ਗੁਰਦੁਆਰਾ ਸਾਹਿਬ ’ਚ Firing, AAP ਦੇ ਹਲਕਾ ਇੰਚਾਰਜ ’ਤੇ ਨਜਾਇਜ਼ ਕਬਜ਼ਾ ਕਰਨ ਦੇ ਇਲਜ਼ਾਮ!
Advertisement

ਗੁਰਦੁਆਰਾ ਸਾਹਿਬ ’ਚ Firing, AAP ਦੇ ਹਲਕਾ ਇੰਚਾਰਜ ’ਤੇ ਨਜਾਇਜ਼ ਕਬਜ਼ਾ ਕਰਨ ਦੇ ਇਲਜ਼ਾਮ!

ਅੰਮ੍ਰਿਤਸਰ ਦੇ ਪਿੰਡ ਕੋਹਾਲੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ’ਚ ਕੁਝ ਨੌਜਵਾਨ ਤਲਵਾਰਾਂ ਨਾਲ ਨਜ਼ਰ ਆਏ ਸਨ, ਜਿਸਦੇ ਬਾਅਦ ਪੁਲਿਸ ਨੇ ਚੌਕਸੀ ਵਰਤਦਿਆਂ ਗੁਰਦੁਆਰਾ ਸਾਹਿਬ ਦੀ ਪਰਿਕਰਮਾ ’ਚ ਧਾਰਾ 144 ਲਗਾ ਦਿੱਤੀ ਸੀ।

ਗੁਰਦੁਆਰਾ ਸਾਹਿਬ ’ਚ Firing, AAP ਦੇ ਹਲਕਾ ਇੰਚਾਰਜ ’ਤੇ ਨਜਾਇਜ਼ ਕਬਜ਼ਾ ਕਰਨ ਦੇ ਇਲਜ਼ਾਮ!

ਚੰਡੀਗੜ੍ਹ: ਅੰਮ੍ਰਿਤਸਰ ਦੇ ਪਿੰਡ ਕੋਹਾਲੀ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈ ਕੇ ਵਿਵਾਦ ਵੱਧਦਾ ਹੀ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਕੁਝ ਨੌਜਵਾਨ ਤਲਵਾਰਾਂ ਨਾਲ ਨਜ਼ਰ ਆਏ ਸਨ, ਜਿਸਦੇ ਬਾਅਦ ਪੁਲਿਸ ਨੇ ਚੌਕਸੀ ਵਰਤਦਿਆਂ ਗੁਰਦੁਆਰਾ ਸਾਹਿਬ ਦੀ ਪਰਿਕਰਮਾ ’ਚ ਧਾਰਾ 144 ਲਗਾ ਦਿੱਤੀ ਸੀ, ਉੱਥੇ ਹੀ ਪ੍ਰਬੰਧਕ ਕਮੇਟੀ ਨੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ’ਤੇ ਨਜਾਇਜ਼ ਕਬਜ਼ਾ ਕਰਨ ਦੇ ਆਰੋਪ ਲਗਾਏ ਹਨ।

 

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਪਿੰਡ ਦੇ ਨੌਜਵਾਨਾਂ ਨੇ ਤਲਵਾਰਾਂ ਦੇ ਨਾਲ ਕਬਜ਼ਾ ਲੈਣ ਦੀ ਕੋਸ਼ਿਸ ਕੀਤੀ ਸੀ। ਮੌਕੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ’ਚ ਨਜ਼ਰ ਆ ਰਹੇ ਨੌਜਵਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਦੇ ਸਮਰਥਕ ਦੱਸੇ ਜਾ ਰਹੇ ਹਨ।
ਜ਼ਿਲ੍ਹਾ ਪ੍ਰਸ਼ਾਸਨ ਨੇ ਦੋਹਾਂ ਧਿਰਾਂ ਨੂੰ ਆਹਮੋ-ਸਾਹਮਣੇ ਬਿਠਾ ਮਸਲਾ ਹੱਲ ਕਰਵਾਉਣ ਦੀ ਕੋਸ਼ਿਸ ਕੀਤੀ। ਪਰ ਜਦੋਂ ਕੋਈ ਨਤੀਜਾ ਨਾ ਨਿਕਲਿਆ ਤਾਂ ਇਹ ਮਾਮਲਾ ਤਹਿਸੀਦਾਰ ਨੂੰ ਸੌਂਪ ਦਿੱਤਾ।

ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਸੁੱਚਾ ਸਿੰਘ ਨੂੰ ਦੇਣਾ ਚਾਹੁੰਦੀ ਜ਼ਿੰਮੇਵਾਰੀ
ਮੌਜੂਦਾ ਪ੍ਰਬੰਧਕ ਕਮੇਟੀ ਤੇ ਸਰਪੰਚ ਨੇ ਗੁਰਦੁਆਰਾ ਸਾਹਿਬ ਦੀ ਜ਼ਿੰਮੇਵਾਰੀ ਬਾਬਾ ਸੁੱਚਾ ਸਿੰਘ ਆਨੰਦਪੁਰ ਵਾਲਿਆਂ ਨੂੰ ਦੇਣ ਦਾ ਫ਼ੈਸਲਾ ਕੀਤਾ। ਕਮੇਟੀ ਦੇ ਮੈਬਰਾਂ ਦਾ ਕਹਿਣਾ ਹੈ ਕਿ 'ਆਪ' ਦੇ ਹਲਕਾ ਇੰਚਾਰਜ ਮਿਆਦੀਆਂ ਜ਼ਬਰਦਸਤੀ ਕਬਜ਼ਾ ਕਰਨਾ ਚਾਹੁੰਦੇ ਹਨ। ਉਨ੍ਹਾਂ ਦੇ ਸਮਰਥਕ ਜੱਸਾ ਸਿੰਘ ਔਲਖ ਹੀ ਆਪਣੇ ਸਾਥੀਆਂ ਨਾਲ ਗੁਰਦੁਆਰਾ ਸਾਹਿਬ ’ਚ ਹਥਿਆਰ ਲੈ ਕੇ ਦਾਖ਼ਲ ਹੋਏ ਸਨ।

 

 

ਹਲਕਾ ਇੰਚਾਰਜ ਮਿਆਦੀਆਂ ਦਾ ਬਿਆਨ ਆਇਆ ਸਾਹਮਣੇ   
ਉੱਥੇ ਹੀ ਦੂਜੇ ਪਾਸੇ 'ਆਪ' ਦੇ ਹਲਕਾ ਇੰਚਾਰਜ ਬਲਦੇਵ ਸਿੰਘ ਮਿਆਦੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਕੋਈ ਨਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਪਰ ਕੁਝ ਕੁ ਪਿੰਡ ਦੇ ਲੋਕ ਅਤੇ ਸਰਪੰਚ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਬਾਬਾ ਸੁੱਚਾ ਸਿੰਘ ਨੂੰ ਦੇਣਾ ਚਾਹੁੰਦੇ ਹਨ, ਪਰ ਪਿੰਡ ’ਚ ਦੂਜੀ ਧਿਰ ਦੇ ਬੰਦੇ ਸਾਰਾ ਪ੍ਰਬੰਧ ਆਪਣੇ ਹੱਥਾਂ ’ਚ ਲੈਣਾ ਚਾਹੁੰਦੇ ਹਨ। ਜਦਕਿ ਉਹ ਚਾਹੁੰਦੇ ਹਨ ਕਿ ਗੁਰਦੁਆਰਾ ਸਾਹਿਬ ਅਤੇ ਪਿੰਡ ’ਚ ਸ਼ਾਂਤੀ ਦਾ ਮਾਹੌਲ ਬਣਿਆ ਰਹੇ।     

 

Trending news