Corona in Punjab: ਹੁਣ ਪੰਜਾਬ ਵਿੱਚ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ ਪਹਿਲਾ ਮਾਮਲਾ ਸਾਹਮਣੇ ਆਇਆ ਹੈ।
Trending Photos
Corona in Punjab: ਅੰਮ੍ਰਿਤਸਰ 'ਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਲੰਡਨ ਤੋਂ ਆਈ ਇੱਕ ਔਰਤ ਕੋਰੋਨਾ ਪਾਜ਼ੀਟਿਵ ਨਿਕਲੀ ਹੈ। ਔਰਤ ਦਾ RTPCR ਟੈਸਟ ਪਾਜ਼ੀਟਿਵ ਆਇਆ ਹੈ। ਔਰਤ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਵਿਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦਾ ਆਰਟੀਪੀਸੀਆਰ ਟੈਸਟ ਕੀਤਾ ਜਾ ਰਿਹਾ ਹੈ। ਔਰਤ ਦਾ ਅਧਿਕਾਰਤ ਤੌਰ 'ਤੇ ਟੈਸਟ ਨਹੀਂ ਕੀਤਾ ਗਿਆ ਹੈ ਅਤੇ ਸਿਹਤ ਵਿਭਾਗ ਵੀ ਅਜੇ ਤੱਕ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ।
ਜਾਣਕਾਰੀ ਮੁਤਾਬਕ ਲੰਡਨ ਤੋਂ ਆਈ ਔਰਤ ਨੂੰ ਤਿੰਨ ਦਿਨ ਪਹਿਲਾਂ ਸਾਹ ਲੈਣ 'ਚ ਤਕਲੀਫ ਹੋ ਰਹੀ ਸੀ ਅਤੇ ਬੁਖਾਰ ਵੀ ਸੀ। ਜਦੋਂ ਔਰਤ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤਾਂ ਉਸ ਦਾ ਐਕਸਰੇ ਕਰਵਾਇਆ ਗਿਆ, ਜਿਸ ਵਿੱਚ ਨਿਮੋਨੀਆ ਅਤੇ ਹੋਰ ਵਾਇਰਸ ਦੇ ਲੱਛਣ ਦਿਖਾਈ ਦਿੱਤੇ। ਇਸ ਤੋਂ ਬਾਅਦ ਇਕ ਪ੍ਰਾਈਵੇਟ ਲੈਬ ਤੋਂ ਔਰਤ ਦੀ ਆਰ.ਟੀ.ਪੀ.ਸੀ.ਆਰ. ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ: Covid in Punjab: ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਪੰਜਾਬ ਅਲਰਟ! ਮਾਸਕ ਪਾਉਣਾ ਕੀਤਾ ਲਾਜ਼ਮੀ
ਕੇਸ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਦਾ ਕੋਈ ਵੀ ਅਧਿਕਾਰੀ ਮਾਮਲੇ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ। ਦੂਜੇ ਪਾਸੇ ਜਦੋਂ ਇਸ ਸਬੰਧੀ ਪੰਜਾਬ ਦੇ ਕਰੋਨਾ ਵਾਇਰਸ ਨੋਡਲ ਅਫਸਰ ਡਾਕਟਰ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕੋਈ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ।
ਕੋਰੋਨਾ ਦੇ ਨਵੇਂ ਵੇਰੀਐਂਟ ਨੂੰ (Covid-19 New Variant) ਦੇਖਦੇ ਹੋਏ ਹੁਣ ਪੰਜਾਬ ਅਲਰਟ ਹੋ ਗਿਆ ਸੀ। ਹਾਲ ਹੀ ਵਿੱਚ ਪੰਜਾਬ ਦੇ ਸਿਹਤ ਵਿਭਾਗ ਨੇ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਵਿੱਚ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਭੀੜ ਵਾਲੀਆਂ ਥਾਵਾਂ ਤੋਂ ਬਚਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਹਸਪਤਾਲ ਜਾਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਹਸਪਤਾਲਾਂ ਵਿੱਚ ਡਾਕਟਰਾਂ, ਪੈਰਾ ਮੈਡੀਕਲ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਲਾਜ਼ਮੀ ਤੌਰ 'ਤੇ ਮਾਸਕ ਪਾਉਣੇ ਹੋਣਗੇ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਧੁੰਦ ਨੇ ਕਰਵਾਈ ਬੱਲੇ ਬੱਲੇ, ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਆਰੇਂਜ ਅਲਰਟ
(ਪਰਮਬੀਰ ਸਿੰਘ ਔਲਖ ਦੀ ਰਿਪੋਰਟ)