Kotkapura News: ਕੋਟਕਪੂਰਾ ਨੇੜਲੇ ਪਿੰਡ ਬਹਿਬਲ ਕਲਾਂ ਵਿਖੇ ਪਰਾਲੀ ਦੇ ਪਲਾਂਟ ਵਿੱਚ ਅਚਾਨਕ ਅੱਗ ਲੱਗਣ ਕਾਰਨ ਕਰੀਬ ਪੰਜ ਤੋਂ ਛੇ ਲੱਖ ਰੁਪਏ ਦਾ ਨੁਕਸਾਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
Trending Photos
Kotkapura News: ਕੋਟਕਪੂਰਾ ਨੇੜਲੇ ਪਿੰਡ ਬਹਿਬਲ ਕਲਾਂ ਵਿਖੇ ਪਰਾਲੀ ਦੇ ਪਲਾਂਟ ਵਿੱਚ ਅਚਾਨਕ ਅੱਗ ਲੱਗਣ ਕਾਰਨ ਕਰੀਬ ਪੰਜ ਤੋਂ ਛੇ ਲੱਖ ਰੁਪਏ ਦਾ ਨੁਕਸਾਨ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਕੋਟਕਪੂਰਾ ਦੀ ਫਾਇਰ ਬ੍ਰਿਗੇਡ ਅਤੇ ਆਸ-ਪਾਸ ਦੇ ਸ਼ਹਿਰਾਂ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
ਜਾਣਕਾਰੀ ਅਨੁਸਾਰ ਬਹਿਬਲ ਕਲਾਂ ਨੇੜੇ ਨੈਸ਼ਨਲ ਹਾਈਵੇਅ 'ਤੇ ਸਥਿਤ ਪਰਾਲੀ ਦੇ ਪਲਾਂਟ ਵਿੱਚ ਪਰਾਲੀ ਦੀਆਂ ਗੱਠਾਂ ਨੂੰ ਅਚਾਨਕ ਅੱਗ ਲੱਗ ਗਈ ਅਤੇ ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ: Harjinder Singh Dhami: ਪੰਜਾਬ ਰਾਜ ਮਹਿਲਾ ਕਮਿਸ਼ਨ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜਾਰੀ ਕੀਤਾ ਨੋਟਿਸ
ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਪਲਾਂਟ ਸੰਚਾਲਕ ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਅੱਗ ਕਾਰਨ ਉਨ੍ਹਾਂ ਦਾ ਕਰੀਬ ਪੰਜ ਤੋਂ ਛੇ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।
ਇਸ ਮਾਮਲੇ ਸਬੰਧੀ ਕੋਟਕਪੂਰਾ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ 'ਤੇ ਪਹੁੰਚੇ ਅਤੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਇਸ ਮੌਕੇ 'ਤੇ ਗੱਲਬਾਤ ਕਰਦੇ ਹੋਏ ਇੱਕ ਹੋਰ ਚਸ਼ਮਦੀਦ ਨੇ ਦੱਸਿਆ ਕਿ ਇਸ ਪਲਾਂਟ ਨੇ ਇਲਾਕੇ ਦੇ ਕਿਸਾਨਾਂ ਦੇ ਖੇਤਾਂ ਵਿੱਚੋਂ ਪਰਾਲੀ ਦੀਆਂ ਗੰਢਾਂ ਬਣਾਈਆਂ ਸਨ ਅਤੇ ਉਨ੍ਹਾਂ ਨੇ ਸਖ਼ਤ ਮਿਹਨਤ ਕੀਤੀ ਸੀ ਪਰ ਅੱਗ ਲੱਗਣ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: Ajnala News: ਅਜਨਾਲਾ ਅੰਦਰ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਸ਼ਰੇਆਮ ਗੁੰਡਾਗਰਦੀ