Punjab News: ਫ਼ਿਰੋਜ਼ਪੁਰ 'ਚ BSF ਤੇ ਪਾਕਿ ਤਸਕਰਾਂ ਵਿਚਾਲੇ ਫਾਇਗਿੰਗ, 29 ਕਿਲੋ ਹੈਰੋਇਨ ਬਰਾਮਦ; 2 ਨਸ਼ਾ ਤਸਕਰ ਕਾਬੂ
Advertisement
Article Detail0/zeephh/zeephh1834080

Punjab News: ਫ਼ਿਰੋਜ਼ਪੁਰ 'ਚ BSF ਤੇ ਪਾਕਿ ਤਸਕਰਾਂ ਵਿਚਾਲੇ ਫਾਇਗਿੰਗ, 29 ਕਿਲੋ ਹੈਰੋਇਨ ਬਰਾਮਦ; 2 ਨਸ਼ਾ ਤਸਕਰ ਕਾਬੂ

Punjab News: ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ ਪੌਣੇ ਤਿੰਨ ਵਜੇ ਦੇ ਕਰੀਬ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ (ਸੀ.ਆਈ. ਫਿਰੋਜ਼ਪੁਰ) ਵੱਲੋਂ ਪਿੰਡ ਗੱਟੀ ਮਟੌਰ ਨੇੜੇ ਸਤਲੁਜ ਦਰਿਆ ਦੇ ਕੰਢੇ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। 

 

Punjab News: ਫ਼ਿਰੋਜ਼ਪੁਰ 'ਚ BSF ਤੇ ਪਾਕਿ ਤਸਕਰਾਂ ਵਿਚਾਲੇ ਫਾਇਗਿੰਗ, 29 ਕਿਲੋ ਹੈਰੋਇਨ ਬਰਾਮਦ; 2 ਨਸ਼ਾ ਤਸਕਰ ਕਾਬੂ

Punjab News:  ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ 'ਚ ਪਾਕਿਸਤਾਨੀ ਸਮੱਗਲਰਾਂ ਨਾਲ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਸ ਦੀ ਗੋਲੀਬਾਰੀ ਹੋਈ ਹੈ। ਬੀਐਸਐਫ ਨੇ 2 ਤਸਕਰਾਂ ਨੂੰ ਫੜਨ ਵਿੱਚ ਵੀ ਸਫਲਤਾ ਹਾਸਲ ਕੀਤੀ ਹੈ। ਗੋਲੀ ਲੱਗਣ ਕਾਰਨ ਇਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਦੇ ਨਾਲ ਹੀ ਬੀਐਸਐਫ ਨੇ ਇਸ ਕਾਰਵਾਈ ਵਿੱਚ 29.26 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਹੈ। ਫਿਲਹਾਲ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਤੜਕੇ ਪੌਣੇ ਤਿੰਨ ਵਜੇ ਦੇ ਕਰੀਬ ਵਾਪਰੀ। ਸੂਚਨਾ ਮਿਲਣ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ (ਸੀ.ਆਈ. ਫਿਰੋਜ਼ਪੁਰ) ਵੱਲੋਂ ਪਿੰਡ ਗੱਟੀ ਮਟੌਰ ਨੇੜੇ ਸਤਲੁਜ ਦਰਿਆ ਦੇ ਕੰਢੇ ਇੱਕ ਸਾਂਝਾ ਆਪ੍ਰੇਸ਼ਨ ਚਲਾਇਆ ਗਿਆ। ਤੜਕੇ 2:45 ਵਜੇ ਦੇ ਕਰੀਬ, ਬੀਐਸਐਫ ਨੇ ਕੁਝ ਪਾਕਿ ਤਸਕਰਾਂ ਦੀ ਪਾਕਿਸਤਾਨ ਤੋਂ ਭਾਰਤ ਵੱਲ ਆ ਰਹੀ ਹਰਕਤ ਵੇਖੀ।

ਇਹ ਵੀ ਪੜ੍ਹੋ: Punjab Flood News: ਫਾਜ਼ਿਲਕਾ 'ਚ ਪਾਕਿਸਤਾਨ ਦੇ ਪਾਣੀ ਨੂੰ ਰੋਕਣ ਲਈ ਬਣਾਇਆ ਬੰਨ੍ਹ, ਹਿਮਾਚਲ 'ਚ ਮੁੜ ਮੀਂਹ ਦਾ ਅਲਰਟ

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਵਿਰੁੱਧ ਖੁਫੀਆ ਮੁਹਿੰਮ ਚਲਾਈ ਗਈ ਸੀ। ਸੁਰੱਖਿਆ ਬਲਾਂ ਨਾਲ ਹੋਈ ਗੋਲੀਬਾਰੀ 'ਚ ਇਕ ਪਾਕਿਸਤਾਨੀ ਨਾਗਰਿਕ ਵੀ ਜ਼ਖਮੀ ਹੋ ਗਿਆ, ਜਿਸ ਨੂੰ ਫਰੀਦਕੋਟ ਮੈਡੀਕਲ ਕਾਲਜ 'ਚ ਦਾਖਲ ਕਰਵਾਇਆ ਗਿਆ ਹੈ। ਇਹ ਲੋਕ ਪਾਣੀ ਵਿੱਚ ਤੈਰ ਕੇ ਹੈਰੋਇਨ ਦੀ ਖੇਪ ਲਿਆ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਜਵਾਨਾਂ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਲਲਕਾਰਿਆ ਪਰ ਉਨ੍ਹਾਂ ਦੀ ਜਵਾਬੀ ਕਾਰਵਾਈ 'ਤੇ ਖਤਰੇ ਨੂੰ ਭਾਂਪਦੇ ਹੋਏ ਬੀਐੱਸਐੱਫ ਦੇ ਜਵਾਨਾਂ ਨੇ ਤਸਕਰਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਤਸਕਰਾਂ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਇਕ ਤਸਕਰ ਦੇ ਹੱਥ 'ਤੇ ਗੋਲੀ ਲੱਗ ਗਈ। ਇਸ ਤੋਂ ਬਾਅਦ ਬੀਐਸਐਫ ਅਤੇ ਸੀਆਈ ਫਿਰੋਜ਼ਪੁਰ ਨੇ 2 ਸਮੱਗਲਰਾਂ ਨੂੰ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ।

Trending news