈਰੋਇਨ ਬਰਾਮਦ ਹੋਈ। ਡਰੋਨ ਸਵੇਰੇ 4:10 'ਤੇ ਭਾਰਤੀ ਸਰਹੱਦ 'ਚ ਦਾਖਲ ਹੋਇਆ ਸੀ ਅਤੇ ਹੈਰੋਇਨ ਦੇ ਪੈਕਟ ਸੁੱਟ ਕੇ ਵਾਪਸ ਆ ਰਿਹਾ ਸੀ। ਫਿਰ ਆਵਾਜ਼ ਸੁਣ ਕੇ ਬੀਐਸਐਫ ਦੇ ਜਵਾਨਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਪਰ ਉਹ ਵਾਪਸ ਆਉਣ ਵਿਚ ਕਾਮਯਾਬ ਹੋ ਗਿਆ।
ਇਹ ਵੀ ਪੜ੍ਹੋ: Tarn Taran News: ਖੇਤਾਂ 'ਚੋਂ ਮਿਲਿਆ ਇੱਕ ਹੋਰ ਪਾਕਿਸਤਾਨੀ ਡਰੋਨ, BSF ਵੱਲੋਂ ਸਰਚ ਆਪਰੇਸ਼ਨ ਜਾਰੀ
ਦਰਅਸਲ ਅੱਜ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਨੇ ਤੜਕੇ ਹੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ। ਜਿਸ ਵਿੱਚ ਇੱਕ ਖੇਤ ਵਿੱਚ ਇੱਕ ਪੈਕੇਟ ਬਰਾਮਦ ਕੀਤਾ ਗਿਆ ਜਿਸ ਤੋਂ ਸਾਫ਼ ਪਤਾ ਚੱਲਦਾ ਹੈ ਕਿ ਇਹ ਡਰੋਨ ਰਾਹੀਂ ਸੁੱਟਿਆ ਗਿਆ ਸੀ ਜਿਸ ਵਿੱਚ 2.5 ਕਿਲੋ ਹੈਰੋਇਨ ਮਿਲੀ ਸੀ।
ਇਸ ਤੋਂ ਪਹਿਲਾ ਅੱਜ ਸੀਮਾ ਸੁਰੱਖਿਆ ਬਲ ਨੇ (BSF) ਨੇ ਐਤਵਾਰ ਨੂੰ ਪਾਕਿਸਤਾਨ ਵੱਲੋਂ ਭੇਜਿਆ ਗਿਆ ਇੱਕ ਡਰੋਨ ਪੰਜਾਬ ਦੇ ਤਰਨਤਾਰਨ ਵਿੱਚ ਖੇਤਾਂ ਵਿੱਚ ਡਿੱਗਿਆ ਮਿਲਿਆ ਹੈ। ਜਦੋਂ ਕਿਸਾਨਾਂ ਨੇ ਖੇਤਾਂ ਵਿੱਚ ਕ੍ਰੈਸ਼ ਹੋਏ ਡਰੋਨ ਨੂੰ ਦੇਖਿਆ ਤਾਂ ਉਨ੍ਹਾਂ ਨੇ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਸੂਚਨਾ ਦਿੱਤੀ। ਡਰੋਨ ਨੂੰ ਜ਼ਬਤ ਕਰ ਲਿਆ ਗਿਆ ਹੈ। ਇਸ ਦੌਰਾਨ ਬੀਐਸਐਫ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਪਰ ਹਾਲੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।